Hoshiarpur News: ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਪ੍ਰਸ਼ਾਸਨ ’ਚ ਸੋਮਵਾਰ ਨੂੰ ਭਾਜੜ ਪੈ ਗਈ ਜਦੋਂ ਐੱਸਐੱਸਪੀ ਨੇ ਥਾਣਾ ਮਾਹਿਲਪੁਰ ਦੇ ਐੱਸਐੱਚਓ ਨੂੰ ਲਾਈਨ ਹਾਜ਼ਰ ਕਰ ਦਿੱਤਾ। ਲੋਕਾਂ ਦੀਆਂ ਨਜ਼ਰਾਂ ’ਚ ਲਗਾਤਾਰ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਵੱਡੀਆਂ ਵੱਡੀਆਂ ਕਾਰਵਾਈਆਂ ਕਰਨ ਵਾਲੇ ਥਾਣਾ ਮੁਖੀ ਦੀ ਬਦਲੀ ਪਹਿਲਾਂ ਤਾਂ ਲੋਕਾਂ ਦੇ ਗਲੇ ਤੋਂ ਹੇਠਾਂ ਨਾ ਉਤਰੀ। 


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਜਿਸ ਵਿਚ ਥਾਣਾ ਮੁਖੀ 40,000 ਹਜ਼ਾਰ ਦੀ ਰਿਸ਼ਵਤ ਲੈ ਰਹੇ ਹਨ। ਹਾਲਾਂਕਿ ਇਸ ਵੀਡੀਓ ਨੂੰ ਥਾਣਾ ਮੁਖੀ ਨੇ ਤਿੰਨ ਸਾਲ ਪੁਰਾਣੀ ਤੇ ਉਧਾਰ ਦਿੱਤੇ ਪੈਸੇ ਵਾਪਸ ਲੈਂਦੇ ਹੋਏ ਦੱਸਿਆ। ਹਾਲਾਂਕਿ ਥਾਣਾ ਮੁਖੀ ਦਾ ਪੱਖ ਵੀਡੀਓ ਵਿਚਲੀ ਗੱਲਬਾਤ ਨਾਲ ਮੇਲ ਨਹੀਂ ਖਾਂਦਾ ਜਦਕਿ ਵੀਡੀਓ ਵਿਚ ਗੱਲਬਾਤ ਰਾਹੀਂ ਕਿਸੇ ਵਿਅਕਤੀ ਨੂੰ ਛੱਡਣ ਦੀ ਗੱਲਬਾਤ ਸਪਸ਼ਟ ਸੁਣਾਈ ਦੇ ਰਹੀ ਹੈ।


ਇਹ ਵੀ ਪੜ੍ਹੋ: Punjab Delhi Airports Security: ਪੰਜਾਬ ਤੇ ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਹੋਈ ਦੁੱਗਣੀ, BCAS ਵਲੋਂ ਹੁਕਮ ਜਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ 1.04 ਮਿੰਟ ਦੀ ਵਾਇਰਲ ਹੋਈ। ਜਿਸ ਵਿਚ ਥਾਣਾ ਮੁਖੀ ਨੂੰ 40,000 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੇਖ਼ਿਆ ਜਾ ਸਕਦਾ ਹੈ। ਵੀਡੀਓ ਵਿਚ ਕਿਸੇ ਵਿਅਕਤੀ ਨੂੰ ਹਿਰਾਸਤ ’ਚੋਂ ਛੱਡਣ ਦੀ ਗੱਲ ਹੋ ਰਹੀ ਹੈ ਅਤੇ ਸੌਦਾ 40 ਹਜ਼ਾਰ ਵਿੱਚ ਤੈਅ ਹੁੰਦਾ ਹੈ। ਪੈਸੇ ਦੇਣ ਵਾਲਾ ਵਿਅਕਤੀ ਆਪਣੇ ਬਟੂਏ ’ਚੋਂ ਪੰਜ-ਪੰਜ ਸੌ ਦੇ 20 ਨੋਟ ਕੈਮਰੇ ਦੇ ਸਾਹਮਣੇ ਗਿਣ ਕੇ ਥਾਣਾ ਮੁਖੀ ਨੂੰ ਦਿੰਦਾ ਹੈ ਜਿਸ ਨੂੰ ਲੈਣ ਤੋਂ ਉਹ ਇਹ ਕਹਿ ਕੇ ਇਨਕਾਰ ਕਰ ਦਿੰਦਾ ਹੈ ਕਿ ਪੂਰੇ ਪੈਸੇ ਦਿਓ। ਵਿਅਕਤੀ ਮੁੜ ਪੰਜ-ਪੰਜ ਸੌ ਦੇ 20 ਨੋਟ ਗਿਣ ਕੇ ਥਾਣਾ ਮੁਖੀ ਬਲਜਿੰਦਰ ਸਿੰਘ ਮੱਲ੍ਹੀ ਨੂੰ ਫੜਾਉਂਦਾ ਹੋਇਆ ਕਹਿੰਦਾ ਹੈ ਕਿ ਬਾਕੀ ਪੈਸੇ ਸਵੇਰੇ ਦੇ ਦੇਵੇਗਾ। ਪੈਸੇ ਲੈ ਕੇ ਥਾਣਾ ਮੁਖੀ ਆਪਣੀ ਪੈਂਟ ਦੀ ਪਿਛਲੀ ਜੇਬ ਵਿਚ ਰੱਖਦਾ ਹੈ।


ਇਹ ਵੀ ਪੜ੍ਹੋ: Syed Mushtaq Ali Trophy 2023: ਪੰਜਾਬ ਨੇ ਪਹਿਲੀ ਵਾਰ ਸਈਅਦ ਮੁਸ਼ਤਾਕ ਅਲੀ ਟਰਾਫੀ ਜਿੱਤੀ, ਅਨਮੋਲਪ੍ਰੀਤ ਤੇ ਅਰਸ਼ਦੀਪ ਰਹੇ ਜਿੱਤ ਦੇ ਹੀਰੋ