Ludhiana News: ਸੋਸ਼ਲ ਮੀਡੀਆ ਉਤੇ ਜਿਨਸ਼ੀ ਸੋਸ਼ਣ ਮਾਮਲੇ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸੰਚਾਰ ਵਿਭਾਗ ਦੇ ਡਾਇਰੈਕਟਰ ਡਾਕਟਰ ਤੇਜਿੰਦਰ ਰਿਆੜ ਦਾ ਸਪੱਸ਼ਟੀਕਰਨ ਵੀ ਸਾਹਮਣੇ ਆਇਆ ਹੈ।
Trending Photos
Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ ਅਤੇ ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸੰਚਾਰ ਵਿਭਾਗ ਦੇ ਡਾਇਰੈਕਟਰ ਡਾਕਟਰ ਤੇਜਿੰਦਰ ਰਿਆੜ ਦਾ ਸਪੱਸ਼ਟੀਕਰਨ ਵੀ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਐਕਸ਼ਨ ਲਿਆ ਜਾ ਚੁੱਕਾ ਹੈ ਤੇ ਸਬੰਧਤ ਪ੍ਰੋਫੈਸਰ ਤੋਂ ਸਾਰੀਆਂ ਜਮਾਤਾਂ ਵਾਪਸ ਲੈ ਲਈਆਂ ਗਈਆਂ ਹਨ ਤਾਂ ਜੋ ਭਵਿੱਖ ਵਿੱਚ ਉਹ ਕਿਸੇ ਤਰ੍ਹਾਂ ਦੀ ਕੋਈ ਗ਼ਲਤੀ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਕਾਇਦਾ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜੋ ਨਿਰਪੱਖ ਤੌਰ ਉਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਜੂਦਾ ਚਿੱਠੀ ਬਾਰੇ ਉਨ੍ਹਾਂ ਕਿਹਾ ਕਿ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਮਹੀਨਾ ਪੁਰਾਣਾ ਮਾਮਲਾ ਹੈ।
ਖੇਤੀਬਾੜੀ ਯੂਨੀਵਰਸਿਟੀ ’ਚ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਉਣ ਨਾਲ ਨਵੀਂ ਚਰਚਾ ਛਿੜ ਗਈ। ਵਿਦਿਆਰਥਣ ਵੱਲੋਂ ਪਛਾਣ ਗੁਪਤ ਰੱਖਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਜਾਂਚ ਦੀ ਮੰਗ ਕੀਤੀ ਗਈ ਹੈ। ਇਹ ਪੱਤਰ ਸੋਸ਼ਲ ਮੀਡੀਆ ’ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਇਸ ਮਗਰੋਂ ਯੂਨੀਵਰਸਿਟੀ ਤੇ ਟੀਚਿੰਗ ਸਟਾਫ ਵਿੱਚ ਤਰਥੱਲੀ ਮਚ ਗਈ ਹੈ। ਰਾਜਪਾਲ ਨੂੰ ਪਿਛਲੇ ਦਿਨੀਆਂ ਹੋਈਆਂ ਘਟਨਾਵਾਂ ਦੇ ਨਾਲ-ਨਾਲ ਪਿਛਲੇ ਕਈ ਮਾਮਲਿਆਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਚਿੱਠੀ ਵਿੱਚ ਇਹ ਵੀ ਲਿਖਿਆ ਹੈ ਕਿ ਜੇ ਸੰਭਵ ਹੋਵੇ ਤਾਂ ਭਵਿੱਖ ’ਚ ਅਜਿਹੇ ਮਾਮਲਿਆਂ ਦੀ ਜਾਂਚ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ।
ਇਹ ਵੀ ਪੜ੍ਹੋ : Shaheed Udham Singh news: ਬਦਲਾ 21 ਸਾਲ ਬਾਅਦ! ਮਹਾਨ ਯੋਧੇ ਸ਼ਹੀਦ ਊਧਮ ਸਿੰਘ ਨੂੰ ਨਿੱਘੀ ਸ਼ਰਧਾਜ਼ਲੀ
ਪੱਤਰ ਲਿਖਣ ਵਾਲੀ ਵਿਦਿਆਰਥਣ ਨੇ ਆਪਣੀ ਪਛਾਣ ਨੂੰ ਗੁਪਤ ਰੱਖਣ ਦੀ ਅਪੀਲ ਕੀਤੀ ਹੈ ਕਿਉਂਕਿ ਜੇਕਰ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਪਤਾ ਲੱਗ ਗਿਆ ਤਾਂ ਵਿਦਿਆਰਥੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਇਹ ਵੀ ਪੜ੍ਹੋ : Shaheed Udham Singh news: 'ਪੰਜਾਬ ਦੀ ਅਣਖ ਦਾ ਦੂਜਾ ਨਾਮ ਸ਼ਹੀਦ ਊਧਮ ਸਿੰਘ'! ਅੱਜ ਸ਼ਹੀਦੀ ਦਿਹਾੜੇ ਮੌਕੇ ਦੇਸ਼ ਕਰ ਰਿਹਾ ਸਿਜਦਾ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ