Tractor Stunts News: ਹੁਸ਼ਿਆਰਪੁਰ ਵਿੱਚ ਟਰੈਕਟਰ ਉਤੇ ਸਟੰਟ ਕਰ ਰਹੇ ਇੱਕ ਨੌਜਾਨ ਨੂੰ ਪੁਲਿਸ ਚੰਗੀ ਤਰ੍ਹਾਂ ਸਬਕ ਸਿਖਾਇਆ। ਨੌਜਵਾਨ ਫੂਡ ਸਟਰੀਟ ਉਤੇ ਟਰੈਕਟਰ ਦੇ ਨਾਲ ਸਟੰਟਬਾਜ਼ੀ ਕਰ ਰਿਹਾ ਸੀ। ਉਸ ਦੀ ਇਸ ਹਰਕਤ ਕਾਰਨ ਉਸ ਦੀ ਅਤੇ ਹੋਰ ਲੋਕਾਂ ਦੀ ਜਾਨ ਵੀ ਖ਼ਤਰੇ ਵਿੱਚ ਪੈ ਸਕਦੀਆਂ ਸਨ।


COMMERCIAL BREAK
SCROLL TO CONTINUE READING

ਸੂਚਨਾ ਮਿਲਣ ਉਤੇ ਪੁਲਿਸ ਨੇ ਵੱਡਾ ਐਕਸ਼ਨ ਲਿਆ। ਪੁਲਿਸ ਨੇ ਨੌਜਵਾਨ ਦਾ ਚਲਾਨ ਕਰਕੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਚਿਤਾਵਨੀ ਦਿੱਤੀ। ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅੱਗੇ ਤੋਂ ਅਜਿਹੀ ਹਰਕਤ ਕਰਦਾ ਫੜਿਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਦਰਅਸਲ ਫੂਡ ਸਟਰੀਟ 'ਤੇ ਟਰੈਕਟਰ ਸਟੰਟ ਦੀ ਵੀਡੀਓ ਸਾਹਮਣੇ ਆਈ ਸੀ। ਇਸ 'ਚ ਨੌਜਵਾਨ ਆਪਣੇ ਟਰੈਕਟਰ ਨਾਲ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ।ਫੂਡ ਸਟਰੀਟ 'ਤੇ ਖਾਣ ਪੀਣ ਦੇ ਸ਼ੌਕੀਨਾਂ ਦੀ ਭੀੜ ਲੱਗੀ ਹੋਈ ਹੈ। ਇਸ ਸਟੰਟ ਵਿੱਚ ਵੱਡਾ ਹਾਦਸਾ ਹੋਣੋਂ ਟਲ ਗਿਆ।


ਵੀਡੀਓ 'ਚ ਨੌਜਵਾਨ ਅਗਲੇ ਦੋ ਟਾਇਰ ਉਪਰ ਚੁੱਕ ਕੇ ਟਰੈਕਟਰ ਉਪਰ ਸਟੰਟ ਕਰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਟਰੈਕਟਰ ਦੇ ਆਲੇ-ਦੁਆਲੇ ਲੋਕ ਵੀ ਨਜ਼ਰ ਆ ਰਹੇ ਹਨ। ਇਸ ਕਾਰਨ ਉਥੇ ਵੱਡਾ ਹਾਦਸਾ ਹੋਣੋ ਟਲ ਗਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਵੀ ਕਾਰਵਾਈ ਕੀਤੀ। ਪੁਲਿਸ ਨੇ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਦਾ ਵੀ ਚਲਾਨ ਕੱਟ ਦਿੱਤਾ ਹੈ।


ਹੁਸ਼ਿਆਰਪੁਰ ਦੇ ਪੀਸੀਆਰ ਐਸਐਚਓ ਸੁਭਾਸ਼ ਭਗਤ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਟਰੇਸ ਕਰਕੇ ਉਸ ਨੂੰ ਲੱਭ ਲਿਆ ਹੈ। ਪੁਲਿਸ ਨੇ ਡਰਾਈਵਰ ਦੇ ਪਿਤਾ ਨੂੰ ਬੁਲਾ ਕੇ ਚਲਾਨ ਪੇਸ਼ ਕਰ ਦਿੱਤਾ ਹੈ ਅਤੇ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਭਵਿੱਖ ਵਿੱਚ ਅਜਿਹਾ ਨਾ ਕਰੇ। ਉਹ ਆਪਣੀ ਜਾਨ ਵੀ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਹੋਰ ਦੀ ਜਾਨ ਵੀ ਖਤਰੇ ਵਿੱਚ ਪਾਵੇਗਾ। ਉਕਤ ਨੌਜਵਾਨ ਥਾਣਾ ਬੁਲੋਵਾਲ ਅਧੀਨ ਪੈਂਦੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।


ਕਾਬਿਲੇਗੌਰ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਵਿੱਚ ਬਾਬਾ ਗਨੀ ਜੀ ਦੀ ਯਾਦ ਵਿੱਚ ਛਿੰਝ ਮੇਲਾ ਚੱਲ ਰਿਹਾ ਸੀ। ਪਿੰਡ ਸਾਰਚੂਰ ਵਿੱਚ ਖੇਡ ਮੇਲੇ ਦਰਮਿਆਨ ਦੇਰ ਸ਼ਾਮ ਪਿੰਡ ਠੱਠੇ ਦੇ ਸਟੰਟ ਮੇਨ ਦੀ ਸਟੰਟ ਵਿਖਾਉਣ ਦੌਰਾਨ ਟਰੈਕਟਰ ਥੱਲੇ ਆਉਣ ਨਾਲ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮੇਲੇ ਵਿੱਚ ਭਗਦੜ ਮੱਚ ਗਈ ਸੀ। ਲੋਕਾਂ ਨੇ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਮਨਦੀਪ ਸਿੰਘ ਵਜੋਂ ਹੋਈ ਸੀ ਤੇ ਉਹ ਅਕਸਰ ਟਰੈਕਟਰ ਉਪਰ ਆਪਣੇ ਸਟੰਟ ਵਿਖਾਉਂਦਾ ਹੁੰਦਾ ਸੀ।


ਇਹ ਵੀ ਪੜ੍ਹੋ : Faridkot News: ਲੜਕੀ ਦੀਆਂ ਅਸ਼ਲੀਲ ਫੋਟੋਆਂ ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ