Fraud Case: ਖਰੜ `ਚ ਐਨਆਰਆਈ ਬਿਲਡਰ ਨਾਲ ਰਿਸ਼ਤੇਦਾਰ ਨੇ ਮਾਰੀ 30 ਕਰੋੜ ਰੁਪਏ ਦੀ ਠੱਗੀ, ਪਤੀ-ਪਤਨੀ ਗ੍ਰਿਫ਼ਤਾਰ
Fraud Case: ਖਰੜ ਵਿੱਚ ਐਨਆਰਆਈ ਬਿਲਡਰ ਦੀ ਜਾਇਦਾਦ ਉਤੇ ਜਾਅਲੀ ਕਾਗਜ਼ ਤਿਆਰ ਕਰਕੇ ਕਰੋੜਾਂ ਰੁਪਏ ਦੇ ਲੋਨ ਲੈਣ ਉਤੇ ਪੁਲਿਸ ਨੇ ਪੰਜ ਲੋਕਾਂ ਖ਼ਿਲਾਫ ਮਾਮਲਾ ਦਰਜ ਕੀਤਾ।
Fraud Case: ਖਰੜ ਦੇ ਨਾਮੀ ਬਿਲਡਰ ਨਾਲ ਕਰੋੜਾਂ ਰੁਪਏ ਦੀ ਠੱਗੀ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਉਣ ਮਗਰੋਂ ਪੁਲਿਸ ਨੇ ਮਾਮਲਾ ਦਰਜ ਕਰਕੇ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਖਰੜ ਦੇ ਬਿਲਡਰ ਸਕਾਈਲਾਕ ਦੇ ਮਾਲਕ ਨਾਲ ਰਿਸ਼ਤੇਦਾਰ ਨੇ ਹੀ ਲਗਭਗ 30 ਕਰੋੜ ਰੁਪਏ ਦੀ ਠੱਗੀ ਮਾਰ ਲਈ ਹੈ। ਪੁਲਿਸ ਨੇ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪਤੀ-ਪਤਨੀ ਗ੍ਰਿਫਤਾਰ ਕਰ ਲਿਆ ਹੈ।
ਪਤੀ-ਪਤੀ ਨੂੰ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਪੁਲਿਸ ਨੇ ਦੋ ਦਿਨ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕਾਈਲਾਕ ਦੇ ਮਾਲਕ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਹ ਅਮਰੀਕਾ ਵਿੱਚ ਰਹਿੰਦੇ ਹਨ ਤੇ ਉਨ੍ਹਾਂ ਨੇ ਆਪਣੀ ਕੰਪਨੀ ਵਿੱਚ ਇੱਕ ਰਿਸ਼ਤੇਦਾਰ ਨੂੰ ਕੇਅਰ ਟੇਕਰ ਵਜੋਂ ਤਾਇਨਾਤ ਕੀਤਾ ਸੀ।
ਰਿਸ਼ਤੇਦਾਰ ਨੇ ਆਪਣੇ ਸਾਥੀਆਂ ਨਾਲ ਮਿਲੀਭੁਗਤ ਕਰਕੇ ਉਨ੍ਹਾਂ ਦੀ ਜਾਇਦਾਦ ਦੇ ਜਾਅਲੀ ਕਾਗਜ਼ ਤਿਆਰ ਕਰਕੇ ਬੈਂਕ ਤੋਂ ਕਰੋੜਾਂ ਰੁਪਏ ਦਾ ਕਰਜ਼ਾ ਲੈ ਕੇ ਪੈਸੇ ਆਪਸ ਵਿੱਚ ਵੰਡ ਲਏ। ਹੁਣ ਬੈਂਕ ਵਾਲੇ ਉਨ੍ਹਾਂ ਦੀ ਪ੍ਰਾਪਰਟੀ ਪਲਜ ਕਰਨ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਜਾਇਦਾਦ ਉਪਰ ਪਹਿਲਾਂ ਵੀ ਲੋਨ ਚੱਲ ਰਿਹਾ ਸੀ, ਇਸ ਦੇ ਬਾਵਜੂਦ ਰਿਸ਼ਤੇਦਾਰਾਂ ਨੇ ਮੁੜ ਤੋਂ ਲੋਨ ਲੈ ਲਿਆ ਹੈ। ਇਸ ਨੂੰ ਲੈ ਕੇ ਉਨ੍ਹਾਂ ਨੇ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ ਹਨ। ਐਨਆਰਆਈ ਬਿਲਡਰ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ 419 ਨਵਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ
ਗੁਰਮੁੱਖ ਸਿੰਘ ਨੇ ਦੱਸਿਆ ਕਿ ਇਸ ਧੋਖਾਧੜੀ ਵਿੱਚ ਲਗਭਗ 18 ਜਣੇ ਸ਼ਾਮਲ ਹਨ। ਦੂਜੇ ਪਾਸੇ ਸਿਟੀ ਥਾਣੇ ਵਿੱਚ ਡਿਊਟੀ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਗੁਰਮੁੱਖ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਪੰਜ ਮੁਲਜ਼ਮਾਂ ਖ਼ਿਲਾਫ਼ ਖਰੜ ਸਿਟੀ ਵਿੱਚ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ ਜਦਕਿ ਇਸ ਕੇਸ ਵਿੱਚ ਤਿੰਨ ਮੁਲਜ਼ਮ ਅਜੇ ਫ਼ਰਾਰ ਚੱਲ ਰਹੇ ਹਨ। ਪੁਲਿਸ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਵੀ ਦਿਖੇਗਾ ਤੂਫਾਨ ਬਿਪਰਜੋਏ ਦਾ ਅਸਰ; ਜਲਦ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
ਖਰੜ ਤੋਂ ਡੈਵਿਟ ਵਰਮਾ ਦੀ ਰਿਪੋਰਟ