ਨੀਤਿਕਾ ਮਹੇਸ਼ਵਰੀ/ਚੰਡੀਗੜ: ਪੰਜਾਬ ਦੇ ਅੰਦਰ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਇਕ ਵਾਰ ਫਿਰ ਤੋਂ ਹਲਾਤ ਅਜਿਹੇ ਹੋ ਰਹੇ ਹਨ ਕਿ ਕੋਰੋਨਾ ਪਾਬੰਦੀਆਂ ਲੱਗਣ ਜਾ ਰਹੀਆਂ ਹਨ।


COMMERCIAL BREAK
SCROLL TO CONTINUE READING

ਉਥੇ ਈ ਪਠਾਨਕੋਟ ਦੇ ਵਿਚ ਕੋਰੋਨਾ ਕਾਰਨ ਚੌਥੀ ਜਮਾਤ ਤੱਕ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪਠਾਨਕੋਟ ਜ਼ਿਲ੍ਹੇ ਵਿੱਚ ਆਂਗਣਵਾੜੀ ਕੇਂਦਰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਪਠਾਨਕੋਟ ਨੇ 15 ਜਨਵਰੀ ਤੱਕ ਦੇ ਹੁਕਮ ਜਾਰੀ ਕੀਤੇ ਹਨ।


ਦੱਸ ਦਈਏ ਕਿ ਪੰਜਾਬ ਵਿੱਚ ਕੋਵਿਡ-19 ਨਾਲ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਬਿਮਾਰੀ ਦੇ 417 ਨਵੇਂ ਕੇਸਾਂ ਨਾਲ ਕੋਰੋਨਾ ਪੀੜਤ ਕੁੱਲ ਮਰੀਜ਼ਾਂ ਦੀ ਗਿਣਤੀ 6,05,509 ਹੋ ਗਈ।


ਹੁਸ਼ਿਆਰਪੁਰ, ਲੁਧਿਆਣਾ ਅਤੇ ਮੋਹਾਲੀ ਵਿੱਚ ਮੌਤਾਂ ਹੋਈਆਂ ਹਨ ਅਤੇ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 16,648 ਹੋ ਗਈ ਹੈ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।


 


WATCH LIVE TV