Muktsar News (ਅਨਮੋਲ ਸਿੰਘ ਵੜਿੰਗ): ਘਰ ਵਿੱਚ ਪੋਸਤ ਦੇ ਬੂਟੇ ਲਗਾਉਣ ਦੇ ਦੋ ਮਾਮਲੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਅਧੀਨ ਪੈਂਦੇ ਦੋ ਪਿੰਡਾਂ ਵਿੱਚ ਸਾਹਮਣੇ ਆਏ ਹਨ। ਇਸ ਸਬੰਧੀ ਦੋ ਅਲੱਗ-ਅਲੱਗ ਮਾਮਲੇ ਦਰਜ ਕਰ ਲਏ ਗਏ ਹਨ। ਇਹ ਦੋਵੇਂ ਮਾਮਲੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਵਾਦੀਆ ਤੇ ਕੋਟਭਾਈ ਨਾਲ ਸਬੰਧਤ ਹਨ। 


COMMERCIAL BREAK
SCROLL TO CONTINUE READING

ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੀ ਪੁਲਿਸ ਨੇ ਘਰ ਵਿੱਚ ਹੀ ਪੋਸਤ ਦੇ ਬੂਟੇ ਲਗਾਉਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਕੋਟਭਾਈ ਮੁਖੀ ਦੀਪਿਕਾ ਰਾਣੀ ਨੇ ਦੱਸਿਆ ਕਿ ਪਹਿਲਾ ਮਾਮਲਾ ਪਿੰਡ ਵਾਦੀਆ ਵਿਖੇ ਸਾਹਮਣੇ ਆਇਆ ਜਿੱਥੇ ਮਲਕੀਤ ਸਿੰਘ ਨਾਮ ਦੇ ਵਿਅਕਤੀ ਨੇ ਆਪਣੇ ਘਰ ਵਿੱਚ ਪੋਸਤ ਦੇ ਬੂਟੇ ਲਗਾਏ ਹੋਏ ਸਨ।


ਇਹ ਵੀ ਪੜ੍ਹੋ : Sangrur Liquor Case: ਸੰਗਰੂਰ ਸ਼ਰਾਬ ਦੁਖਾਂਤ ਆਪਣੇ ਪਿਛੇ ਛੱਡ ਗਿਆ ਗ਼ਰੀਬੀ ਤੇ ਪੀੜਤਾਂ ਦੀਆਂ ਸਿਸਕੀਆਂ


ਪੁਲਿਸ ਨੇ ਉਸ ਤੋਂ 4 ਕਿਲੋ ਪੋਸਤ ਦੇ ਬੂਟੇ ਬਰਾਮਦ ਕੀਤੇ ਹਨ ਤੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਇੱਕ ਹੋਰ ਮਾਮਲਾ ਪਿੰਡ ਕੋਟਭਾਈ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਲਦੀਪ ਸਿੰਘ ਨਾਮ ਦੇ ਵਿਅਕਤੀ ਨੇ ਘਰ ਵਿੱਚ ਪੋਸਤ ਦੇ ਬੂਟੇ ਲਾਏ ਹੋਏ ਸਨ। ਪੁਲਿਸ ਨੇ ਇਸ ਵਿਅਕਤੀ ਤੋਂ 5 ਕਿਲੋਂ ਪੋਸਤ ਦੇ ਬੂਟੇ ਬਰਾਮਦ ਕੀਤੇ ਹਨ। ਇਸ ਵਿਅਕਤੀ ਸਬੰਧੀ ਵੀ ਥਾਣਾ ਕੋਟਭਾਈ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਅਨੁਸਾਰ ਦੋਵਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਬੂਟੇ ਇਨ੍ਹਾਂ ਨੇ ਪੋਸਤ ਵੇਚਣ ਲਈ ਲਗਾਏ ਸਨ ਜਾਂ ਇਹ ਖੁਦ ਇਸ ਨਸ਼ੇ ਦੇ ਆਦੀ ਹਨ ਇਹ ਜਾਂਚ ਕੀਤੀ ਜਾ ਰਹੀ ਹੈ।


ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਪਾਬੰਦੀਸ਼ੁਦਾ ਅਫੀਮ ਦੀ ਖੇਤੀ ਕਰਨ ਉਤੇ ਪਹਿਲਾਂ ਕੇਸ ਦਰਜ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਪੁਲਿਸ ਦੇ ਡਿਸਟ੍ਰਿਕਟ ਕ੍ਰਾਈਮ ਸੇਲ ਵੱਲੋਂ ਅਫੀਮ ਦੀ ਖੇਤੀ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਦੇ ਕਿਸ਼ਨਗੜ੍ਹ ਦੀ ਇੱਕ ਨਰਸਰੀ ਤੋਂ 725 ਅਫੀਮ ਦੇ ਪੌਦੇ, ਫੁੱਲ ਅਤੇ ਪੋਸਤ ਬਰਾਮਦ ਕੀਤੇ ਹਨ। ਨਰਸਰੀ ਦੇ ਮਾਲਕ ਸਮੀਰ ਕਾਲੀਆ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।


ਡੀਸੀਸੀ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਦੋ ਜਣਿਆਂ ਖ਼ਿਲਾਫ਼ ਧਾਰਾ 18 (ਸੀ) ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ ਜਿਨ੍ਹਾਂ ਦੀ ਪਛਾਣ ਨਰਸਰੀ ਦੇ ਮਾਲਕ ਸਮੀਰ ਕਾਲੀਆ ਵਾਸੀ ਪੰਚਕੂਲਾ ਅਤੇ ਬਾਗਬਾਨ ਸੀਯਾਰਾਮ ਵਾਸੀ ਨਵਾਂ ਗਾਓਂ ਵਜੋਂ ਹੋਈ ਹੈ।


ਡੀ.ਸੀ.ਸੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਿਸ਼ਨਗੜ੍ਹ ਚੌਕ ਨੇੜੇ ਸਥਿਤ ਬਲੂਮਿੰਗ ਡੇਲ ਨਰਸਰੀ ਵਿੱਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਡੀ.ਸੀ.ਸੀ ਦੀ ਟੀਮ ਨੇ ਸਭ ਤੋਂ ਪਹਿਲਾਂ ਸਿਵਲ ਡਰੈੱਸ ਵਿੱਚ ਉਥੇ ਜਾ ਕੇ ਦੇਖਿਆ ਕਿ ਅਫੀਮ ਦੇ ਬੂਟੇ ਲਗਾਏ ਹੋਏ ਸਨ ਅਤੇ ਉਨ੍ਹਾਂ ਉਪਰ ਲਾਲ ਰੰਗ ਦੇ ਡੋਡੇ ਅਤੇ ਫੁੱਲ ਖਿੜ੍ਹੇ ਹੋਏ ਸਨ। ਜਾਂਚ ਪੂਰੀ ਕਰਨ ਤੋਂ ਬਾਅਦ ਦੇਰ ਰਾਤ ਡੀਸੀਸੀ ਨੇ ਪੂਰੀ ਤਿਆਰੀ ਦੇ ਨਾਲ ਛਾਪੇਮਾਰੀ ਕੀਤੀ ਅਤੇ 725 ਅਫੀਮ ਦੇ ਪੌਦੇ ਬਰਾਮਦ ਕਰ ਲਏ।


ਇਹ ਵੀ ਪੜ੍ਹੋ : Sangrur Poisonous Liquor Case: ਚੋਣ ਕਮਿਸ਼ਨ ਵੱਲੋਂ ਸੰਗਰੂਰ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ 'ਚ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਰਿਪੋਰਟ ਤਲਬ