Mansa News: ਮਾਨਸਾ `ਚ ਆਸ਼ਾ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੱਢੀ ਭੜਾਸ
Mansa News: ਮਾਨਸਾ ਵਿੱਚ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
Mansa News: ਮਾਨਸਾ ਵਿੱਚ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਨਿਗੁਣੀਆਂ ਤਨਖ਼ਾਹਾਂ ਉਤੇ ਕੰਮ ਕਰਨ ਲਈ ਮਜਬੂਰ ਹਨ ਪਰ ਸਰਕਾਰ ਵੱਲੋਂ ਹਰ ਵਾਰ ਵਾਅਦਾਖਿਲਾਫ਼ੀ ਕੀਤੀ ਜਾ ਰਹੀ ਹੈ।
ਸਿਹਤ ਵਿਭਾਗ ਦੇ ਅਧੀਨ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮਾਨਸਾ ਦੀ ਜ਼ਿਲ੍ਹਾ ਕਚਹਿਰੀ ਵਿੱਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਸ਼ਾ ਵਰਕਰ ਯੂਨੀਅਨ ਦੇ ਪੰਜਾਬ ਪ੍ਰਧਾਨ ਕਿਰਨਦੀਪ ਕੌਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ਉਤੇ ਕੰਮ ਕਰਨ ਲਈ ਮਜਬੂਰ ਹਨ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਮਹਿਜ 2500 ਰੁਪਏ ਭੱਤਾ ਦਿੱਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਵੀ ਨਹੀਂ ਹੁੰਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਸਰਕਾਰ ਬਣਨ ਉਤੇ ਪਹਿਲ ਦੇ ਆਧਾਰ ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਸੀ ਪਰ ਦੋ ਸਾਲ ਦਾ ਸਮਾਂ ਹੋਣ ਵਾਲਾ ਹੈ ਪਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਲਈ ਕੋਈ ਵੀ ਪਹਿਲਕਦਮੀ ਨਹੀਂ ਕੀਤੀ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਉਸ ਅਧੀਨ ਵੀ ਉਨ੍ਹਾਂ ਨੂੰ ਅਜੇ ਤੱਕ ਸਰਕਾਰ ਨੇ ਅੱਖੋਂ ਪਰੋਖੇ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਦੇ ਦੌਰਾਨ ਪਟਵਾਰੀ ਤੇ ਹੋਰ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਹੈ ਪਰ ਆਸ਼ਾ ਵਰਕਰਾਂ ਤੋਂ ਜਿੰਨਾ ਕੰਮ ਲਿਆ ਜਾਂਦਾ ਹੈ ਉਹਨੇ ਕੰਮ ਦੇ ਤਹਿਤ ਵੀ ਮਿਹਨਤਤਾਨਾ ਨਹੀਂ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : Raghav Chadha News: ਸਰਕਾਰੀ ਬੰਗਲੇ 'ਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਰਾਘਵ ਚੱਢਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨੇ
ਉਨ੍ਹਾਂ ਨੇ ਕਿਹਾ ਕਿ ਅੱਜ ਉਹ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਸੜਕਾਂ ਦੇ ਉੱਪਰ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਨਿਗੁਣੀਆਂ ਤਨਖਾਹਾਂ ਵਿੱਚ ਇਜ਼ਾਫਾ ਕਰਨ ਦਾ ਐਲਾਨ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।
ਇਹ ਵੀ ਪੜ੍ਹੋ : Canada News: ਕੈਨੇਡਾ ਵਿੱਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਭਾਰਤੀ ਟਰੇਨੀ ਪਾਇਲਟਾਂ ਸਣੇ ਤਿੰਨ ਦੀ ਮੌਤ