Punjab News: ਕੈਨੇਡਾ ਦੇ ਟਰਾਂਟੋ ਸ਼ਹਿਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਕਿ ਜਿੱਥੇ ਪੰਜਾਬ ਦੇ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਪਿੰਡ ਘੋਗੜਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।


COMMERCIAL BREAK
SCROLL TO CONTINUE READING

ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ, ਜਿਸ ਦੀ 4 ਸਾਲ ਪਹਿਲਾਂ ਮੌਤ ਹੋ ਗਈ ਸੀ, ਉਸ ਦਾ ਪੁੱਤਰ ਘਰ ਵਾਪਸ ਆਇਆ ਸੀ ਜਿਸ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਗਿਆ ਸੀ। ਮੇਰੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ। ਜਿੱਥੇ ਚਾਰ ਸਾਲਾਂ ਬਾਅਦ ਇਹ ਸਾਰੇ ਭਰਾ ਕੈਨੇਡਾ ਦੇ ਸ਼ਹਿਰ ਟਰੈਂਟੋ ਵਿੱਚ ਇਕੱਠੇ ਹੋਏ। 


ਦਰਅਸਲ ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉਠਿਆ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਿਸ ਤੋਂ ਬਾਅਦ ਸਵੇਰੇ ਘਰੋਂ ਪੁੱਤਰਾਂ ਦਾ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਕੇ ਸਸਕਾਰ ਕੀਤਾ ਜਾਵੇਗਾ।


ਮ੍ਰਿਤਕ ਕਰਨਜੀਤ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦਾ ਸੀ ਜਿਸ ਦੀ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਕਰਨਜੀਤ ਸਿੰਘ ਬਾਜਵਾ ਅਤੇ ਉਸਦੀ ਭੈਣ ਨੂੰ ਉਸਦੀ ਮਾਂ ਅਤੇ ਚਾਚੇ ਨੇ ਪਾਲਿਆ ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ ਗਿਆ। ਚਾਰ ਸਾਲ ਬਾਅਦ ਸਾਰੇ ਭਰਾ ਇੱਕ ਥਾਂ ਇਕੱਠੇ ਹੋਏ ਸਨ।


ਇਹ ਵੀ ਪੜ੍ਹੋ: Punjab News: ਪੰਜਾਬ 'ਚ ਬਰਖਾਸਤ AIG ਰਾਜਜੀਤ ਨੂੰ ਵੱਡੀ ਰਾਹਤ, 16 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਮ੍ਰਿਤਕ ਕਰਨਵੀਰ ਸਿੰਘ ਦੀ ਪੜ੍ਹਾਈ ਖ਼ਤਮ ਹੋ ਚੁੱਕੀ ਸੀ। ਪੀ.ਆਰ ਲਈ ਕਾਗਜ਼ ਦਾਖਲ ਕੀਤੇ ਸਨ। ਚਾਚੇ ਦੇ ਬੱਚੇ ਵੀ ਕੁਝ ਸਮਾਂ ਪਹਿਲਾਂ ਕੈਨੇਡਾ ਪੜ੍ਹਨ ਆਏ ਸਨ। ਸਾਰੇ ਕੈਨੇਡਾ ਦੇ ਟਰੈਂਟਨ ਸ਼ਹਿਰ ਵਿੱਚ ਇਕੱਠੇ ਹੋਏ। ਜਿੱਥੇ ਅਸੀਂ ਖੂਬ ਆਨੰਦ ਮਾਣ ਰਹੇ ਸੀ। ਘਰ ਵਿੱਚ ਵੀ ਸਾਰੇ ਖੁਸ਼ ਸਨ ਕਿ ਸਾਰੇ ਪਰਿਵਾਰ ਦੇ ਬੱਚੇ ਇਕੱਠੇ ਹੋ ਗਏ ਸਨ ਪਰ ਕੋਈ ਨਹੀਂ ਜਾਣਦਾ ਸੀ ਕਿ ਇਹ ਖੁਸ਼ੀ ਜਲਦੀ ਹੀ ਉਦਾਸ ਹੋ ਜਾਣ ਵਾਲੀ ਸੀ।


ਜੇਕਰ ਪਿਛਲੇ ਛੇ ਮਹੀਨਿਆਂ ਦੀ ਗੱਲ ਕਰੀਏ ਤਾਂ ਕੈਨੇਡਾ ਵਿੱਚ ਪੰਜਾਬ ਭਰ ਦੇ ਕਈ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ। ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦਾ ਭਾਰਤ ਸਰਕਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ।