Illegal Mining News (ਬਿਮਲ ਸ਼ਰਮਾ): ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੱਲੋਂ ਦੇਰ ਰਾਤ ਸ੍ਰੀ ਆਨੰਦਪੁਰ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ਉਤੇ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਇੱਕ ਵੀਡੀਓ ਬਣਾ ਕੇ ਆਪਣੇ ਸ਼ੋਸ਼ਲ ਮੀਡੀਆ ਪੇਜ ਉਤੇ ਪੋਸਟ ਕੀਤੀ ਸੀ ਤੇ ਦੋਸ਼ ਲਗਾਏ ਗਏ ਕਿ ਇਸ ਇਲਾਕੇ ਵਿੱਚ ਸ਼ਰੇਆਮ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਰਾਤ ਨੂੰ ਮਾਈਨਿੰਗ ਸਾਈਟ ਉਪਰ ਹੋਏ ਲਾਈਵ


ਇਸ ਵੀਡੀਓ ਦੇ ਸੋਸ਼ਲ ਮੀਡੀਆ ਉਤੇ ਆਉਣ ਤੋਂ ਬਾਅਦ ਇਸ ਦੀ ਸ਼ਿਕਾਇਤ ਜ਼ਿਲ੍ਹਾ ਪੁਲਿਸ ਮੁਖੀ ਨੂੰ ਕੀਤੀ ਗਈ ਤੇ ਪ੍ਰਸ਼ਾਸਨ ਇਕਦਮ ਹਰਕਤ ਵਿੱਚ ਆਇਆ ਅਤੇ 11 ਟਿੱਪਰ ਅਤੇ ਤਿੰਨ ਖੁਦਾਈ ਕਰਨ ਵਾਲੀਆਂ ਮਸ਼ੀਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਤੇ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਉਤੇ ਮਾਮਲਾ ਵੀ ਦਰਜ ਕਰ ਲਿਆ ਗਿਆ। ਢਿੱਲੋਂ ਨੇ ਦੋਸ਼ ਲਾਇਆ ਕਿ ਇਹ ਗੈਰ ਕਾਨੂੰਨੀ ਮਾਈਨਿੰਗ ਸਰਕਾਰ ਅਤੇ ਪੁਲਿਸ ਦੀ ਸ਼ਹਿ ਤੋਂ ਬਿਨਾਂ ਨਹੀਂ ਹੋ ਸਕਦੀ। ਤੁਹਾਨੂੰ ਦੱਸ ਦਈਏ ਕਿ ਸਤਲੁਜ ਦਰਿਆ ਵਿੱਚ ਹੋ ਰਹੀ ਇਸ ਨਾਜਾਇਜ਼ ਮਾਈਨਿੰਗ ਦੇ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਦੁਆਬੇ ਦੇ ਨਾਲ ਜੋੜਨ ਵਾਲਾ ਇੱਕ ਕਿਲੋਮੀਟਰ ਲੰਬਾ ਪੁਲ ਦਾ ਵਜੂਦ ਵੀ ਖਤਰੇ ਵਿੱਚ ਹੈ, ਇਸ ਪੁਲ ਦੇ ਪਿੱਲਰ ਲਗਭਗ 20 ਫੁੱਟ ਤੱਕ ਨੰਗੇ ਹੋ ਚੁੱਕੇ ਹਨ ਤੇ ਉਨ੍ਹਾਂ ਵਿੱਚ ਦਰਾਰਾਂ ਆ ਚੁੱਕੀਆਂ ਹਨ। ਉਧਰ ਜਾਂਚ ਅਧਿਕਾਰੀ ਯੋਗਰਾਜ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਟਿੱਪਰ ਅਤੇ ਮਸ਼ੀਨਾਂ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ


ਪੰਜਾਬ ਵਿੱਚ 'ਆਪ' ਸਰਕਾਰ ਸੱਤਾ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਬੰਦ ਕਰਨ ਨਸ਼ਾ ਕੁਝ ਮਹੀਨਿਆਂ ਬਾਅਦ ਖਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰਕੇ ਆਈ ਸੀ ਪਰ ਗੈਰ ਕਾਨੂੰਨੀ ਮਾਈਨਿੰਗ ਬੰਦ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਤੋਂ ਵੀ ਗੈਰ ਕਾਨੂੰਨੀ ਮਾਈਨਿੰਗ ਨੂੰ ਨੱਥ ਨਹੀਂ ਪਾਈ ਗਈ। ਇਸ ਦੀ ਤਾਜ਼ਾ ਉਦਾਹਰਨ ਸ੍ਰੀ ਆਨੰਦਪੁਰ ਸਾਹਿਬ ਦੇ ਅਗੰਮਪੁਰ ਵਿਖੇ ਸਤਲੁਜ ਦਰਿਆ ਵਿੱਚ ਦੇਖਣ ਨੂੰ ਮਿਲੀ ਜਿੱਥੇ ਰਾਤ ਦੇ ਘੁੱਪ ਹਨੇਰੇ ਵਿੱਚ ਕਰੀਬ 2 ਵਜੇ ਵੱਡੇ ਪੱਧਰ ਉਤੇ ਵੱਡੀਆਂ ਜੇਸੀਬੀ ਮਸ਼ੀਨਾਂ ਦੇ ਨਾਲ ਗੈਰ ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕੀਤੀ ਜਾ ਰਹੀ ਸੀ। ਚਾਹੇ ਵਿਧਾਨ ਸਭਾ ਚੋਣਾਂ ਹੋਣ ਤੇ ਚਾਹੇ ਲੋਕ ਸਭਾ ਚੋਣਾਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਗੈਰ ਕਾਨੂੰਨੀ ਮਾਈਨਿੰਗ, ਹੜ੍ਹ ਅਤੇ ਨਸ਼ਾ ਮੁੱਖ ਮੁੱਦੇ ਹਨ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਇਨ੍ਹਾਂ ਵੱਲੋਂ ਵੀ ਦਾਅਵੇ ਕੀਤੇ ਗਏ ਸਨ ਕਿ ਸਾਡੀ ਸਰਕਾਰ ਆਉਣ ਉਤੇ ਗੈਰ ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਨਾਲ ਠੱਲ ਪਾਈ ਜਾਵੇਗੀ। 


ਪੁਲਿਸ ਉਪਰ ਖੜ੍ਹੇ ਕੀਤੇ ਸਵਾਲ
ਤਾਜਾ ਮਾਮਲਾ ਸ੍ਰੀ ਅਨੰਦਪੁਰ ਸਾਹਿਬ ਦੇ ਅਗੰਮਪੁਰ ਵਿੱਚੋਂ ਲੰਘਦੇ ਸਤਲੁਜ ਦਰਿਆ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਕਰੀਬ 2 ਵਜੇ ਦਰਜਨ ਭਰ ਟਿੱਪਰ ਅਤੇ 3 ਪੋਕ ਲੇਨ ਜੇਸੀਬੀ ਮਸ਼ੀਨਾਂ ਦੇ ਨਾਲ ਗੈਰ ਕਾਨੂੰਨੀ ਤਰੀਕੇ ਨਾਲ ਧੜੱਲੇ ਨਾਲ ਮਾਈਨਿੰਗ ਕੀਤੀ ਜਾ ਰਹੀ ਸੀ। ਮਾਇਨਿੰਗ ਦਾ ਪਰਦਾਫਾਸ਼ ਕਰਨ ਲਈ ਪੰਜਾਬ ਕਾਂਗਰਸ ਦੇ ਸਾਬਕਾ ਯੂਥ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਮੌਕੇ ਉਤੇ ਪਹੁੰਚੇ ਅਤੇ ਆਪਣੇ ਸੋਸ਼ਲ ਮੀਡੀਆ ਪੇਜ ਉਤੇ ਲਾਈਵ ਹੋ ਕੇ ਇਸ ਮਾਈਨਿੰਗ ਬਾਰੇ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਕਿਹਾ ਕਿ ਇਹ ਗੈਰ ਕਾਨੂੰਨੀ ਮਾਈਨਿੰਗ ਕਿਸ ਦੀ ਸ਼ਹਿ ਉਤੇ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਗੈਰ ਕਾਨੂੰਨੀ ਮਾਈਨਿੰਗ ਦਾ ਜ਼ਿੰਮੇਵਾਰ ਕੌਣ ਹੈ। ਅੱਜ ਪੂਰਾ ਦਿਨ ਮਾਈਨਿੰਗ ਵਿਭਾਗ ਫੜੇ ਗਏ 11 ਟਿੱਪਰ ਤੇ ਤਿੰਨ ਮਸ਼ੀਨਾਂ ਉਤੇ ਕਾਰਵਾਈ ਕਰਨ ਨੂੰ ਲੈ ਕੇ ਪੱਬਾਂ ਭਾਰ ਰਿਹਾ ਤੇ ਦੇਰ ਸ਼ਾਮ ਕਾਰਵਾਈ ਕਰਦੇ ਹੋਏ ਇਸ ਦੀ ਸ਼ਿਕਾਇਤ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੂੰ ਕੀਤੀ ਗਈ ਤੇ ਪੁਲਿਸ ਵੱਲੋਂ 11 ਟਿੱਪਰ ਅਤੇ ਤਿੰਨ ਜੇਸੀਬੀ ਮਸ਼ੀਨਾਂ ਉਤੇ ਅਣਪਛਾਤੇ ਮਾਲਕਾਂ ਉਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Sidhu Moosewala Death Anniversary: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਹੈ ਦੂਜੀ ਬਰਸੀ