ਪੰਜਾਬ ਸਣੇ ਕਈ ਸੂਬਿਆਂ `ਚ ਬਾਰਿਸ਼ ਦਾ ਅਲਰਟ
Punjab IMD Weather Report: ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ਵਿੱਚ ਪੰਜਾਬ ਸਣੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
Punjab IMD Weather report: ਜਿੱਥੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਲੋਕਾਂ ਦਾ ਜਿਊਣਾ ਔਖਾ ਹੋ ਗਿਆ ਹੈ, ਉੱਥੇ ਭਾਰਤ ਦੇ ਦੱਖਣੀ ਸੂਬਿਆਂ ਵਿੱਚ ਲਗਾਤਾਰ ਮੀਂਹ ਨੇ ਲੋਕਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ। ਭਾਵੇਂ ਗੱਲ ਤਾਮਿਲਨਾਡੂ ਦੀ ਹੋਵੇ ਜਾਂ ਕੇਰਲ ਦੀ, ਦੱਖਣੀ ਭਾਰਤ ਵਿੱਚ ਲਗਾਤਾਰ ਬਾਰਿਸ਼ ਪੈ ਰਹੀ ਹੈ। ਲਿਹਾਜ਼ਾ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਹਾਲਾਂਕਿ ਮੌਸਮ ਵਿਭਾਗ ਵੱਲੋਂ ਦੱਖਣੀ ਭਾਰਤ ਲਈ ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਤੋਂ ਰਾਹਤ ਮਿਲਣ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਦੂਜੇ ਪਾਸੇ ਉੱਤਰੀ ਭਾਰਤ ਵਿੱਚ ਕਈ ਸੂਬਿਆਂ ਨੂੰ ਮੀਂਹ ਤੋਂ ਰਾਹਤ ਮਿਲੀ ਹੈ। ਯੂਪੀ, ਬਿਹਾਰ ਸਣੇ ਹੋਰ ਰਾਜਾਂ ਵਿੱਚ ਲੋਕਾਂ ਨੂੰ ਸਵੇਰ ਵੇਲ਼ੇ ਹਲਕੀ ਠੰਢ ਮਹਿਸੂਸ ਹੋ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ, ਪੁਡੂਚੇਰੀ, ਅਤੇ ਕੇਰਲ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਨਾਲ ਹੀ ਮੌਸਮ ਵਿਭਾਗ ਵੱਲੋਂ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ 4 ਨਵੰਬਰ ਤੋਂ ਵੈਸਟਰਨ ਡਿਸਟਰਬੈਂਸ ਦਾ ਅਸਰ ਪੱਛਮੀ ਹਿਮਾਲੀਅਨ ਖੇਤਰ 'ਤੇ ਵੀ ਵੇਖਣ ਨੂੰ ਮਿਲੇਗਾ। ਦੂਜੇ ਪਾਸੇ ਮੈਦਾਨੀ ਇਲਾਕਿਆਂ 'ਚ ਵੈਸਟਰਨ ਡਿਸਟਰਬੈਂਸ ਦਾ ਅਸਰ 5 ਨਵੰਬਰ ਤੋਂ ਦੇਖਣ ਨੂੰ ਮਿਲੇ ਸਕਦਾ ਹੈ।
ਆਈਐਮਡੀ (IMD) ਵੱਲੋਂ ਅਗਲੇ ਪੰਜ ਦਿਨਾਂ ਵਿੱਚ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਮਾਹੇ ਅਤੇ ਕੇਰਲ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ ਤੇ ਨਾਲ ਹੀ ਤੂਫ਼ਾਨ ਦਾ ਅਸਰ ਵੀ ਦੇਖਣ ਨੂੰ ਮਿਲ ਸਕਦਾ ਹੈ। ਗੌਰਤਲਬ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ 'ਚ ਲੋਕਾਂ ਨੂੰ ਜ਼ਹਿਰੀਲੀ ਹਵਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਜਿਹੜੇ ਲੋਕ ਆਮ ਤੌਰ 'ਤੇ ਬਰਫ਼ੀਲੀ ਜਗ੍ਹਾ 'ਤੇ ਜਾਣ ਦਾ ਪਲਾਨ ਬਣਾ ਰਹੇ ਹੁੰਦੇ ਹਨ। ਉਨ੍ਹਾਂ ਲੋਕਾਂ ਲਈ ਖ਼ੁਸ਼ਖ਼ਬਰੀ ਹੈ ਕਿ ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ 5 ਤੋਂ 7 ਨਵੰਬਰ ਨੂੰ ਬਰਫ਼ਬਾਰੀ ਦੇ ਨਾਲ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ ਜਿਸ ਦਾ ਮਤਲਬ ਹੈ ਕਿ ਇਸ ਵਾਰ ਬਰਫ਼ ਜਲਦੀ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ ਮੀਂਹ ਦੇ ਸਮੇਂ ਇਨ੍ਹਾਂ ਬਰਫ਼ੀਲੀ ਜਗ੍ਹਾ 'ਤੇ ਨਹੀਂ ਜਾਣਾ ਚਾਹੀਦਾ ਹੈ।
ਦੂਜੇ ਪਾਸੇ ਉੱਤਰਾਖੰਡ ਵਿੱਚ 6 ਅਤੇ 7 ਨਵੰਬਰ ਨੂੰ ਬਰਫ਼ਬਾਰੀ ਹੋਣ ਦੇ ਅਸਾਰ ਹਨ। ਦੱਸ ਦਈਏ ਕਿ IMD ਦੀ weather report ਮੁਤਾਬਕ Punjab 'ਚ 5 ਤੋਂ 7 ਨਵੰਬਰ ਤੱਕ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ ਤੇ ਨਾਲ ਹੀ 6 ਨਵੰਬਰ ਨੂੰ ਕਸ਼ਮੀਰ ਘਾਟੀ 'ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਭਾਰੀ ਮੀਂਹ ਤੇ ਬਰਫ਼ਬਾਰੀ ਕਾਰਨ ਠੰਡ ਮਹਿਸੂਸ ਹੋ ਸਕਦੀ ਹੈ ਜਾਂ ਕਹੋ ਕਿ ਹੁਣ ਠੰਡ ਜਲਦੀ ਪੈਣ ਵਾਲੀ ਹੈ।