Punjabi News: ਸਬਸਿਡੀ ਵਾਲੀਆਂ 11 ਹਜ਼ਾਰ ਮਸ਼ੀਨ ਹੋਈ ਗਾਇਬ, ਅਧਿਕਾਰੀ ਨੂੰ ਨੋਟਿਸ ਜਾਰੀ
Punjabi News: ਪੰਜਾਬ ਸਰਕਾਰ ਵੱਲੋਂ ਸਬਸਿਡੀ ਵਾਲੀਆਂ ਮਸ਼ੀਨਾਂ ਗੁੰਮ ਹੋਣ ਦੇ ਮਾਮਲੇ ਵਿੱਚ ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰਾਂ ਅਤੇ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ ਗਏ ਹਨ।
Punjabi News: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਪਰਾਲੀ ਦੀ ਸਾਂਭ ਅਤੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਦੇ ਲਈ ਕਰੋੜਾਂ ਰੁਪਏ ਦੀ ਮਸ਼ੀਨਰੀ ਕਿਸਾਨਾਂ ਨੂੰ ਉਪਲਬਧ ਕਰਵਾਈ ਗਈ ਸੀ। ਪਿਛਲੇ ਸਾਲ ਖੇਤੀਬਾੜੀ ਵਿਭਾਗ ਵੱਲੋਂ ਜਦੋਂ ਸਬਸਿਡੀ ਵਾਲੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਕੀਤੀ ਗਈ, ਤਾਂ ਪੰਜਾਬ ਵਿੱਚੋਂ 11 ਹਜ਼ਾਰ ਸਬਸਿਡੀਆਂ ਵਾਲੀਆਂ ਮਸ਼ੀਨਾਂ ਇਕੱਲੇ ਬਠਿੰਡੇ ਜ਼ਿਲ੍ਹੇ ਵਿੱਚੋਂ 1373 ਮਸ਼ੀਨਾਂ ਗੁੰਮ ਪਾਈਆਂ ਗਈਆਂ ਹਨ।
ਜਿਸ ਦੀ ਰਿਪੋਰਟ ਖੇਤੀਬਾੜੀ ਵਿਭਾਗ ਵੱਲੋਂ ਪੰਜਾਬ ਸਰਕਾਰ ਨੂੰ ਭੇਜੀ ਗਈ ਪਰ ਹੁਣ ਇਹ ਰਿਪੋਰਟ ਖੇਤੀਬਾੜੀ ਵਿਭਾਗ ਲਈ ਹੀ ਸਿਰ ਦਰਦ ਬਣ ਗਈ ਹੈ। ਪੰਜਾਬ ਸਰਕਾਰ ਵੱਲੋਂ ਸਬਸਿਡੀ ਵਾਲੀਆਂ ਮਸ਼ੀਨਾਂ ਗੁੰਮ ਹੋਣ ਦੇ ਮਾਮਲੇ ਵਿੱਚ ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰਾਂ ਅਤੇ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੇ ਵਿਰੋਧ ਵਿੱਚ ਸੂਬੇ ਭਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹੜਤਾਲ ਤੇ ਚਲੇ ਗਏ ਹਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖ਼ੋਲ ਦਿੱਤਾ ਅਤੇ ਹੜਤਾਲ 'ਤੇ ਚਲੇ ਗਏ ਹਨ।
ਖੇਤੀਬਾੜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਗ਼ਲਤ ਹਨ, ਕਿਉਂਕਿ ਗੁੰਮ ਹੋਈਆਂ ਮਸ਼ੀਨਾਂ ਸਬੰਧੀ ਸਭ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਵੱਲੋਂ ਹੀ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਸੀ ਦੂਸਰਾ ਖੇਤੀਬਾੜੀ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਕਦੇ ਵੀ ਵੈਰੀਫਿਕੇਸ਼ਨ ਸਬੰਧੀ ਹਦਾਇਤਾਂ ਨਹੀਂ ਜਾਰੀ ਕੀਤੀਆਂ ਗਈਆਂ। ਜੋ ਪਰਫੋਰਮਾ ਪੰਜਾਬ ਸਰਕਾਰ ਵੱਲੋਂ ਵੈਰੀਫਿਕੇਸ਼ਨ ਲਈ ਪਿਛਲੇ ਸਾਲ ਭੇਜਿਆ ਗਿਆ ਸੀ, ਉਸ ਵਿੱਚ ਮਿਸ਼ਨਰੀ ਉਪਲਬਧ ਸਬੰਧੀ ਹਾਂ ਅਤੇ ਨਾਂਹ ਦਾ ਹੀ ਕਾਲਮ ਹੀ ਦਿੱਤਾ ਗਿਆ ਸੀ।
ਖੇਤੀਬਾੜੀ ਅਧਿਕਾਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਅਧਿਕਾਰੀਆਂ ਵੱਲੋਂ ਹੀ ਸਬਸਿਡੀ ਵਾਲੀਆਂ ਮਸ਼ੀਨਾਂ ਗੁੰਮ ਹੋਣ ਸਬੰਧੀ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਹੈ, ਤਾਂ ਕਿਸ ਆਧਾਰ ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਕਿਉਂਕਿ ਪੰਜਾਬ ਸਰਕਾਰ ਵੱਲੋਂ ਜੋ ਸਬਸਿਡੀ ਦਿੱਤੀ ਜਾਂਦੀ ਹੈ, ਉਹ ਸਿੱਧੀ ਖਾਤਿਆਂ ਵਿੱਚ ਆਉਂਦੀ ਇਹ ਸਬਸਿਡੀ ਉਦੋਂ ਹੀ ਜਾਰੀ ਹੁੰਦੀ ਹੈ। ਜਦੋਂ ਕਿਸਾਨ ਵੱਲੋਂ ਮਸ਼ੀਨਰੀ ਨੂੰ ਚੈੱਕ ਕਰ ਕੇ ਸਵੈ-ਘੋਸ਼ਣਾ ਪੱਤਰ ਦਿੱਤਾ ਜਾਂਦਾ ਹੈ, ਕਈ ਕਿਸਾਨਾਂ ਦੀਆਂ ਜ਼ਮੀਨਾਂ ਦੂਸਰੇ ਸੂਬਿਆਂ ਵਿੱਚ ਹਨ ਅਤੇ ਇਹ ਸਬਸਿਡੀ ਵਾਲੀਆਂ ਮਸ਼ੀਨਾਂ ਉਹ ਦੂਸਰੇ ਸੂਬਿਆਂ ਵਿੱਚ ਲੈ ਕੇ ਗਏ ਹੋਏ ਹਨ। ਫਿਰ ਉਨ੍ਹਾਂ ਨੂੰ ਗੁੰਮ ਹੋਈਆਂ ਮਸ਼ੀਨਾਂ ਨਹੀਂ ਕਿਹਾ ਜਾ ਸਕਦਾ, ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਭ ਦੇ ਉਲਟ ਖੇਤੀਬਾੜੀ ਅਧਿਕਾਰੀਆਂ ਨੂੰ ਗੁੰਮ ਹੋਈਆਂ ਮਸ਼ੀਨਾਂ ਸਬੰਧੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਜੋ ਕਿ ਸਰਾਸਰ ਗ਼ਲਤ ਹੈ। ਜੇਕਰ ਪੰਜਾਬ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਪੰਜਾਬ ਦੇ ਬਠਿੰਡਾ ਜ਼ਿਲ੍ਹੇ 'ਚੋਂ 395, ਮੋਗਾ 'ਚੋਂ 195 ਪਟਿਆਲਾ 'ਚੋਂ 175, ਤਰਨ ਤਾਰਨ 'ਚੋਂ 112, ਕਪੂਰਥਲਾ 'ਚੋਂ 4, ਰੂਪਨਗਰ ਵਿੱਚੋਂ ਇੱਕ ਮਸ਼ੀਨ ਗੁੰਮ ਹੋਈ ਦੱਸੀ ਜਾ ਰਹੀ ਹੈ। ਜਿਸ ਦੀ ਜਵਾਬਦੇਹੀ ਤੈਅ ਕਰਦੇ ਹੋਏ ਬਠਿੰਡਾ ਦੇ ਕੋਲ 27 ਮੋਗਾ ਦੇ 17, ਪਟਿਆਲਾ ਦੇ 17, ਤਰਨ ਤਾਰਨ ਦੇ 10, ਕਪੂਰਥਲਾ ਦੇ ਚਾਰ ਅਤੇ ਰੂਪਨਗਰ ਦੇ ਇੱਕ ਖੇਤੀਬਾੜੀ ਸਬ ਇੰਸਪੈਕਟਰਾਂ ਨੂੰ ਵਿਭਾਗ ਵੱਲੋਂ ਕਾਰਨ ਦੱਸੋ ਨੋਟਸ ਦਿੰਦੇ ਹੋਏ 15 ਦਿਨਾਂ ਦੇ ਅੰਦਰ ਜਵਾਬ ਦੇਣ ਦੀ ਹਦਾਇਤ ਕੀਤੀ ਗਈ ਹੈ।