Vigilance Bureau: ਆਈਜੀ ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਤੀਜੀ ਵਾਰ ਵਿਜੀਲੈਂਸ ਵੱਲੋਂ ਸੰਮਨ ਭੇਜੇ ਜਾਣ ਉਤੇ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋਏ।


COMMERCIAL BREAK
SCROLL TO CONTINUE READING

ਸਿੱਧੂ ਨੂੰ ਲੈ ਕੇ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਲਗਾਤਾਰ ਡੇਢ ਸਾਲ ਤੋਂ ਡਿਊਟੀ ਉਤੇ ਹਾਜ਼ਰ ਨਾ ਹੋਣ ਅਤੇ ਕਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਜਾਤੀ ਸਰਟੀਫਿਕੇਟ ਉਨ੍ਹਾਂ ਦੀ ਸਰਵਿਸ ਬੁੱਕ ਤੋਂ ਵਿਜੀਲੈਂਸ ਬਿਊਰੋ ਦੇ ਨਾਮ ਉਤੇ ਕਢਵਾ ਕੇ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਨ ਨੂੰ ਲੈ ਕੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ਉਤੇ ਜਾਂਚ ਕੀਤੀ ਜਾ ਰਹੀ ਹੈ ਪਰ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ।


ਇਹ ਵੀ ਪੜ੍ਹੋ : Punjab News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦਾ ਵੱਡਾ ਬਿਆਨ- ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਵੇਗੀ ਕੋਈ ਪਰੇਸ਼ਾਨੀ


ਅੱਜ ਆਖਰੀ ਅਤੇ ਤੀਜੀ ਵਾਰ ਸੰਮਨ ਭੇਜ ਕੇ ਬੁਲਾਇਆ ਗਿਆ ਸੀ ਪਰ ਉਹ ਜਾਂਚ ਵਿੱਚ ਅੱਜ ਵੀ ਸ਼ਾਮਲ ਹੋਣ ਲਈ ਨਹੀਂ ਪੁੱਜੇ। ਵਿਜੀਲੈਂਸ ਵੱਲੋਂ ਹੁਣ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਤੇਜ਼ ਕੀਤੀ ਜਾਵੇਗੀ।


ਏਆਈਜੀ ਹਿਊਮਨ ਰਾਈਟਸ ਮਾਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲ਼ੋਂ ਜਾਂਚ ਕੀਤੀ ਜਾ ਰਹੀ ਹੈ। ਉਹ ਪੂਰੀ ਤਰ੍ਹਾਂ ਨਾਲ ਨਿਰਾਧਰ ਹੈ ਅਤੇ ਰੰਜਿਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਇੱਕ ਜਾਣਕਾਰ ਵਿਜੀਲੈਂਸ ਵਿੱਚ ਤਾਇਨਾਤ ਹੈ, ਜਿਸ ਨਾਲ ਸਬੰਧਤ ਰਿਸ਼ਤੇਦਾਰ ਦਾ ਸ਼ਡਿਊਲ ਕਾਸਟ ਸਰਟੀਫਿਕੇਟ ਦੀ ਜਾਂਚ ਦਾ ਮੁੱਦਾ ਉਠਾਇਆ ਸੀ। ਇਸ ਕਾਰਨ ਉਨ੍ਹਾਂ ਨੂੰ ਬਿਨਾਂ ਵਜ੍ਹਾ ਬਦਨਾਮ ਕਰਨ ਦੀਆਂ ਸ਼ਿਕਾਇਤਾਂ ਕਰਵਾਈਆਂ ਜਾ ਰਹੀਆਂ ਹਨ।


ਉਨ੍ਹਾਂ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਜਾਣਕਾਰੀ ਮੰਗੀ ਗਈ ਸੀ, ਉਹ ਉਨ੍ਹਾਂ ਵੱਲੋਂ ਭੇਜ ਦਿੱਤੀ ਗਈ ਹੈ। ਜਾਂਚ ਕਰਨ ਵਾਲੇ ਡੀਐਸਪੀ ਨੂੰ ਵੀ ਵਟਸਐਪ ਜ਼ਰੀਏ ਭੇਜੀ ਗਈ ਹੈ। ਕੁਝ ਲੋਕ ਉਨ੍ਹਾਂ ਨੂੰ ਪਰੇਸ਼ਾਨ ਕਰਨ ਵਿੱਚ ਲੱਗੇ ਹੋਏ ਹਨ ਕਿ ਦੋਸ਼ ਪੂਰੀ ਤਰ੍ਹਾਂ ਨਾਲ ਨਿਰਾਧਰ ਹੈ।
ਵਿਜੀਲੈਂਸ ਬਿਊਰੋ ਵੱਲੋਂ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ 10 ਅਕਤੂਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤੀਜੀ ਵਾਰ ਸੰਮਨ ਭੇਜਿਆ ਸੀ ਪਰ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਸਨ, ਇਹ ਆਖਰੀ ਸੰਮਨ ਸੀ।


ਇਹ ਵੀ ਪੜ੍ਹੋ : Chandigarh PGI Fire News: ਪੀਜੀਆਈ 'ਚ ਅੱਗ ਲੱਗਣ ਕਾਰਨ ਮਰੀਜ਼ਾਂ 'ਚ ਮਚੀ ਭਗਦੜ