Hoshiarpur Former MP dead: ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ, ਦਿੱਲੀ `ਚ ਲਏ ਆਖਰੀ ਸਾਹ
Kamal Chaudhary Passed Away: ਕਮਲ ਚੌਧਰੀ 1985, 1989 ਅਤੇ 1992 ਵਿੱਚ ਕਾਂਗਰਸ ਤੋਂ ਸੰਸਦ ਮੈਂਬਰ ਬਣੇ। 1998 ਵਿੱਚ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਤੋਂ ਟਿਕਟ ਮਿਲੀ ਅਤੇ ਜਿੱਤੇ।
Hoshiarpur Former MP dead: ਹੁਸ਼ਿਆਰਪੁਰ ਤੋਂ ਚਾਰ ਵਾਰ ਲੋਕ ਸਭਾ ਮੈਂਬਰ ਰਹੇ ਭਾਰਤੀ ਜਨਤਾ ਪਾਰਟੀ ਦੇ ਸਕੁਐਡਰਨ ਲੀਡਰ ਕਮਲ ਚੌਧਰੀ ਦਾ ਮੰਗਲਵਾਰ ਸਵੇਰੇ ਦਿੱਲੀ 'ਚ ਦੇਹਾਂਤ ਹੋ ਗਿਆ। ਉਹ 76 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ਵਿਖੇ ਸ਼ਾਮ 4 ਵਜੇ ਕੀਤਾ ਜਾਵੇਗਾ।
1985 ਵਿੱਚ ਆਪਣੇ ਪਿਤਾ, ਸੁਤੰਤਰਤਾ ਸੈਨਾਨੀ ਅਤੇ ਉੱਘੇ ਸਮਾਜਵਾਦੀ ਨੇਤਾ ਚੌਧਰੀ ਬਲਵੀਰ ਸਿੰਘ ਦੀ ਅੱਤਵਾਦੀਆਂ ਦੁਆਰਾ ਹੱਤਿਆ ਤੋਂ ਬਾਅਦ ਕਮਲ ਚੌਧਰੀ ਪਹਿਲੀ ਵਾਰ ਕਾਂਗਰਸ ਦੀ ਟਿਕਟ 'ਤੇ ਸੰਸਦ ਮੈਂਬਰ ਬਣੇ ਸਨ।
ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਅੱਜ ਹੀਟਵੇਵ ਅਲਰਟ, ਗਰਮੀ ਤੋਂ ਕੋਈ ਰਾਹਤ ਨਹੀਂ
ਉਹ ਕਾਂਗਰਸ ਦੀ ਟਿਕਟ 'ਤੇ 1985, 1989 ਅਤੇ 1992 ਵਿੱਚ ਤਿੰਨ ਵਾਰ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ। 1998 ਵਿੱਚ, ਉਹ ਭਾਰਤੀ ਜਨਤਾ ਪਾਰਟੀ ਦੀ ਟਿਕਟ 'ਤੇ ਸੰਸਦ ਮੈਂਬਰ ਚੁਣੇ ਗਏ ਸਨ। ਸੰਸਦ ਮੈਂਬਰ ਹੁੰਦਿਆਂ ਉਹ ਰੱਖਿਆ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਵੀ ਰਹੇ।