ਫਿਰੋਜ਼ਪੁਰ: ਸੂਬੇ ਅੰਦਰ ਬੇਸ਼ੱਕ ਸਰਕਾਰ ਵੱਲੋਂ ਨਜਾਇਜ਼ ਮਾਈਨਿੰਗ 'ਤੇ ਰੋਕ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਪਰ ਕੁਝ ਇਲਾਕਿਆਂ ਵਿੱਚ ਹਾਲੇ ਵੀ ਨਜਾਇਜ਼ ਮਾਈਨਿੰਗ ਦਾ ਧੰਦਾ ਜੋਰਾਂ ਨਾਲ ਚੱਲ ਰਿਹਾ ਹੈ। ਇਸ ਨੂੰ ਰੋਕਣ 'ਤੇ ਲੋਕਾਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਅਜਿਹਾ ਹੀ ਮਾਮਲਾ ਫਿਰੋਜ਼ਪੁਰ ਦੇ ਪਿੰਡ ਚੰਗਾਲੀ ਕਦੀਮ ਦਾ ਹੈ ਜਿਥੇ ਦੇ ਰਹਿਣ ਵਾਲੇ ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਨਜਾਇਜ਼ ਮਾਈਨਿੰਗ ਦਾ ਧੰਦਾ ਜੋਰਾਂ ਨਾਲ ਚੱਲ ਰਿਹਾ ਹੈ ਅਤੇ ਰਾਤ ਦੇ ਸਮੇਂ ਰੇਤਾ ਨਾਲ ਭਰੇ ਹੋਏ ਟਰਾਲਿਆ ਤੇ ਉੱਚੀ ਆਵਾਜ਼ ਵਿੱਚ ਗਾਣੇ ਵੀ ਵੱਜਦੇ ਹਨ। 


COMMERCIAL BREAK
SCROLL TO CONTINUE READING

ਇਨ੍ਹਾਂ ਸਭ ਨੂੰ ਰੋਕਣ ਦੀ ਕਈ ਵਾਰ ਅਪੀਲ ਕੀਤੀ ਜਾ ਚੁੱਕੀ ਹੈ ਪਰ ਨਾ ਤਾਂ ਰੇਤਾ ਦਾ ਕਾਰੋਬਾਰ ਰੁਕ ਰਿਹਾ ਹੈ ਅਤੇ ਨਾਂ ਹੀ ਗਾਣੇ ਵੱਜਣੋ ਰੁਕ ਰਹੇ ਹਨ। ਜਿਸ ਸਬੰਧੀ ਪੁਲਿਸ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।  ਦੱਸ ਦੇਈਏ ਕਿ ਇਹ ਮਾਮਲਾ ਫਿਰੋਜ਼ਪੁਰ ਦੇ ਪਿੰਡ ਚੰਗਾਲੀ ਕਦੀਮ ਦਾ ਜਿਥੇ ਨਜਾਇਜ਼ ਮਾਈਨਿੰਗ ਚੱਲਣ ਦਾ ਮਾਮਲਾ ਸਾਹਮਣੇ ਆਇਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿੱਚ ਦਾਖਲ ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਨਜਾਇਜ਼ ਮਾਈਨਿੰਗ ਦਾ ਧੰਦਾ ਚੱਲ ਰਿਹਾ ਹੈ ਅਤੇ ਰਾਤ ਨੂੰ ਜਦ ਰੇਤਾ ਨਾਲ ਭਰੇ ਟਰਾਲੇ ਲੰਘਦੇ ਹਨ ਤਾਂ ਉਨ੍ਹਾਂ 'ਤੇ ਉੱਚੀ ਉੱਚੀ ਗਾਣੇ ਵੱਜਦੇ ਹਨ। 



ਇਸ ਨੂੰ ਰੋਕਣ ਲਈ ਜਦ ਉਸਨੇ ਉਨ੍ਹਾਂ ਨਾਲ ਗੱਲ ਕੀਤੀ ਤਾਂ ਪਿੰਡ ਦੇ ਹੀ ਰਹਿਣ ਵਾਲੇ ਕੁੱਝ ਲੋਕਾਂ ਨੇ ਉਸਨੂੰ ਪਹਿਲਾਂ ਤਾਂ ਚੁੱਕ ਕੇ ਲੈ ਗਏ ਅਤੇ ਬਾਅਦ ਵਿੱਚ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਉਸਨੂੰ ਛੁਡਵਾਇਆ ਜਿਨ੍ਹਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਗਿਆ ਹੈ ਪਰ ਸਭ ਕੁੱਝ ਅੱਖੀਂ ਵੇਖ ਕੇ ਵੀ ਪੁਲਿਸ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।


ਇਹ ਵੀ ਪੜ੍ਹੋ:  ਹੈਰਾਨੀਜਨਕ! ਪੰਜਾਬ 'ਚ ਖੜ੍ਹੀ ਗੱਡੀ ਦਾ ਹਿਮਾਚਲ 'ਚ ਹੋਇਆ ਚਲਾਨ, ਮਾਲਕ ਨੇ ਕਿਹਾ; ਮੈ ਉੱਥੇ ਗਿਆ ਹੀ ਨਹੀਂ ... 


ਵੀਡੀਓ ਵਿੱਚ ਵੀ ਸਾਫ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੌਕੇ 'ਤੇ ਮੌਜੂਦ ਹੈ ਅਤੇ ਸਾਰੀ ਗੱਲਬਾਤ ਪੁਲਿਸ ਦੇ ਸਾਹਮਣੇ ਹੋ ਰਹੀ ਹੈ। ਫਿਰ ਵੀ ਕਾਰਵਾਈ ਨਾ ਕਰਨਾ ਕਈ ਸਵਾਲ ਪੈਦਾ ਹੋ ਰਹੇ ਹਨ। ਫਿਲਹਾਲ ਪੀੜਤ ਨੇ ਮੰਗ ਕੀਤੀ ਹੈ ਕਿ ਕੁੱਟਮਾਰ ਕਰਨ ਵਾਲੇ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇ।  ਦੂਸਰੇ ਪਾਸੇ ਜਦੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਜਦੋਂ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ। 



(ਰਾਜੇਸ਼ ਕਟਾਰੀਆ ਦੀ ਰਿਪੋਰਟ )