PRTC Strike News: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਹਿੱਟ ਐਂਡ ਰਨ ਕਾਨੂੰਨ ਦਾ ਲਗਾਤਾਰ ਵਿਰੋਧ ਜਾਰੀ ਹੈ। ਅੱਜ ਮਾਨਸਾ ਵਿਖੇ ਬੱਸ ਟਰਾਂਸਪੋਰਟਰਾਂ ਵੱਲੋਂ ਡਰਾਈਵਰਾਂ ਦੇ ਸਮਰਥਨ ਵਿੱਚ ਬੱਸਾਂ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਕਾਨੂੰਨ ਦੇ ਵਿੱਚ ਤੁਰੰਤ ਸੋਧ ਕੀਤੀ ਜਾਵੇ।


COMMERCIAL BREAK
SCROLL TO CONTINUE READING

ਹਿੱਟ ਐਂਡ ਰਨ ਕਾਨੂੰਨ ਕੇਂਦਰ ਸਰਕਾਰ ਵੱਲੋਂ ਪਾਸ ਕੀਤਾ ਗਿਆ ਹੈ ਜਿਸ ਦਾ ਟਰਾਂਸਪੋਰਟ ਅਤੇ ਡਰਾਈਵਰਾਂ ਵੱਲੋਂ ਲਗਾਤਾਰ ਵਿਰੋਧ ਦੇਸ਼ ਭਰ ਦੇ ਵਿੱਚ ਕੀਤਾ ਜਾ ਰਿਹਾ। ਅੱਜ ਮਾਨਸਾ ਵਿਖੇ ਵੀ ਬੱਸ ਟਰਾਂਸਪੋਰਟਰਾਂ ਵੱਲੋਂ ਡਰਾਈਵਰਾਂ ਦੇ ਹੱਕ ਵਿੱਚ ਬੱਸਾਂ ਬੰਦ ਕਰਕੇ ਬੱਸ ਅੱਡੇ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਟਰਾਂਸਪੋਰਟਰ ਰਜਿੰਦਰ ਸਿੰਘ ਮੇਜਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਤ ਦਿਨ ਕਾਲੇ ਕਾਨੂੰਨ ਪਾਸ ਕੀਤੇ ਜਾ ਰਹੇ ਹਨ ਤੇ ਹੁਣ ਡਰਾਈਵਰਾਂ ਖਿਲਾਫ਼ ਜੋ ਕੇਂਦਰ ਸਰਕਾਰ ਨੇ ਕਾਨੂੰਨ ਪਾਸ ਕੀਤਾ ਹੈ। ਇਹ ਕਾਨੂੰਨ ਗਲਤ ਹੈ ਅਤੇ ਸਰਕਾਰ ਨੂੰ ਤੁਰੰਤ ਇਸ ਉਤੇ ਗੌਰ ਕਰਕੇ ਇਸ ਕਾਨੂੰਨ ਵਿੱਚ ਸੋਧ ਕਰਨੀ ਚਾਹੀਦੀ ਹੈ।


ਇਹ ਵੀ ਪੜ੍ਹੋ : Truck Bus Drivers Protest Update: ਪੈਟਰੋਲ ਪੰਪਾਂ ਤੇ ਕਈ ਜ਼ਿਲ੍ਹਿਆਂ 'ਚ ਮਿਲੀ ਰਾਹਤ, ਕਈ ਥਾਂਈ ਹਾਲੇ ਵੀ ਲੰਬੀ ਕਤਾਰ 'ਚ ਲੋਕ


ਉਨ੍ਹਾਂ ਨੇ ਕਿਹਾ ਕਿ ਡਰਾਈਵਰਾਂ ਦੇ ਹੱਕ ਵਿੱਚ ਅੱਜ ਮਾਨਸਾ ਦੇ ਸਮੂਹ ਡਰਾਈਵਰ ਭਾਈਚਾਰੇ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣੇ ਇਸ ਕਾਨੂੰਨ ਵਿੱਚ ਸੋਧ ਕਰਨ ਦਾ ਐਲਾਨ ਨਹੀਂ ਕਰਦੀ ਉਦੋਂ ਤੱਕ ਅਣਮਿਥੇ ਸਮੇਂ ਲਈ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।


ਕੀ ਹੈ ਹਿੱਟ ਐਂਡ ਰਨ ਕਾਨੂੰਨ?
ਹਿੱਟ ਐਂਡ ਰਨ ਕੇਸਾਂ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦਾ ਜੁਰਮਾਨਾ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਵਿਰੋਧ ਵਿੱਚ ਡਰਾਈਵਰ ਅਤੇ ਟਰਾਂਸਪੋਰਟਰ ਖੁੱਲ੍ਹ ਕੇ ਸਾਹਮਣੇ ਆ ਗਏ ਹਨ।


ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਹਾਦਸੇ ਜਾਣਬੁੱਝ ਕੇ ਨਹੀਂ ਹੁੰਦੇ ਹਨ ਤੇ ਡਰਾਈਵਰਾਂ ਨੂੰ ਅਕਸਰ ਡਰ ਹੁੰਦਾ ਹੈ ਕਿ ਜੇ ਉਹ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਭੀੜ ਦੀ ਹਿੰਸਾ ਦਾ ਸ਼ਿਕਾਰ ਹੋ ਜਾਣਗੇ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।


ਇਹ ਵੀ ਪੜ੍ਹੋ : Chandigarh-Manali Highway: ਚੰਡੀਗੜ੍ਹ-ਮਨਾਲੀ ਹਾਈਵੇ 'ਤੇ ਰੋਡ ਜਾਮ, ਲੜਾਈ ਕਰਨੀ ਪਈ ਭਾਰੀ, ਦੋ ਲੋਕ ਨਦੀ 'ਚ ਡਿੱਗੇ


ਮਾਨਸਾ ਤੋਂ ਕੁਲਦੀਪ ਧਾਲੀਵਾਲ ਦੀ ਰਿਪੋਰਟ