Hoshiarpur News: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
Advertisement
Article Detail0/zeephh/zeephh2520035

Hoshiarpur News: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ

 Hoshiarpur News: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਯੋਗ ਵਿਅਕਤੀ ਨਿਰਧਾਰਤ ਮਿਤੀ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

 Hoshiarpur News: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ

Hoshiarpur News: ਚੀਫ ਕਮਿਸ਼ਨਰ ਗੁਰੂਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਿਚ 15 ਦਸੰਬਰ 2024 ਤੱਕ ਵਾਧਾ ਕੀਤਾ ਗਿਆ ਹੈ ਜਿਸ ਉਪਰੰਤ 16 ਦਸੰਬਰ 2024 ਨੂੰ ਵੋਟਰ ਸੂਚੀਆਂ ਤਿਆਰ ਕਰਨ ਤੋਂ ਇਲਾਵਾ 2 ਜਨਵਰੀ 2025 ਨੂੰ ਨਿਰਧਾਰਤ ਸੈਂਟਰਾਂ ’ਤੇ ਵੋਟਰ ਸੂਚੀਆਂ ਮੁਢਲੀ ਪ੍ਰਕਾਸ਼ਨਾ ਲਈ ਦਿੱਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਯੋਗ ਵਿਅਕਤੀ ਨਿਰਧਾਰਤ ਮਿਤੀ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ 3 ਜਨਵਰੀ 2025 ਨੂੰ ਮੁਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਅੰਤਿਮ ਮਿਤੀ 24 ਜਨਵਰੀ 2025 ਹੋਵੇਗੀ ਜਿਨ੍ਹਾਂ ਦਾ ਨਿਪਟਾਰਾ 5 ਫਰਵਰੀ 2025 ਤੱਕ ਕੀਤਾ ਜਾਵੇਗਾ। ਇਸੇ ਤਰ੍ਹਾਂ ਸਪਲੀਮੈਂਟਰੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਸਪਲੀਮੈਂਟਰੀ ਸੂਚੀਆਂ ਦੀ ਛਪਾਈ 24 ਫਰਵਰੀ 2025 ਨੂੰ ਹੋਵੇਗੀ ਅਤੇ ਅੰਤਿਮ ਪ੍ਰਕਾਸ਼ਨਾ 25 ਫਰਵਰੀ 2025 ਨੂੰ ਹੋਵੇਗੀ।

Trending news