Ajj da Hukamnama Sri Darbar Sahib: ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁਲਇਆ ॥ ਤਾਪ ਪਾਪ ਸਭਿ ਮਿਟੇਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਦੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ


COMMERCIAL BREAK
SCROLL TO CONTINUE READING

ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
 


(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ।੧। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂ ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ।੧।ਰਹਾਉ। (ਹੇਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਹੇਨਾਨਕ! ਪ੍ਰਭੂ ਦਾ ਨਾਮ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ।੨।੧।੬੫।