Amritsar Doctors Protest: ਕੋਲਕੱਤਾ ਵਿੱਚ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ `ਤੇ ਡਾਕਟਰਾਂ `ਚ ਭਾਰੀ ਰੋਸ
Amritsar Doctors Protest: ਕਲਕੱਤਾ ਵਿੱਚ ਰੈਜੀਡੈਂਟ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੀ ਵਾਰਦਾਤ ਤੋਂ ਬਾਅਦ ਦੇਸ਼ ਵਿੱਚ ਭਰ ਵਿੱਚ ਰੈਜੀਡੈਂਟ ਡਾਕਟਰ ਪ੍ਰਦਰਸ਼ਨ ਕਰ ਰਹੇ ਹਨ।
Amritsar Doctors Protest (ਭਰਤ ਸ਼ਰਮਾ): ਕਲਕੱਤਾ ਵਿੱਚ ਰੈਜੀਡੈਂਟ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੀ ਵਾਰਦਾਤ ਤੋਂ ਬਾਅਦ ਦੇਸ਼ ਵਿੱਚ ਭਰ ਵਿੱਚ ਰੈਜੀਡੈਂਟ ਡਾਕਟਰ ਪ੍ਰਦਰਸ਼ਨ ਕਰ ਰਹੇ ਹਨ। ਇਸ ਤਹਿਤ ਅੰਮ੍ਰਿਤਸਰ ਵਿੱਚ ਵੀ ਰੈਜੀਡੈਂਟ ਡਾਕਟਰਾਂ ਨੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅੱਧੇ ਘੰਟੇ ਲਈ ਮੈਡੀਕਲ ਸੇਵਾਵਾਂ ਬੰਦ ਰੱਖੀਆਂ।
ਇਹ ਵੀ ਪੜ੍ਹੋ : Chandigarh News: ਪੀਜੀਆਈ ਵਿਚ ਅੱਜ ਡਾਕਟਰ ਹੜਤਾਲ 'ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ
ਇਸ ਦੌਰਾਨ ਡਾਕਟਰਾਂ ਨੇ ਕਿਹਾ ਕਿ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਸ਼ਾਮ ਨੂੰ ਕੈਂਡਲ ਮਾਰਚ ਕੱਢਣ ਦਾ ਐਲਾਨ ਵੀ ਕੀਤਾ। ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜੀਡੈਂਟ ਡਾਕਟਰਾਂ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਕੋਲਕਾਤਾ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਪੀਜੀਆਈ ਦੇ ਡਾਕਟਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਡਾਕਟਰਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਨਾਲ ਹੀ ਰੈਜ਼ੀਡੈਂਟ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਵਾਪਰਨ ਦੀ ਸੰਭਾਵਨਾ ਨਾ ਰਹੇ।
ਵਿਰੋਧ ਕਰ ਰਹੇ ਡਾਕਟਰਾਂ ਨੇ ਓਪੀਡੀ, ਵਾਰਡ, ਅਪਰੇਸ਼ਨ ਥੀਏਟਰ ਦਾ ਸਾਰਾ ਕੰਮ ਬੰਦ ਕਰ ਦਿੱਤਾ ਹੈ। ਅੱਜ ਪੂਰੇ ਦੇਸ਼ ਵਿੱਚ ਡਾਕਟਰਾਂ ਵੱਲੋਂ ਅਜਿਹੀ ਹੜਤਾਲ ਕੀਤੀ ਗਈ ਹੈ।
ਐਮਰਜੈਂਸੀ ਸੇਵਾਵਾਂ ਬਾਰੇ ਫੈਸਲਾ ਲਿਆ ਜਾਵੇਗਾ
ਇਸ ਮਾਮਲੇ ਵਿੱਚ ਚੰਡੀਗੜ੍ਹ ਪੀਜੀਆਈ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾਕਟਰ ਪ੍ਰਨੀਤ ਰੈਡੀ ਨੇ ਦੱਸਿਆ ਕਿ ਕੋਲਕਾਤਾ ਦੇ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਅਸੀਂ ਇਸਨੂੰ ਜਨਤਕ ਪਲੇਟਫਾਰਮ 'ਤੇ ਬਿਆਨ ਵੀ ਨਹੀਂ ਕਰ ਸਕਦੇ। ਇਸ ਦੇ ਬਾਵਜੂਦ ਬੰਗਾਲ ਸਰਕਾਰ ਅਤੇ ਮੈਡੀਕਲ ਕਾਲਜ ਪ੍ਰਸ਼ਾਸਨ ਮੁਲਜ਼ਮਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਇਸ ਲਈ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਿਲਹਾਲ ਆਮ ਰੋਜ਼ਾਨਾ ਦੇ ਕੰਮ ਬੰਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Bihar Temple Accident: ਬਿਹਾਰ ਦੇ ਜਹਾਨਾਬਾਦ ਸਿੱਧੇਸ਼ਵਰ ਮੰਦਰ 'ਚ ਮਚੀ ਭਗਦੜ, 7 ਲੋਕਾਂ ਦੀ ਮੌਤ ਕਈ ਜਖ਼ਮੀ