Mansa News: ਮਾਨਸਾ ਦੇ ਮਾਖਾ ਪਿੰਡ ਵਿੱਚ ਰਜਵਾਹਾ ਟੁੱਟਣ ਦੇ ਕਾਰਨ ਜਿੱਥੇ ਕਿਸਾਨਾਂ ਦੇ ਝੋਨੇ ਦੀ ਪਨੀਰੀ ਅਤੇ ਮੱਕੀ ਤੇ ਮੂੰਗੀ ਦੀ ਫਸਲ ਤੇ ਪਾਣੀ ਫਿਰ ਚੁੱਕਿਆ ਉੱਥੇ ਹੀ ਗਰੀਬ ਲੋਕਾਂ ਦੇ ਘਰਾਂ ਤੱਕ ਵੀ ਪਾਣੀ ਪਹੁੰਚ ਗਿਆ ਹੈ। ਪਿੰਡ ਵਾਸੀਆਂ ਨੇ ਕਿਹਾ ਹੈ ਕਿ ਰਜਵਾਹੇ ਦੀ ਸਫਾਈ ਨਾ ਕੀਤੇ ਜਾਣ ਕਾਰਨ ਦੂਸਰੀ ਵਾਰ ਰਜਵਾਹਾ ਟੁੱਟ ਚੁੱਕਿਆ ਹੈ ਜਿਸ ਕਾਰਨ ਗਰੀਬ ਘਰਾਂ ਦਾ ਅਤੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ। 


COMMERCIAL BREAK
SCROLL TO CONTINUE READING

ਮਾਨਸਾ ਜ਼ਿਲ੍ਹੇ ਦੇ ਪਿੰਡ ਮਾਖਾ ਵਿੱਚ ਅੱਜ ਸਵੇਰੇ ਰਜਵਾਹਾ ਟੁੱਟਣ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ ਹੈ ਅਤੇ ਨਾਲ ਲੱਗਦੇ ਮਜ਼ਦੂਰ ਲੋਕਾਂ ਦੇ ਘਰਾਂ ਨਾਲ ਵੀ ਪਾਣੀ ਲੱਗ ਚੁੱਕਿਆ ਹੈ। ਪਾਣੀ ਦੇ ਵਹਾਅ ਨੂੰ ਰੋਕਣ ਲਈ ਕਿਸਾਨ ਤੇ ਮਜ਼ਦੂਰ ਘਰਾਂ ਦੇ ਨਾਲ ਮਿੱਟੀ ਲਗਾ ਰਹੇ ਨੇ ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਖੇਤਾਂ ਵਿੱਚ ਝੋਨੇ ਦੀ ਪਨੀਰੀ ਮੂੰਗੀ ਅਤੇ ਮੱਕੀ ਦੀ ਫਸਲ ਪਾਣੀ ਭਰ ਜਾਣ ਕਾਰਨ ਖਰਾਬ ਹੋਈ ਹੈ।


ਮਜ਼ਦੂਰਾਂ ਨੇ ਕਿਹਾ ਕਿ ਉਨ੍ਹਾਂ ਦੇ ਘਰਾਂ ਵਿੱਚ ਪਾਣੀ ਕਾਰਨ ਤਰੇੜਾਂ ਆ ਗਈਆਂ ਹਨ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਰਜਵਾਹੇ ਦੇ ਪੁਲ ਦੀ ਸਫਾਈ ਨਾ ਹੋਣ ਕਾਰਨ ਪੁਲ ਬੰਦ ਹੈ ਜਿਸ ਕਾਰਨ ਰਜਵਾਹਾ ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਰਜਵਾਹੇ ਤੇ ਕੰਮ ਕਰਨ ਵਾਲੇ ਵੇਲਦਾਰਾਂ ਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਰਜਵਾਹਾ ਟੁੱਟਿਆ ਹੈ ਤੇ ਇਸ ਤੋਂ ਪਹਿਲਾਂ ਵੀ ਰਜਵਾਹਾ ਟੁੱਟਣ ਕਾਰਨ ਉਨ੍ਹਾਂ ਦੀ ਕਣਕ ਦੀ ਫਸਲ ਬਰਬਾਦ ਹੋ ਚੁੱਕੀ ਸੀ।


ਇਹ ਵੀ ਪੜ੍ਹੋ : Ambala News: ਨਕਲੀ ਕਾਸਮੈਟਿਕ ਦਾ ਸਾਮਨ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼


ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਹ ਰਜਵਾਹਾ ਨਵੇਂ ਸਿਰੇ ਤੋਂ ਬਣਿਆ ਹੈ ਅਤੇ ਉਸ ਤੋਂ ਬਾਅਦ ਹੀ ਦੋ ਵਾਰ ਲਗਾਤਾਰ ਟੁੱਟ ਚੁੱਕਿਆ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਰਜਵਾਹੇ ਨੂੰ ਬਣਾਉਣ ਵਾਲੇ ਠੇਕੇਦਾਰ ਵੱਲੋਂ ਘਟੀਆ ਮਟੀਰੀਅਲ ਦਾ ਇਸਤੇਮਾਲ ਕੀਤਾ ਗਿਆ ਹੈ ਤੇ ਇਸ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇ।


ਇਹ ਵੀ ਪੜ੍ਹੋ : Samrala News: ਸਮਰਾਲਾ 'ਚ ਤਿੰਨ ਵਿਅਕਤੀਆਂ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ