Hoshiarpur News: ਹੁਸ਼ਿਆਰਪੁਰ ਚੰਡੀਗੜ੍ਹ ਮਾਰਗ `ਤੇ ਨੌਜਵਾਨ ਦੀ ਮਿਲੀ ਲਾਸ਼, ਕੱਲ੍ਹ ਤੋਂ ਘਰੋਂ ਸੀ ਲਾਪਤਾ
Hoshiarpur News: ਹੁਸ਼ਿਆਰਪੁਰ ਚੰਡੀਗੜ੍ਹ ਮਾਰਗ `ਤੇ ਨੌਜਵਾਨ ਦੀ ਮਿਲੀ ਲਾਸ਼, ਕੱਲ੍ਹ ਤੋਂ ਘਰੋਂ ਸੀ ਲਾਪਤਾ
Hoshiarpur dead body/ਨਰਿੰਦਰ ਰੱਤੂ: ਹੁਸ਼ਿਆਰਪੁਰ ਚੰਡੀਗੜ੍ਹ ਮਾਰਗ ਉੱਤੇ ਸਥਿਤ ਕਸਬਾ ਮਾਹਿਲਪੁਰ ਦੇ ਬਾਹਰਵਾਰ ਇਕ ਸੁਨਸਾਨ ਇਲਾਕੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਵੇਂ ਹੀ ਪੁਲਿਸ ਨੂੰ ਇਸਦੀ ਸੂਚਨਾ ਮਿਲੀ ਤਾਂ ਤੁਰੰਤ ਥਾਣਾ ਮਾਹਿਲਪੁਰ ਦੇ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ। ਇਸ ਤੋਂ ਬਾਅਦ ਇਸਦੀ ਜਾਣਕਾਰੀ ਆਲ੍ਹਾ ਅਧਿਕਾਰੀਆਂ ਨੂੰ ਦਿੱਤੀ।
ਇਸ ਤੋਂ ਬਾਅਦ ਐਸਪੀ ਸਰਬਜੀਤ ਸਿੰਘ ਬਾਹੀਆ ਵੀ ਮੌਕਾ ਦੇਖਣ ਪਹੁੰਚੇ। ਮ੍ਰਿਤਕ ਦੀ ਪਹਚਿਾਣ ਮਨਦੀਪ ਵਜੋਂ ਹੋਈ ਐ ਜਿਸਦੀ ਉਮਰ 28 ਕੁ ਸਾਲ ਦੇ ਕਰੀਬ ਐ ਤੇ ਮ੍ਰਿਤਕ ਵਿਆਹਿਆ ਹੋਇਆ ਸੀ ਤੇ ਪਿੰਡ ਮੇਗੋਵਾਲ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: Canada Accident News: ਪਿੰਡ ਰੋੜੀਕਪੂਰਾ ਦੇ ਸੁਖਵੰਤ ਸਿੰਘ ਬਰਾੜ ਸਮੇਤ ਕੈਨੇਡਾ 'ਚ ਵਾਪਰੇ ਸੜਕ ਹਾਦਸੇ ’ਚ 4 ਮੌਤਾਂ
ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੀਤੇ ਕੱਲ੍ਹ ਤੋਂ ਘਰੋਂ ਲਾਪਤਾ ਸੀ ਤੇ ਉਸਦਾ ਫੋਨ ਵੀ ਬੰਦ ਹੀ ਆ ਰਿਹਾ ਸੀ ਤੇ ਅੱਜ ਉਨ੍ਹਾਂ ਦੇ ਪੁੱਤ ਦੀ ਲਾਸ਼ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਵੱਡੇ ਪੁੱਤ ਦਾ ਵੀ ਮਾਹਿਲਪੁਰ ਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਹੁਣ ਉਨ੍ਹਾਂ ਦੇ ਛੋਟੇ ਪੁੱਤ ਦੀ ਵੀ ਮੌਤ ਹੋ ਚੁੱਕੀ ਹੈ।
ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਮੌਕੇ ਤੇ ਪਹੁੰਚੇ ਐਸ ਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਅੱਜ ਹੀ ਪੁਲਿਸ ਨੂੰ ਉਕਤ ਨੌਜਵਾਨ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ ਤੇ ਜਿਸ ਤੋਂ ਬਾਅਦ ਪੁਲਿਸ ਉਸਨੂੰ ਲੱਭ ਰਹੀ ਸੀ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੀਂਹ ਦਾ ਅਲਰਟ ! ਛਾਏ ਰਹਿਣਗੇ ਬੱਦਲ, ਅੱਜ ਗਰਮੀ ਤੋਂ ਮਿਲੇਗੀ ਰਾਹਤ
ਉਨ੍ਹਾਂ ਦੱਸਿਆ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਬਾਹਰ ਆਇਆ ਹੈ ਤੇ ਅੱਜ ਵੀ ਉਸ ਕੋਲੋਂ ਸਰਿੰੰਜ ਅਤੇ ਚਮਚਾ ਬਰਾਮਦ ਹੋਇਆ ਹੈ ਜਿਸ ਤੋਂ ਇੰਝ ਜਾਪਦਾ ਹੈ ਕਿ ਨਸ਼ੇ ਦਾ ਟੀਕਾ ਲਗਾਉਂਦਿਆਂ ਉਸ ਨੂੰ ਹਾਰਟ ਅਟੈਕ ਆਇਆ ਹੋਵੇ ਜਿਸ ਨਾਲ ਉਸਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਤੇ ਡਾਕਟਰੀ ਰਿਪੋਰਟ ਤੋਂ ਬਾਅਦ ਅਗਲੀ ਜਾਂਚ ਅਮਲ ਚ ਲਿਆਂਦੀ ਜਾਵੇਗੀ।