Hoshiarpur Soldier Attack: ਮਾਮੂਲੀ ਗੱਲ ਨੂੰ ਲੈ ਕੇ ਖੂਨੀ ਝੜਪ ਹੋ ਗਿਆ। ਘਰ ਛੁੱਟੀ 'ਤੇ ਆਏ ਸਿਪਾਹੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਹੈ। ਸਿਪਾਹੀ ਦੀ ਬਾਂਹ ਕੱਟ ਦਿੱਤੀ ਗਈ।
Trending Photos
Hoshiarpur Soldier Attack/ਰਮਨ ਖੋਸਲਾ: ਪੰਜਾਬ ਵਿੱਚ ਮਾਰਕੁੱਟ ਅਤੇ ਅਪਰਾਧ ਦਿਨੋ- ਦਿਨ ਵੱਧ ਰਿਹਾ ਹੈ। ਇਸ ਦੌਰਾਨ ਤਾਜਾ ਮਾਮਲਾ ਅੱਜ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਫੌਜੀ ਉੱਤੇ ਹਮਲਾ ਕੀਤਾ ਗਿਆ ਹੈ। ਦਰਅਸਲ ਅੱਜ ਹੁਸ਼ਿਆਰਪੁਰ ਦਸੂਹਾ ਦੇ ਪਿੰਡ ਮੀਰਪੁਰ ਵਿੱਚ ਦੋ ਪਰਿਵਾਰਾਂ ਵਿੱਚ ਹੋਈ ਲੜਾਈ ਨੇ ਖੂਨੀ ਰੂਪ ਲੈ ਲਿਆ। ਇਸ ਲੜਾਈ ਵਿੱਚ ਫੌਜੀ ਦੀ ਬਾਂਹ ਪੂਰੀ ਤਰ੍ਹਾਂ ਕੱਟ ਗਈ।
ਲੜਾਈ ਦੀ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ ਹੈ, ਜਾਣਕਾਰੀ ਦਿੰਦਿਆਂ ਜ਼ਖਮੀ ਫੌਜੀ ਹਰਭਜਨ ਸਿੰਘ ਦੀ ਪਤਨੀ ਬਲਵਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਫੌਜ (Hoshiarpur Soldier Attack) ਵਿੱਚ ਨੌਕਰੀ ਕਰਦਾ ਹੈ ਅਤੇ ਸ੍ਰੀਨਗਰ ਵਿੱਚ ਤਾਇਨਾਤ ਸੀ।
ਇੱਕ ਹਫ਼ਤਾ ਪਹਿਲਾਂ ਹੀ ਮੇਰਾ ਪਤੀ ਛੁੱਟੀ 'ਤੇ ਘਰ ਆਇਆ ਸੀ। ਅੱਜ ਦੁਪਹਿਰ ਸਮੇਂ ਪਿੰਡ ਦੇ ਕੁਝ ਲੜਕੇ ਮੇਰੀ ਭਰਜਾਈ ਜੋ ਕਿ ਮਾਨਸਿਕ ਤੌਰ 'ਤੇ ਕਮਜ਼ੋਰ ਹੈ, ਨਾਲ ਲੜ ਰਹੇ ਸਨ ਅਤੇ ਉਸ ਦੀ ਕੁੱਟਮਾਰ ਕਰ ਰਹੇ ਸਨ, ਜਦੋਂ ਮੇਰੇ ਪਤੀ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਹਮਲਾਵਰਾਂ ਨੇ ਮੇਰੇ ਪਤੀ 'ਤੇ ਵੀ ਤੇਜ਼ਧਾਰ ਹਥਿਆਰਾਂ (Hoshiarpur Soldier Attack) ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: Amritsar News: ਸ੍ਰੀ ਹਰਿਮੰਦਰ ਸਾਹਿਬ 'ਚ ਸੇਵਾ ਕਰ ਰਿਹਾ ਸ਼ਰਧਾਲੂ ਕੜਾਹੇ 'ਚ ਡਿੱਗਿਆ, 70% ਤੋਂ ਵੱਧ ਝੁਲਸਿਆ
ਇਹ ਸਾਰੀ ਘਟਨਾ ਮੇਰੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਹਮਲਾਵਰ ਨੇ ਮੇਰੇ ਪਤੀ ਦੀ ਬਾਂਹ 'ਤੇ ਦਾਤਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਮੇਰੇ ਪਤੀ ਦੀ ਬਾਂਹ ਬੁਰੀ ਤਰ੍ਹਾਂ ਕੱਟ ਗਈ। ਜ਼ਖਮੀ ਹਾਲਤ 'ਚ ਅਸੀਂ ਉਸ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ (Hoshiarpur Soldier Attack) ਦੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ।
ਫੌਜੀ ਹਰਭਜਨ ਸਿੰਘ ਦੀ ਪਤਨੀ ਬਲਵਿੰਦਰ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਉਸ ਦੇ ਪਤੀ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ ਲਿਆ 700 ਕਰੋੜ ਰੁਪਏ ਦਾ ਹੋਰ ਕਰਜ਼ਾ, 11 ਸਾਲਾਂ 'ਚ ਕਰੇਗੀ ਵਾਪਸ