Hoshiarpur Accident/ਰਮਨ ਖੌਸਲਾ​: ਹੁਸ਼ਿਆਰਪੁਰ ਟਾਂਡਾ ਰੋਡ 'ਤੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਇਕ ਲੜਕੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਗੱਡੀ ਦਾ ਨੰਬਰ ਜੰਮੂ-ਕਸ਼ਮੀਰ ਦਾ ਹੈ, ਇਸ ਲਈ ਸਾਰੇ ਲੋਕ ਜੰਮੂ ਨਾਲ ਸਬੰਧਤ ਦੱਸੇ ਜਾਂਦੇ ਹਨ।


COMMERCIAL BREAK
SCROLL TO CONTINUE READING

ਹੁਸ਼ਿਆਰਪੁਰ ਟਾਂਡਾ ਰੋਡ ਸਰਾਏ 'ਤੇ ਪੈਟਰੋਲ ਪੰਪ ਨੇੜੇ ਇੱਕ ਟਰੱਕ ਅਤੇ ਇਨੋਵਾ ਕਾਰ ਵਿਚਕਾਰ (Hoshiarpur Accident)  ਟੱਕਰ ਹੋ ਗਈ। ਇਸ ਹਾਦਸੇ 'ਚ ਬੱਚੀ ਸਮੇਤ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇੱਕ ਔਰਤ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।


ਕਾਰ ਜੰਮੂ-ਕਸ਼ਮੀਰ ਨੰਬਰ ਦੀ ਦੱਸੀ ਜਾ ਰਹੀ ਹੈ
ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਕਾਰ ਜੰਮੂ-ਕਸ਼ਮੀਰ ਨੰਬਰ ਦੀ ਦੱਸੀ ਜਾ ਰਹੀ ਹੈ ਅਤੇ ਟਰੱਕ ਹਰਿਆਣਾ ਨੰਬਰ ਦਾ ਹੈ। ਮੌਕੇ 'ਤੇ ਪੁੱਜੀ ਪੁਲਿਸ ਅਤੇ ਐਂਬੂਲੈਂਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਟਾਂਡਾ ਦੇ ਸਿਵਲ ਹਸਪਤਾਲ ਭੇਜ ਦਿੱਤਾ।


ਇਹ ਵੀ ਪੜ੍ਹੋ: Ghar-Ghar Ration Scheme: 1 ਜੁਲਾਈ ਤੋਂ 4 ਮਹੀਨਿਆਂ ਲਈ ਇੱਕਠੀ ਦਿੱਤੀ ਜਾਵੇਗੀ ਕਣਕ, ਪੰਜਾਬ ਸਰਕਾਰ ਦਾ ਅਹਿਮ ਫੈਸਲਾ 
 


ਦੂਜੇ ਪਾਸੇ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਾਦਸਾ ਕਿਵੇਂ ਹੋਇਆ ਅਤੇ ਕਿਸ ਦਾ ਕਸੂਰ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਾਰ 'ਚ ਬੈਠੇ ਲੋਕ ਕੌਣ ਸਨ। ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।


ਔਰਤ ਗੰਭੀਰ ਜ਼ਖਮੀ ਹੈ ਅਤੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਕਾਰ ਅਤੇ ਟਰੱਕ ਵਿਚਕਾਰ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਲੜਕੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲ