IAS Vini Mahajan: ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਸੇਵਾਮੁਕਤ ਹੋ ਗਈ ਹੈ। ਇਸ ਸਮੇਂ ਉਹ ਕੇਂਦਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹ ਵੀਰਵਾਰ ਨੂੰ ਸੇਵਾਮੁਕਤ ਹੋ ਗਏ। ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਕੱਲ੍ਹ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿੱਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ IAS ਤੋਂ ਸੇਵਾਮੁਕਤ ਹੋਈ ਹਾਂ। ਮੈਂ ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ।