Faridkot News: ਆਈਜੀ ਫਰੀਦਕੋਟ ਰੇਂਜ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ; ਪ੍ਰਬੰਧਾਂ ਦਾ ਕੀਤਾ ਨਿਰੀਖਣ
Advertisement
Article Detail0/zeephh/zeephh2324587

Faridkot News: ਆਈਜੀ ਫਰੀਦਕੋਟ ਰੇਂਜ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ; ਪ੍ਰਬੰਧਾਂ ਦਾ ਕੀਤਾ ਨਿਰੀਖਣ

ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਜਿੱਥੇ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ ਜੋ ਆਪਣੀ ਇੱਛਾ ਅਨੁਸਾਰ ਨਸ਼ਾ ਛੱਡਣਾ ਚਾਹੁੰਦੇ ਸਨ ਪਰ ਪਿਛਲੇ ਇੱਕ ਹਫਤੇ ਵਿੱਚ ਕਰੀਬ ਪੰਜ ਨੌਜਵਾਨ ਇਸ ਸੈਂਟਰ ਵਿਚੋਂ ਸੁਰੱਖਿਆ ਮੁਲਾਜ਼ਮਾਂ ਨੂੰ ਚਕਮਾ ਦੇਕੇ ਫ਼ਰਾਰ ਹੋ ਗਏ ਸਨ। ਇਸ ਮਗਰੋਂ ਅੱ

Faridkot News: ਆਈਜੀ ਫਰੀਦਕੋਟ ਰੇਂਜ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ; ਪ੍ਰਬੰਧਾਂ ਦਾ ਕੀਤਾ ਨਿਰੀਖਣ

Faridkot News: ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਜਿੱਥੇ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ ਜੋ ਆਪਣੀ ਇੱਛਾ ਅਨੁਸਾਰ ਨਸ਼ਾ ਛੱਡਣਾ ਚਾਹੁੰਦੇ ਸਨ ਪਰ ਪਿਛਲੇ ਇੱਕ ਹਫਤੇ ਵਿੱਚ ਕਰੀਬ ਪੰਜ ਨੌਜਵਾਨ ਇਸ ਸੈਂਟਰ ਵਿਚੋਂ ਸੁਰੱਖਿਆ ਮੁਲਾਜ਼ਮਾਂ ਨੂੰ ਚਕਮਾ ਦੇਕੇ ਫ਼ਰਾਰ ਹੋ ਗਏ ਸਨ।

ਇਸ ਮਗਰੋਂ ਅੱਜ ਆਈਜੀ ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਵੱਲੋਂ ਇਸ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਗਿਆ ਤਾਂ ਜੋ ਇਸ ਸੈਂਟਰ ਤੇ ਮਰੀਜ਼ਾਂ ਨੂੰ ਮਿਲਣ ਵਾਲੇ ਇਲਾਜ ਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਜਾ ਸਕੇ। ਇਸ ਮੌਕੇ ਉਨ੍ਹਾਂ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ ਨਾਲ ਹੀ ਇਥੋਂ ਦੇ ਸਟਾਫ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਸਬੰਧੀ ਅਤੇ ਇਲਾਜ ਸਬੰਧੀ ਜਾਣਕਾਰੀ ਹਾਸਿਲ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਥੋਂ ਦੇ ਹਾਲਾਤ ਕਾਫੀ ਬਿਹਤਰ ਹਨ ਅਤੇ ਮੈਡੀਕਲ ਸਟਾਫ ਵੱਲੋਂ ਵੀ ਆਪਣਾ ਬਿਹਤਰ ਦਿੱਤਾ ਜਾ ਰਿਹਾ ਤਾਂ ਜੋ ਇਥੇ ਦਾਖ਼ਲ ਮਰੀਜ਼ਾਂ ਨੂੰ ਸਹੀ ਇਲਾਜ ਦੇ ਨਾਲ-ਨਾਲ ਚੰਗਾ ਮਾਹੌਲ ਮਿਲ ਸਕੇ ਤਾਂ ਜੋ ਇਹ ਨੌਜਵਾਨ ਠੀਕ ਹੋਕੇ ਆਪਣੀ ਨਵੀ ਜ਼ਿੰਦਗੀ ਸ਼ੁਰੂ ਕਰ ਸਕਣ।

ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਨੂੰ ਜੂਨ ਮਹੀਨੇ 'ਚ ਰਜਿਸਟਰੀਆਂ ਤੋਂ ਆਮਦਨ 'ਚ ਰਿਕਾਰਡ 42 ਫ਼ੀਸਦੀ ਵਾਧਾ-ਜਿੰਪਾ

ਪਿਛਲੇ ਦਿਨੀਂ ਹਸਪਤਾਲ ਵਿਚੋਂ ਭੱਜਣ ਵਾਲੇ ਮਰੀਜ਼ਾਂ ਸਬੰਧੀ ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿਤੇ ਨਾ ਕਿਤੇ ਕੋਈ ਕਮੀ ਰਹੀ ਹੋਵੇ ਜੋ ਇਨ੍ਹਾਂ ਮਰੀਜ਼ਾਂ ਨੂੰ ਚੰਗੀ ਤਰ੍ਹਾਂ ਪ੍ਰੇਰਿਤ ਕਰਨ ਵਿੱਚ ਕਸਰ ਰਹੀ ਹੋਵੇ ਜਿਸ ਕਾਰਨ ਉਹ ਇਥੋਂ ਗਏ ਹਨ। ਉਨ੍ਹਾਂ ਕਿਹਾ ਕਿ ਇਥੇ ਇਲਾਜ ਜਾਂ ਸੁਵਿਧਾਵਾਂ ਵਿੱਚ ਕੋਈ ਕਮੀ ਨਹੀਂ ਬਸ ਥੋੜ੍ਹਾ ਸੰਜਮ ਰੱਖਣਾ ਜ਼ਰੂਰੀ ਹੁੰਦਾ ਹੈ ਜਿਸ ਨਾਲ ਮਰੀਜ਼ ਆਪਣੀ ਇੱਛਾ ਸ਼ਕਤੀ ਨਾਲ ਜਲਦ ਠੀਕ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ ਹੈ ਕੇ ਲਾਗਾਤਰ ਅਜਿਹੇ ਨੌਜਵਾਨ ਜੋ ਨਸ਼ੇ ਦੀ ਦਲਦਲ ਵਿੱਚ ਜਾਣੇ ਅਣਜਾਣੇ ਧਸ ਚੁੱਕੇ ਹਨ ਉਨ੍ਹਾਂ ਨੂੰ ਪ੍ਰੇਰਿਤ ਕਰ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ।

ਇਹ ਵੀ ਪੜ੍ਹੋ : NHAI wrote letter to Chief Secretary: ਪੰਜਾਬ ਦੇ ਅਧਿਕਾਰੀਆਂ ਦੀ ਬੇਰੁਖੀ ਤੋਂ ਨਰਾਜ਼ NHAI, ਸਾਰੇ ਪ੍ਰਾਜੈਕਟ ਨੇ ਬੰਦ ਕਰਨ ਲਈ ਲਿਖੀ ਚਿੱਠੀ!

 

Trending news