Punjab Cabinet Meeting: ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ; ਕੀ ਅਹਿਮ ਫ਼ੈਸਲਿਆਂ ਉਤੇ ਲੱਗੇਗੀ ਮੋਹਰ?
Punjab Cabinet Meeting: ਪੰਜਾਬ ਵਜ਼ਾਰਤ ਦੀ ਅੱਜ ਸਵੇਰੇ 11 ਵਜੇ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਰਿਹਾਇਸ਼ ਵਿੱਚ ਹੋਵੇਗੀ।
Punjab Cabinet Meeting: ਪੰਜਾਬ ਵਜ਼ਾਰਤ ਦੀ ਅੱਜ ਸਵੇਰੇ 11 ਵਜੇ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਰਿਹਾਇਸ਼ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣਗੇ ਦੀ ਉਮੀਦ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦਾ ਐਲਾਨ ਵੀ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤ 'ਤੇ ਵੀ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਸ ਬੈਠਕ 'ਚ ਕੁਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ। ਅਜਿਹੇ 'ਚ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ।
ਜਦੋਂ ਕਿ ਸਰਕਾਰ ਵੱਲੋਂ ਏਜੰਡੇ ਦੀ ਕਾਪੀ ਜਾਰੀ ਨਹੀਂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਮਾਰਚ ਦੇ ਸ਼ੁਰੂ ਵਿੱਚ ਬਜਟ ਸੈਸ਼ਨ ਸੱਦਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਬਜਟ ਸੈਸ਼ਨ 4 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਂ ਇੱਕ ਹਫ਼ਤੇ ਦਾ ਹੋਵੇਗਾ। ਹਾਲਾਂਕਿ ਸੈਸ਼ਨ ਨੂੰ ਲੈ ਕੇ ਅੰਤਿਮ ਮਨਜ਼ੂਰੀ ਕੈਬਨਿਟ ਮੀਟਿੰਗ 'ਚ ਹੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Kisan Andolan Live: ਝੜਪ ਦੀ ਜਾਂਚ ਲਈ ਵੱਡੇ ਕਿਸਾਨ ਨੇਤਾ ਖਨੌਰੀ ਸਰਹੱਦ 'ਤੇ ਜਾਣਗੇ; ਚੜੂਨੀ ਗਰੁੱਪ ਹਰਿਆਣਾ 'ਚ ਕਰੇਗਾ ਅੱਜ ਰੋਸ ਪ੍ਰਦਰਸ਼ਨ
ਇਸ ਦੇ ਨਾਲ ਹੀ ਇਸ ਵਾਰ ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਕੋਈ ਵੱਡਾ ਵਿਵਾਦ ਨਹੀਂ ਹੈ। ਬੀਤੇ ਦਿਨੀਂ ਇੱਕ ਪ੍ਰੋਗਰਾਮ ਵਿੱਚ ਰਾਜਪਾਲ ਦੇ ਸਾਹਮਣੇ ਮੁੱਖ ਮੰਰੀ ਭਗਵੰਤ ਮਾਨ ਨੇ ਗੀਤ ਗਾਇਆ ਸੀ। ਅਜਿਹੇ 'ਚ ਉਮੀਦ ਹੈ ਕਿ ਇਸ ਵਾਰ ਮੀਟਿੰਗ ਚੰਗੇ ਮਾਹੌਲ 'ਚ ਹੋਵੇਗੀ। ਹਾਲਾਂਕਿ ਸਰਕਾਰ ਵਲੋਂ ਬਜਟ ਸੈਸ਼ਨ 28 ਫਰਵਰੀ ਤੋਂ ਸੱਦੇ ਜਾਣ ਦੀ ਪ੍ਰਬਲ ਸੰਭਾਵਨਾ ਹੈ ਅਤੇ ਮਾਰਚ ਦੇ ਪਹਿਲੇ-ਦੂਜੇ ਹਫ਼ਤੇ ਚੋਣ ਜ਼ਾਬਤਾ ਲੱਗਣ ਦੀ ਚਰਚਾ ਹੈ।
ਇਹ ਵੀ ਪੜ੍ਹੋ : Kisan Andolan 2.0: ਸੀਐਮ ਭਗਵੰਤ ਮਾਨ ਨੇ ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣ ਦਾ ਕੀਤਾ ਐਲਾਨ