Hoshiarpur News: ਦਸੂਹਾ 'ਚ ਦੋ ਨੌਜਵਾਨਾਂ 'ਤੇ ਜਾਨਲੇਵਾ ਹਮਲਾ, ਇਕ ਦੀ ਮੌਤ, ਦੂਜੇ ਦੀ ਹਾਲਤ ਨਾਜ਼ੁਕ
Advertisement
Article Detail0/zeephh/zeephh2354021

Hoshiarpur News: ਦਸੂਹਾ 'ਚ ਦੋ ਨੌਜਵਾਨਾਂ 'ਤੇ ਜਾਨਲੇਵਾ ਹਮਲਾ, ਇਕ ਦੀ ਮੌਤ, ਦੂਜੇ ਦੀ ਹਾਲਤ ਨਾਜ਼ੁਕ

Hoshiarpur News: ਦਸੂਹਾ 'ਚ ਦੋ ਨੌਜਵਾਨਾਂ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ ਅਤੇ ਇਕ ਦੀ ਮੌਤ, ਦੂਜੇ ਦੀ ਹਾਲਤ ਨਾਜ਼ੁਕ ਹੈ।

Hoshiarpur News: ਦਸੂਹਾ 'ਚ ਦੋ ਨੌਜਵਾਨਾਂ 'ਤੇ ਜਾਨਲੇਵਾ ਹਮਲਾ, ਇਕ ਦੀ ਮੌਤ, ਦੂਜੇ ਦੀ ਹਾਲਤ ਨਾਜ਼ੁਕ

Hoshiarpur News: ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ 'ਚ ਦੋ ਨੌਜਵਾਨਾਂ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਘਟਨਾ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਦੂਜੇ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਸ ਦਾ ਸਿਵਲ ਹਸਪਤਾਲ ਦਸੂਹਾ ਵਿੱਚ ਇਲਾਜ ਚੱਲ ਰਿਹਾ ਹੈ।

ਜ਼ਖਮੀ ਦਵਿੰਦਰ ਸਿੰਘ ਸੱਤੀ ਨੇ ਦੱਸਿਆ ਕਿ ਉਹ ਪਿੰਡ ਬਾਜਵਾ ਦਾ ਰਹਿਣ ਵਾਲਾ ਹੈ ਅਤੇ ਅੱਜ ਸਵੇਰੇ 9 ਵਜੇ ਮੈਂ ਆਪਣੇ ਜੇਸੀਬੀ ਆਪਰੇਟਰ ਕੁਲਵਿੰਦਰ ਸਿੰਘ ਨਾਲ ਬਾਈਕ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ। ਇਸੇ ਦੌਰਾਨ ਬਾਜਵਾ ਪਿੰਡ ਨੇੜੇ ਸੜਕ ਕਿਨਾਰੇ ਖੜ੍ਹੇ ਤਿੰਨ ਨੌਜਵਾਨਾਂ ਨੇ ਸਾਨੂੰ ਰੋਕ ਲਿਆ ਅਤੇ ਆਪਰੇਟਰ ਕੁਲਵੀਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: Pathankot News: ਪਠਾਨਕੋਟ 'ਚ ਇੱਕ ਵਾਰ ਫਿਰ ਦਿਖਿਆ ਸ਼ੱਕੀ ਵਿਅਕਤੀ! ਇਲਾਕੇ ‘ਚ ਬਣਿਆ ਸਹਿਮ ਦਾ ਮਾਹੌਲ

ਜਦੋਂ ਦਵਿੰਦਰ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ। ਆਪਰੇਟਰ ਅਤੇ ਦਵਿੰਦਰ ਗੰਭੀਰ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਤਿੰਨੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਲੋਕਾਂ ਦੀ ਮਦਦ ਨਾਲ ਦੋਵਾਂ ਜ਼ਖਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਆਪਰੇਟਰ ਕੁਲਵੀਰ ਸਿੰਘ ਦੀ ਮੌਤ ਹੋ ਗਈ। ਕੁਲਵੀਰ ਸਿੰਘ ਦੇ ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ: Ludhiana Fire: ਲੁਧਿਆਣਾ ਦੀ ਗਿੱਲ ਮਾਰਕੀਟ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ
 

Trending news