Ferozepur News (ਰਾਜੇਸ਼ ਟਕਾਰੀਆਂ): ਫਿਰੋਜ਼ਪੁਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪੰਜਾਬ ਪੁਲਿਸ ਦੇ ਮੁਲਾਜ਼ਮ ਦੇ ਬੇਟੇ ਨਾਲ ਜੁੜਿਆ ਹੋਇਆ ਜਿਥੇ ਇੱਕ ਔਰਤ ਨੂੰ ਨਗਨ ਕਰ ਪਹਿਲਾਂ ਉਸਦੀ ਵੀਡੀਓ ਬਣਾ ਕੇ ਵਾਇਰਲ ਕਰ ਗਈ ਗਈ।


COMMERCIAL BREAK
SCROLL TO CONTINUE READING

ਇਸ ਬਾਅਦ ਵਿੱਚ ਉਸ ਨਾਲ ਇਸ ਤਰ੍ਹਾਂ ਕੁੱਟਮਾਰ ਕੀਤੀ ਗਈ ਕਿ ਉਹ ਕਿਤੇ ਵੀ ਮੂੰਹ ਦਿਖਾਉਣ ਜੋਗੀ ਨਹੀਂ ਰਹੀ। ਪੀੜਤ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਪਰ ਪੁਲਿਸ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।


ਅੱਜ ਪ੍ਰੈਸ ਕਲੱਬ ਫਿਰੋਜ਼ਪੁਰ ਵਿੱਚ ਇੱਕ ਪੀੜਤ ਪਰਿਵਾਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬਾਲਗ ਲੜਕਾ ਕਿਸੇ ਲੜਕੀ ਨੂੰ ਪਿਆਰ ਕਰਦਾ ਸੀ ਅਤੇ ਉਹ ਦੋਵੇਂ ਘਰੋਂ ਭੱਜੇ ਹੋਏ ਸਨ। ਜਿਸ ਬਾਰੇ ਉਨ੍ਹਾਂ ਨੂੰ ਕੁੱਝ ਵੀ ਪਤਾ ਨਹੀਂ ਹੈ। ਇਸ ਗੱਲ ਨੂੰ ਲੈਕੇ ਬੀਤੇ ਦਿਨੀਂ ਪੁਲਿਸ ਮੁਲਾਜ਼ਮ ਬਖਸੀਸ ਸਿੰਘ ਦੇ ਬੇਟੇ ਅਮਨ ਨੇ ਕੁੱਝ ਬੰਦੇ ਉਨ੍ਹਾਂ ਦੇ ਘਰ ਲਿਆ ਕੇ ਪਹਿਲਾਂ ਭੰਨਤੋੜ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਦੋਵੇਂ ਜੀਆਂ ਨੂੰ ਚੁੱਕ ਕਿਤੇ ਅਣਜਾਣ ਜਗ੍ਹਾ ਉਤੇ ਲੈ ਗਏ।


ਉਨ੍ਹਾਂ ਨਾਲ ਜਾਨਵਰਾਂ ਵਾਂਗ ਪਹਿਲਾਂ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਔਰਤ ਨੂੰ ਨਗਨ ਕਰ ਕੁੱਟਮਾਰ ਕਰਦਿਆਂ ਉਸਦੀ ਵੀਡੀਓ ਬਣਾਈ ਗਈ ਅਤੇ ਲਾਈਵ ਹੋ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਦਿਖਾਈ ਗਈ। ਜਦੋਂ ਇਹ ਸਭ ਉਸ ਨਾਲ ਕੀਤਾ ਜਾ ਰਿਹਾ ਸੀ ਤਾਂ ਵੀਡੀਓ ਕਾਲ ਉਤੇ ਮੁਲਾਜ਼ਮ ਬਖਸੀਸ ਸਿੰਘ ਸਭ ਕੁੱਝ ਦੇਖ ਰਿਹਾ ਸੀ।


ਇਸ ਸਾਰੀ ਘਟਨਾ ਤੋਂ ਬਾਅਦ ਜਦ ਉਹ ਪੁਲਿਸ ਚੌਂਕੀ ਚੁਗੱਤੇ ਵਾਲਾ ਥਾਣਾ ਆਰਫਕੇ ਵਿਖੇ ਦਰਖਾਸਤ ਦੇਣ ਲਈ ਗਏ ਤਾਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਕਿ ਜੇਕਰ ਤੁਸੀਂ ਦਰਖਾਸਤ ਦਿੱਤੀ ਤਾਂ ਤੁਹਾਡੀਆਂ ਵੀਡੀਓ ਹੋਰ ਵਾਇਰਲ ਕੀਤੀਆਂ ਜਾਣਗੀਆਂ।


ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਕਿਤੇ ਵੀ ਇਨਸਾਫ਼ ਨਹੀਂ ਮਿਲ ਰਿਹਾ। ਉਨ੍ਹਾਂ ਨਾਲ ਕੁੱਟਮਾਰ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਵਾਲੇ ਲੋਕਾਂ ਦੇ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਦੂਸਰੇ ਪਾਸੇ ਜਦੋਂ ਇਸ ਮਾਮਲੇ ਬਾਰੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਐਸਪੀ (ਡੀ) ਰਣਧੀਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Tarn Taran Clash News: ਸਿੱਖ ਜਥੇਬੰਦੀਆਂ ਤੇ ਮੇਲਾ ਪ੍ਰਬੰਧਕਾਂ ਵਿਚਾਲੇ ਹੋਈ ਝੜਪ; ਇੰਸਪੈਕਟਰ ਸਮੇਤ 10 ਜ਼ਖ਼ਮੀ