Illegal mining: ਨਜਾਇਜ਼ ਮਾਈਨਿੰਗ ਰੋਕਣ ਲਈ ਪੁਲਿਸ ਦਾ ਵੱਡਾ ਐਕਸ਼ਨ ਲਿਆ ਹੈ ਅਤੇ ਕੁਝ ਵਿਅਕਤੀਆਂ ਖਿਲਾਫ਼ ਕਾਰਵਾਈ ਵੀ ਕੀਤੀ ਹੈ।
Trending Photos
Fatehgarh Sahib Illegal mining: ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਡਾਲੀ ਮਾਈਕੀ ਵਿਚ ਨਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪਹੁੰਚੇ ਮਾਈਨਿੰਗ ਅਫਸਰਾਂ ਅਤੇ ਪੁਲਿਸ ਨੇ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ਉੱਤੇ ਪਹੁੰਚੇ ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ 112 ਰਾਹੀਂ ਪਿੰਡ ਬਡਾਲੀ ਮਾਈਕੀ ਵਿਖੇ ਮਾਈਨਿੰਗ ਹੋਣ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ 'ਤੇ ਕਾਰਵਾਈ ਕਰਦਿਆਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਣ ਮਗਰੋਂ ਮਾਈਨਿੰਗ ਵਿਭਾਗ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਹਨ ਅਤੇ ਉਨ੍ਹਾਂ ਲਿਖਤੀ ਪੱਤਰ ਦੇ ਕੇ ਸਬੰਧੰਤ ਵਿਅਕਤੀਆਂ ਖਿਲਾਫ਼ ਕਾਰਵਾਈ ਲਈ ਕਿਹਾ ਹੈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਉਕਤ ਜਮੀਨ ਸਾਂਝਾ ਮਸਤਰਕਾ ਹੈ, ਜਿਸ ਸਬੰਧੀ ਮੁਕੱਦਮਾ ਦਰਜ਼ ਕਰਕੇ ਅਗਲੇਰੀ ਜਾਂਚ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: Lok sabha Elections 2024: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਾਰੀ ਕੀਤਾ ਨੋਟਿਸ
ਉਥੇ ਹੀ ਮਾਈਨਿੰਗ ਵਿਭਾਗ ਦੇ ਅਧਿਕਾਰੀ ਰੋਹਿਤ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਬਡਾਲੀ ਮਾਈਕੀ ਵਿਖੇ ਨਜਾਇਜ਼ ਮਾਈਨਿੰਗ ਹੋਣ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਉੱਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਮਾਈਨਿੰਗ ਲਈ ਵਰਤੀ ਜਾ ਰਹੀ ਸਬੰਧੰਤ ਮਸ਼ੀਨਰੀ ਨੂੰ ਜਬਤ ਕਰਕੇ ਉਕਤ ਵਿਅਕਤੀ ਖਿਲਾਫ਼ ਮੁਕੱਦਮਾ ਦਰਜ਼ ਕਰਵਾਉਣ ਲਈ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।