HSGPC elections 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ
ਹਾਲ ਹੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ।
HSGPC elections 2022 news: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਅੱਜ ਹੋਵੇਗੀ ਚੋਣ ਅਤੇ HSGPC ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ। ਚੋਣਾਂ ਦੇ ਤਹਿਤ ਪਹਿਲਾਂ ਮੈਂਬਰ ਕੁਰੂਕਸ਼ੇਤਰ ਮਿੰਨੀ ਸਕੱਤਰੇਤ ਵਿਖੇ ਇਕੱਠੇ ਹੋਣਗੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਸਹੁੰ ਚੁਕਾਈ ਜਾਵੇਗੀ।
ਇਸ ਤੋਂ ਬਾਅਦ ਸਾਰੇ ਮੈਂਬਰ ਮੁੜ ਮਿੰਨੀ ਸਕੱਤਰੇਤ ਵਿੱਚ ਇੱਕਠੇ ਹੋਣਗੇ ਅਤੇ ਉਸ ਤੋਂ ਬਾਅਦ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਹੋਵੇਗੀ।
HSGPC elections 2022 ਦੌਰਾਨ ਵਿਰੋਧ ਦੇ ਖਦਸ਼ੇ ਵੀ ਜਤਾਏ ਜਾ ਰਹੇ ਹਨ। ਇਸ ਦੌਰਾਨ ਮੈਂਬਰਾਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਦੀ ਬਜਾਏ ਮਿੰਨੀ ਸਕੱਤਰੇਤ ਵਿੱਚ ਹੋਵੇਗੀ।
ਦੱਸ ਦਈਏ ਕਿ ਇਹ ਮੀਟਿੰਗ ਡਿਪਟੀ ਕਮਿਸ਼ਨਰ ਕੁਰੂਕੇਸ਼ਤਰ ਦੀ ਅਗਵਾਈ ਵਿੱਚ ਸ਼ੁਰੂ ਹੋ ਗਈ ਹੈ ਅਤੇ ਇਸ ਮੀਟਿੰਗ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ 1 ਦਸੰਬਰ ਨੂੰ 38 ਮੈਂਬਰਾਂ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ 38 ਮੈਂਬਰੀ ਐਡਹਾਕ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।
ਹੋਰ ਪੜ੍ਹੋ: ਪੰਜਾਬ 'ਚ ਛਾਈ ਸੰਘਣੀ ਧੁੰਦ ਕਰਕੇ ਕੰਮਕਾਜ ਹੋਇਆ ਪ੍ਰਭਾਵਿਤ, ਇਨ੍ਹਾਂ ਜ਼ਿਲ੍ਹਿਆਂ ਰੈੱਡ ਅਲਰਟ ਜਾਰੀ
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਦਾਦੂਵਾਲ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਉਨ੍ਹਾਂ ਦਾ ਅਸਤੀਫ਼ਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ ਸੀ।
ਇੱਥੇ ਦੱਸਿਆ ਗਿਆ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਹਾ ਗਿਆ ਸੀ ਕਿ ਨਵੀਂ ਕਮੇਟੀ ਬਣਨ ਤੱਕ ਬਲਜੀਤ ਸਿੰਘ ਦਾਦੂਵਾਲ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ।
ਹੋਰ ਪੜ੍ਹੋ: ਸੰਮਨ ਜਾਰੀ ਹੋਣ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚਰਨਜੀਤ ਚੰਨੀ
(For more news related to HSGPC elections 2022, stay tuned to Zee PHH for more updates)