Farmers Protest Front of Moti Mahal: ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਧਰਨਾ ਲਗਾਇਆ। ਰੋਸ ਵਜੋਂ ਮੋਤੀ ਮਹਿਲ ਅੱਗੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪੁੱਜੇ।


COMMERCIAL BREAK
SCROLL TO CONTINUE READING

ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਦੀਆਂ ਮੰਗਾਂ ਨੂੰ ਮਨਵਾਉਣ ਲਈ ਅੱਜ ਪੂਰੇ ਦੇਸ਼ ਵਿੱਚ ਦਰਜਨ ਭਰ ਤੋਂ ਵੱਧ ਐਮਪੀ ਦੇ ਘਰਾਂ ਦੇ ਬਾਹਰ ਧਰਨੇ ਲਗਾ ਕੇ ਉਨ੍ਹਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਬੀਤੇ ਦਿਨੀਂ ਦਿੱਲੀ ਵਿੱਚ ਪਹਿਲਵਾਨਾਂ ਦੇ ਧਰਨੇ ਨੂੰ ਜ਼ਬਰਦਸਤੀ ਚੁਕਾਉਣ ਉਪਰ ਜੋਗਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨੀ ਅੰਦੋਲਨ ਸਮੇਂ ਅਜਿਹੀਆਂ ਹਰਕਤਾਂ ਕਰ ਚੁੱਕੀ ਹੈ।


 ਪਟਿਆਲਾ ਵਿਖੇ ਲੋਕ ਸਭਾ ਮੈਂਬਰ ਪਰਨੀਤ ਕੌਰ ਦੀ ਰਿਹਾਇਸ਼ੀ ਮੋਤੀ ਮਹਿਲ ਦੇ ਬਾਹਰ ਧਰਨੇ ਵਿੱਚ ਸ਼ਾਮਲ ਹੋਣ ਪੁੱਜੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਸਹੀ ਯੋਜਨਾ ਦਾ ਹੋਣਾ ਲਾਜ਼ਮੀ ਹੁੰਦਾ ਹੈ, ਇਸ ਲਈ ਤਿੱਖੇ ਪੋ੍ਗਰਾਮ ਕਈ ਵਾਰ ਨੁਕਸਾਨ ਕਰਦੇ ਹਨ, ਇਸ ਕਰ ਕੇ ਸੰਭਲ ਕੇ ਚੱਲਣ ਦੀ ਜ਼ਰੂਰਤ ਹੈ ਪਰ ਭਾਜਪਾ ਨੇ ਜੋ ਪਹਿਲਵਾਨਾਂ ਨਾਲ ਮਾੜਾ ਸਲੂਕ ਕੀਤਾ ਉਸਦੀ ਕੀਮਤ ਚੁਕਾਉਣੀ ਪਵੇਗੀ।


ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸੋਮਵਾਰ ਨੂੰ ਲੋਕ ਸਭਾ ਮੈਂਬਰ ਪਰਨੀਤ ਕੌਰ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਹਾ ਕਿ ਦਿੱਲੀ ਮੋਰਚੇ ਦੀਆਂ ਮੰਗਾਂ ਸਬੰਧੀ 26 ਤੋਂ 31 ਮਈ ਤਕ ਪੂਰੇ ਦੇਸ਼ ਵਿੱਚ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਦਿੱਤੇ ਜਾਣਗੇ।


ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਵਲੋਂ ਇਕ ਸੋਚੀ ਸਮਝੀ ਨੀਤੀ ਅਨੁਸਾਰ ਕਿਸਾਨਾਂ ਦੀਆਂ ਮੰਗਾਂ ਨੂੰ ਸਾਲਾ ਬੱਧੀ ਲਟਕਾਇਆ ਜਾ ਰਿਹਾ ਹੈ। ਦਿੱਲੀ ਕਿਸਾਨ ਅੰਦੋਲਨ ਦੌਰਾਨ ਦਿੱਲੀ ਤੇ ਹੋਰ ਰਾਜਾਂ ਜਾ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕਿਸਾਨਾਂ ਵਿਰੁੱਧ ਮੜੇ ਝੂਠੇ ਕੇਸ ਵਾਪਸ ਲਏ ਜਾਣ। ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਦਾ ਮੰਗ ਪੱਤਰ ਕੇਂਦਰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।


ਇਹ ਵੀ ਪੜ੍ਹੋ : Punjab News: ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ- ਬਾਰਾਂ ਤੇ ਰੈਸਟੋਰੈਂਟਾਂ ਦੀ ਕੀਤੀ ਚੈਕਿੰਗ, ਛਾਪੇਮਾਰੀ ਦੌਰਾਨ ਮਿਲੇ 20 ਹੁੱਕੇ


ਕਾਬਿਲੌਗਰ ਹੈ ਕਿ ਬੀਤੇ ਦਿਨ ਕਿਸਾਨਾਂ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਵੀ ਜ਼ੋਰਦਾਰ ਮੁਜ਼ਾਹਰਾ ਕੀਤਾ ਸੀ। ਬਾਦਲ ਪਿੰਡ ਵਿਖੇ ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਦੇ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੀ ਕੋਠੀ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ ਸੀ।


ਇਹ ਵੀ ਪੜ੍ਹੋ : ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ