HSGPC elections 2022, new president: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਹੰਤ ਕਰਮਜੀਤ ਸਿੰਘ (Mahant Karamjit Singh) ਵਜੋਂ ਮਿਲਿਆ ਨਵਾਂ ਪ੍ਰਧਾਨ। HSGPC ਲਈ ਅੱਜ ਹੋਈ ਚੋਣ ਤੋਂ ਬਾਅਦ ਮਹੰਤ ਕਰਮਜੀਤ ਸਿੰਘ ਨੂੰ ਪ੍ਰਧਾਨ ਵਜੋਂ ਚੁਣਿਆ ਗਿਆ ਹੈ।  


COMMERCIAL BREAK
SCROLL TO CONTINUE READING

ਹਾਲਾਂਕਿ HSGPC elections 2022 ਵਿੱਚ ਨਵੇਂ ਪ੍ਰਧਾਨ ਬਣੇ ਮਹੰਤ ਕਰਮਜੀਤ ਸਿੰਘ (Mahant Karamjit Singh) ਦਾ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਵਿਰੋਧ ਕੀਤਾ ਗਿਆ ਹੈ। 


ਦੱਸ ਦਈਏ ਕਿ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਨੂੰ ਚੁਣਨ ਲਈ ਇਸ ਬੈਠਕ ਵਿੱਚ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸ਼ਾਮਿਲ ਨਹੀਂ ਹੋਏ।  ਉਨ੍ਹਾਂ ਵੱਲੋਂ ਇਸ ਬੈਠਕ ਦਾ ਬਾਈਕਾਟ ਕੀਤਾ ਗਿਆ। ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਹੈ ਕਿ ਉਹ ਇਸ ਫੈਸਲੇ ਨਾਲ ਸਹਿਮਤ ਨਹੀਂ ਹਨ। 


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਮੈਂਬਰ ਕੁਰੂਕਸ਼ੇਤਰ ਮਿੰਨੀ ਸਕੱਤਰੇਤ ਵਿਖੇ ਇਕੱਠੇ ਹੋਏ ਜਿਸ ਤੋਂ ਬਾਅਦ HSGPC ਦੇ ਪ੍ਰਧਾਨ ਅਤੇ ਅਹੁਦੇਦਾਰਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਗਈ।  


HSGPC elections 2022 ਵਿੱਚ new president ਦੇ ਚੋਣ ਦੌਰਾਨ ਵਿਰੋਧ ਦੇ ਖਦਸ਼ੇ ਵੀ ਜਤਾਏ ਗਏ ਸਨ। ਦੱਸ ਦਈਏ ਕਿ ਇਹ ਮੀਟਿੰਗ ਡਿਪਟੀ ਕਮਿਸ਼ਨਰ ਕੁਰੂਕੇਸ਼ਤਰ ਦੀ ਅਗਵਾਈ ਵਿੱਚ ਕੀਤੀ ਗਈ। 


ਹੋਰ ਪੜ੍ਹੋ: ਪੰਜਾਬ 'ਚ ਛਾਈ ਸੰਘਣੀ ਧੁੰਦ ਕਰਕੇ ਕੰਮਕਾਜ ਹੋਇਆ ਪ੍ਰਭਾਵਿਤ, ਇਨ੍ਹਾਂ ਜ਼ਿਲ੍ਹਿਆਂ ਰੈੱਡ ਅਲਰਟ ਜਾਰੀ


ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ 1 ਦਸੰਬਰ ਨੂੰ 38 ਮੈਂਬਰਾਂ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ 38 ਮੈਂਬਰੀ ਐਡਹਾਕ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਕੀਤੀ ਜਾਣੀ ਸੀ।  


ਹਾਲ ਹੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਹਾ ਗਿਆ ਸੀ ਕਿ ਨਵੀਂ ਕਮੇਟੀ ਬਣਨ ਤੱਕ ਬਲਜੀਤ ਸਿੰਘ ਦਾਦੂਵਾਲ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ।


ਹੋਰ ਪੜ੍ਹੋ: ਸੰਮਨ ਜਾਰੀ ਹੋਣ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚਰਨਜੀਤ ਚੰਨੀ