IG ਗੁਰਪ੍ਰੀਤ ਸਿੰਘ ਭੁੱਲਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ; ਕਿਹਾ ਕੋਈ ਇਨਪੁਟ ਹੋਵੇ ਤਾਂ ਪੁਲਿਸ ਨਾਲ ਜ਼ਰੂਰ ਸਾਂਝਾ ਕਰਨ
Advertisement
Article Detail0/zeephh/zeephh1648384

IG ਗੁਰਪ੍ਰੀਤ ਸਿੰਘ ਭੁੱਲਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ; ਕਿਹਾ ਕੋਈ ਇਨਪੁਟ ਹੋਵੇ ਤਾਂ ਪੁਲਿਸ ਨਾਲ ਜ਼ਰੂਰ ਸਾਂਝਾ ਕਰਨ

Punjab News:  ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਅਸੀਂ ਸਿੰਘ ਸਾਹਿਬ ਨੂੰ ਕਿਹਾ ਹੈ ਕਿ ਅਗਰ ਉਹਨਾਂ ਕੋਲ ਕੋਈ ਇਨਪੁੱਟ ਹੋਵੇ ਤਾਂ ਉਹ ਸਾਡੇ ਨਾਲ ਸ਼ੇਅਰ ਜ਼ਰੂਰ ਕਰਨ।

 

IG ਗੁਰਪ੍ਰੀਤ ਸਿੰਘ ਭੁੱਲਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ; ਕਿਹਾ ਕੋਈ ਇਨਪੁਟ ਹੋਵੇ ਤਾਂ ਪੁਲਿਸ ਨਾਲ ਜ਼ਰੂਰ ਸਾਂਝਾ ਕਰਨ

Punjab News:  ਅੱਜ ਦੇਰ ਸ਼ਾਮ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਲਾਲ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਆਈਜੀ ਤੋਂ ਇਲਾਵਾ ਐਸ ਪੀ ਰੂਪਨਗਰ ਤੇ ਹੋਰ ਕਈ ਪੁਲਿਸ ਅਧਿਕਾਰੀ ਸਨ ਇਸ ਦੌਰਾਨ ਗੁਰਪ੍ਰੀਤ ਸਿੰਘ ਭੁੱਲਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਦੀ ਮੀਟਿੰਗ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਅਗਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕੋਲ ਕੋਈ ਇਨਪੁਟ ਹੋਣ ਤਾਂ ਪੁਲਿਸ ਨਾਲ ਜ਼ਰੂਰ ਸਾਂਝਾ ਕਰਨ। ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਸੁਰੱਖਿਆ ਘਟਾਏ ਜਾਣ ਦੇ ਸਵਾਲ ਦੇ ਜਵਾਬ ਵਿੱਚ ਬੋਲਦੇ ਹੋਏ ਕਿਹਾ ਕਿ ਪੁਲਿਸ ਫੋਰਸ ਸ਼ਰਧਾਲੂਆਂ ਦੀ ਸਹੂਲਤ ਲਈ ਲਗਾਈ ਗਈ ਹੈ।
         
ਦੇਰ ਸ਼ਾਮ ਆਈ ਜੀ ਗੁਰਪ੍ਰੀਤ ਸਿੰਘ ਭੁੱਲਰ ਦੁਆਰਾ ਜਿੱਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉੱਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕਈ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਮੀਟਿੰਗ ਕੀਤੀ। ਓਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਓਹਨਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਬਾਹਰ ਪੁਲਿਸ ਫੋਰਸ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਵਾਸਤੇ ਲਗਾਈ ਗਈ ਹੈ। ਇਸ ਸੰਬੰਧੀ ਅਸੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਮੀਟਿੰਗ ਕੀਤੀ ਹੈ। 

ਉਹਨਾਂ ਨੇ ਕਿਹਾ ਹੈ ਕਿ ਅਗਰ ਉਹਨਾਂ ਕੋਲ ਕੋਈ ਇਨਪੁਟ ਆਉਂਦਾ ਹੈ ਤਾਂ ਉਹ ਜ਼ਰੂਰ ਸਾਡੇ ਨਾਲ ਸਾਂਝਾ ਕਰਨ । ਉਥੇ ਹੀ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੀ ਤਾਦਾਦ ਵਿੱਚ ਸੰਗਤ ਨਤਮਸਤਕ ਹੁੰਦੀ ਹੈ ਉਥੇ ਹੀ ਉਨ੍ਹਾਂ ਸੰਗਤ ਅਤੇ ਖਾਸਕਰ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਕਿ ਵਿਸਾਖੀ ਮੌਕੇ ਨੌਜਵਾਨ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਲਈ ਪਹੁੰਚਣ ਜਿੱਥੇ ਹੁੱਲੜਬਾਜ਼ੀ ਨਾਲ ਮਾੜਾ ਪ੍ਰਭਾਵ ਜਾਂਦਾ ਹੈ, ਉੱਥੇ ਹੀ ਸੰਗਤ ਨੂੰ ਵੀ ਪਰੇਸ਼ਾਨੀ ਹੁੰਦੀ ਹੈ ।

( ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ)

Trending news