Farmers Protest: ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੱਦੇ ਉਪਰ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ 22 ਡੀਸੀ ਦਫਤਰਾਂ ਅਤੇ 12 ਐੱਸਡੀਐੱਮ ਦਫਤਰਾਂ ਉਤੇ ਰੋਸ ਮੁਜ਼ਾਹਰਾ ਕੀਤਾ। ਮੋਗਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਕਿਸਾਨ ਵੱਲੋਂ ਮੋਗਾ ਉਤੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਟਰਾਲੀਆਂ ਵਿੱਚ ਪਰਾਲੀ ਲਿਆ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਯੂਨੀਅਨ ਦੀ ਮੰਗ ਹੈ ਕੇ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਸਾੜੀ ਗਈ ਹੈ, ਉਨ੍ਹਾਂ ਉਪਰ ਦਰਜ ਕੀਤੇ ਗਏ ਮਾਮਲੇ ਜਲਦ ਤੋਂ ਜਲਦ ਵਾਪਸ ਲਏ ਜਾਣ। ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਡੀਸੀ ਦਫਤਰ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿੱਚ ਜ਼ਬਰਦਸਤ ਬਹਿਸ ਹੋਈ। ਕਿਸਾਨਾਂ ਨੇ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਖੁਦ ਹੀ ਪਾਸੇ ਹਟਾਲ ਦਿੱਤੀ ਅਤੇ ਇੱਕ ਕਿਸਾਨ ਪੁਲਿਸ ਦੀ ਗੱਡੀ ਅੱਗੇ ਲੇਟ ਗਿਆ। ਇਸ ਦੌਰਾਨ ਉਥੇ ਮਾਹੌਲ ਤਣਾਅਪੂਰਨ ਹੋ ਗਿਆ।


COMMERCIAL BREAK
SCROLL TO CONTINUE READING

ਇਸ ਦੌਰਾਨ ਕਈ ਥਾਵਾਂ 'ਤੇ ਹਫੜਾ-ਦਫੜੀ ਮਚ ਗਈ। ਲੁਧਿਆਣਾ 'ਚ ਪਿੰਡ ਸੰਗੋਵਾਲ ਨੇੜੇ ਕਿਸਾਨਾਂ ਨੂੰ ਰੋਕੇ ਜਾਣ 'ਤੇ ਉਨ੍ਹਾਂ ਦੋਰਾਹਾ-ਲੁਧਿਆਣਾ-ਮੋਗਾ ਰੋਡ ਜਾਮ ਕਰ ਦਿੱਤਾ। ਮੋਗਾ ਵਿੱਚ ਪੁਲਿਸ ਅਤੇ ਕਿਸਾਨਾਂ ਵਿੱਚ ਝੜਪ ਹੋ ਗਈ।


ਇੱਥੇ ਕਿਸਾਨ ਟਰਾਲੀਆਂ ਵਿੱਚ ਪਰਾਲੀ ਲੈ ਕੇ ਡੀਸੀ ਦਫ਼ਤਰ ਪੁੱਜੇ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਹੋਏ ਸਨ, ਜਿਨ੍ਹਾਂ ਨੂੰ ਕਿਸਾਨਾਂ ਨੇ ਖੁਦ ਹਟਾ ਦਿੱਤਾ। ਇਸ ਦੌਰਾਨ ਪੁਲਿਸ ਨਾਲ ਜ਼ਬਰਦਸਤ ਹੱਥੋਪਾਈ ਵੀ ਹੋਈ। ਇਸ ਦੇ ਨਾਲ ਹੀ ਮੁਹਾਲੀ ਵਿੱਚ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਨੇ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ। ਉਧਰ ਫਤਿਹਗੜ੍ਹ ਸਾਹਿਬ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਜੋ ਟਰਾਲੀਆਂ ਵਿੱਚ ਪਰਾਲੀ ਭਰ ਕੇ ਡੀਸੀ ਦਫ਼ਤਰ ਜਾ ਰਹੇ ਸਨ, ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ। ਕਿਸਾਨਾਂ ਦੇ ਇੱਕ ਜਥੇ ਨੂੰ ਗੁਰਦੁਆਰਾ ਜੋਤੀ ਸਵਰੂਪ ਸਾਹਿਬ ਨੇੜੇ ਰੋਕ ਲਿਆ ਗਿਆ। ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਜਿਸ ਕਾਰਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਉੱਥੇ ਹੀ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ। ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਅਤੇ ਹਰਿਆਣਾ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ।


ਇਹ ਵੀ ਪੜ੍ਹੋ : Manpreet Singh Badal News: ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼; ਵਿਵਾਦਤ ਪਲਾਟ ਨੂੰ ਲੈ ਕੇ ਹੋਵੇਗੀ ਪੁੱਛਗਿੱਛ