Bathinda Stubble Burning News: ਬਠਿੰਡਾ 'ਚ ਕਿਸਾਨਾਂ ਨੇ ਅਧਿਕਾਰੀ ਤੋਂ ਲਗਵਾਈ ਪਰਾਲੀ ਨੂੰ ਅੱਗ; ਸੀਐਮ ਨੇ ਲਿਆ ਨੋਟਿਸ
Advertisement
Article Detail0/zeephh/zeephh1944224

Bathinda Stubble Burning News: ਬਠਿੰਡਾ 'ਚ ਕਿਸਾਨਾਂ ਨੇ ਅਧਿਕਾਰੀ ਤੋਂ ਲਗਵਾਈ ਪਰਾਲੀ ਨੂੰ ਅੱਗ; ਸੀਐਮ ਨੇ ਲਿਆ ਨੋਟਿਸ

Bathinda Stubble Burning News: ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਸਰਕਾਰੀ ਅਧਿਕਾਰੀ ਦਾ ਕਿਸਾਨਾਂ ਨੇ ਘਿਰਾਓ ਕੀਤਾ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਕੋਲੋਂ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਮੌਕੇ ਤੋਂ ਛੱਡ ਦਿੱਤਾ। 

Bathinda Stubble Burning News: ਬਠਿੰਡਾ 'ਚ ਕਿਸਾਨਾਂ ਨੇ ਅਧਿਕਾਰੀ ਤੋਂ ਲਗਵਾਈ ਪਰਾਲੀ ਨੂੰ ਅੱਗ; ਸੀਐਮ ਨੇ ਲਿਆ ਨੋਟਿਸ

Bathinda Stubble Burning News: ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਸਰਕਾਰੀ ਅਧਿਕਾਰੀ ਦਾ ਕਿਸਾਨਾਂ ਨੇ ਘਿਰਾਓ ਕੀਤਾ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਕੋਲੋਂ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਮੌਕੇ ਤੋਂ ਛੱਡ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਇਸ ਘਟਨਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਖੇਧੀ ਕੀਤੀ ਹੈ।

ਘਟਨਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਨੇਹੀਆਂਵਾਲਾ ਦੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਦਫ਼ਤਰ ਦੀ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ। ਸਰਕਾਰੀ ਅਧਿਕਾਰੀ ਨੂੰ ਦੇਖ ਕੇ ਕਿਸਾਨ ਇਕੱਠੇ ਹੋ ਗਏ ਤੇ ਟੀਮ ਨੂੰ ਘੇਰ ਲਿਆ।

ਇਸ ਤੋਂ ਬਾਅਦ ਕਿਸਾਨਾਂ ਨੇ ਅਧਿਕਾਰੀ ਅਤੇ ਟੀਮ ਨੂੰ ਜਾਣ ਨਹੀਂ ਦਿੱਤਾ। ਦਰਅਸਲ ਕਿਸਾਨ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੀ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗੇ ਹਨ। ਆਪਣੇ ਆਪ ਨੂੰ ਘਿਰਿਆ ਦੇਖ ਕੇ ਟੀਮ ਨੇ ਉਥੋਂ ਜਾਣਾ ਚਾਹਿਆ ਪਰ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਕਿਹਾ। ਆਪਣੇ ਆਪ ਨੂੰ ਘਿਰਿਆ ਦੇਖ ਕੇ ਅਧਿਕਾਰੀ ਨੇ ਕਿਸਾਨਾਂ ਤੋਂ ਮਾਚਿਸ ਦੀ ਤੀਲੀ ਲਈ ਤੇ ਖੁਦ ਹੀ ਪਰਾਲੀ ਨੂੰ ਅੱਗ ਲਗਾ ਲਈ।

ਇਹ ਵੀ ਪੜ੍ਹੋ : Punjab Stubble Burning Cases: ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਸਭ ਤੋਂ ਅੱਗੇ, ਹੁਣ ਤੱਕ ਸਾਹਮਣੇ ਆਏ ਇੰਨੇ ਮਾਮਲੇ

ਇਸ ਗੰਭੀਰ ਘਟਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਨੋਟਿਸ ਲੈਂਦੇ ਹੋਏ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਧਿਕਾਰੀਆਂ ਦੇ ਹੱਕ ਵਿੱਚ ਆਉਂਦੇ ਹੋਏ ਮੁੱਖ ਮੰਤਰੀ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਪਰ ਲਿਖਿਆ ਹੈ ਕਿ  ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ 'ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ 'ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ...ਪਰਚਾ ਦਰਜ ਹੋਣ ਲੱਗਾ ਹੈ...।

ਇਹ ਵੀ ਪੜ੍ਹੋ : Stubble Burning Reason: ਪਰਾਲੀ ਨੂੰ ਅੱਗ ਲਗਾਉਣ ਦੇ ਮੁੱਖ ਕਾਰਨ; ਕੀ ਸਿਰਫ਼ ਪਰਾਲੀ ਦਾ ਧੂੰਆਂ ਹੀ ਪ੍ਰਦੂਸ਼ਣ ਲਈ ਜ਼ਿੰਮੇਵਾਰ?

 

 

Trending news