ਚੰਡੀਗੜ੍ਹ: ਲੁਧਿਆਣਾ ਦੀ ਕੇਂਦਰੀ ਜੇਲ੍ਹ ਗੈਂਗਲੈਂਡ ਬਣਦੀ ਜਾ ਰਹੀ ਹੈ ਨਿੱਤ ਚੜ੍ਹਦੀ ਸਵੇਰ ਕੈਦੀਆਂ ਵਿਚਾਲੇ ਝੜਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਨੇ। ਬੀਤੇ ਦਿਨ ਜੇਲ੍ਹ ’ਚ ਸਜ਼ਾ ਜਾਫ਼ਤਾ ਕੈਦੀਆਂ ਵਿਚਾਲੇ ਖੂਨੀ ਝੜਪ ਹੋ ਗਈ,  ਇਸ ਵਾਰਦਾਤ ਦੌਰਾਨ ਦੋ ਕੈਦੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਪਿੱਠ ’ਤੇ ਕਿਸੇ ਨੁਕੀਲੀ ਚੀਜ਼ ਨਾਲ ਵਾਰ ਕੀਤੇ ਗਏ ਸਨ। ਜ਼ਖ਼ਮੀ ਹੋਏ ਕੈਦੀਆਂ ਦੀ ਸ਼ਨਾਖ਼ਤ ਸਾਹਿਲ ਅਤੇ ਅਭਿਸ਼ੇਕ ਵਜੋਂ ਹੋਈ ਹੈ, ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਨਾਬਾਲਿਗ ਦਾ ਕਤਲ ਕਰਨ ਦੇ ਮਾਮਲੇ ਵਿਚ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਸੀ। ਪੁਲਿਸ ਨੇ ਕੁਝ ਦਿਨ ਪਹਿਲਾਂ ਦੋਹਾਂ ਗ੍ਰਿਫ਼ਤਾਰ ਕੀਤਾ ਸੀ। ਹੈਰਾਨੀ ਦੀ ਗੱਲ ਹੈ ਕਿ ਦੋਹਾਂ ਕੈਦੀਆਂ ਦੀ ਕੁੱਟਮਾਰ ਜੇਲ੍ਹ ਅੰਦਰ ਹੋਰਨਾਂ ਕੈਦੀਆਂ ਵੱਲੋਂ ਕੀਤੀ ਗਈ ਹੈ। 
ਪੁਲਿਸ ਵਲੋਂ ਸਿਵਲ ਹਸਪਤਾਲ ’ਚ ਵਧਾਈ ਗਈ ਸਰੁੱਖਿਆ ਜਵਾਨਾਂ ਦੀ ਤਾਇਨਾਤੀ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੌਕੇ ਤੇ ਪਹੁੰਚੇ ਏ. ਸੀ. ਪੀ. ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਜੇਲ੍ਹ ਵਿਚ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮੈਡੀਕਲ ਕਰਵਾਉਣ ਲਈ ਕੈਦੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਦੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ, ਦੋਹਾਂ ਦੀ ਪਿੱਠ ਤੇ ਸੱਟਾਂ ਲੱਗੀਆਂ ਨੇ ਏਸੀਪੀ ਨੇ। ਦੱਸਿਆ ਕਿ ਐਮਰਜੈਂਸੀ ਦੇ ਵਿੱਚ ਕੁੱਝ ਦਿਨ ਪਹਿਲਾਂ ਹੋਏ ਕਤਲ ਮਾਮਲੇ ਵਿੱਚ ਇਨ੍ਹਾਂ ਦੋਵਾਂ ਨੂੰ ਜੁਡੀਸ਼ੀਅਲ ਤੇ ਭੇਜਿਆ ਗਿਆ ਸੀ। ਉਨ੍ਹਾਂ ਵਾਰਦਾਤ ਸਬੰਧੀ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਗਲੇਰੀ ਕਾਰਵਾਈ ਸਬੰਧੀ ਸੰਖੇਪ ’ਚ ਜਾਣਕਾਰੀ ਜੇਲ੍ਹ ਪ੍ਰਸ਼ਾਸਨ ਹੀ ਦੇ ਸਕਦਾ ਹੈ। ਹਾਲਾਂਕਿ ਉਨ੍ਹਾਂ ਇਸ ਮੌਕੇ ਇਹ ਜ਼ਰੂਰ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਸਿਵਲ ਹਸਪਤਾਲ ’ਚ ਫੋਰਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।  


COMMERCIAL BREAK
SCROLL TO CONTINUE READING