Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਿਵਸ ਵਾਲੇ ਦਿਨ 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।
Trending Photos
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਿਵਸ ਵਾਲੇ ਦਿਨ 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਐਕਸ ਹੈਂਡਲ ਉਪਰ ਪੋਸਟ ਰਾਹੀਂ ਸਾਂਝੀ ਕੀਤੀ। ਖੁੱਲ੍ਹੀ ਬਹਿਸ ਦਾ ਨਾਂ ' ਮੈਂ ਪੰਜਾਬ ਬੋਲਦਾ ਹਾਂ' ਰੱਖਿਆ ਗਿਆ ਹੈ। ਇਹ ਬਹਿਸ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਹਰੇਕ ਪਾਰਟੀ ਨੂੰ ਆਪਣਾ ਪੱਖ ਰੱਖਣ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਇਸ ਦੌਰਾਨ ਪ੍ਰੋ. ਨਿਰਮਲ ਜੌੜਾ ਮੰਚ ਦਾ ਸੰਚਾਲਨ ਕਰਨਗੇ। ਇਸ ਬਹਿਸ ਵਿੱਚ ਸਮੂਹ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
ਗੌਰਤਲਬ ਹੈ ਕਿ ਸੀਐਮ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਰੋਧੀਆਂ ਨਾਲ ਓਪਨ ਡਿਬੇਟ ਦੀ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ। ਇਹ ਬਹਿਸ ਤੈਅ ਸਮੇਂ ਉਤੇ ਇੱਕ ਨਵੰਬਰ ਨੂੰ ਹੋਵੇਗੀ। ਇਹ ਡਿਬੇਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : US Shooting News: ਅਮਰੀਕਾ ਦੇ ਮੇਨ ਸੂਬੇ 'ਚ ਇੱਕੋ ਸਮੇਂ ਕਈ ਥਾਵਾਂ 'ਤੇ ਗੋਲੀਬਾਰੀ, ਹੁਣ ਤੱਕ 22 ਮੌਤਾਂ, ਕਈ ਜ਼ਖ਼ਮੀ
ਸੂਬਾ ਸਰਕਾਰ ਵੱਲੋਂ ਆਡੀਟੋਰੀਅਮ ਦੀ ਬੁਕਿੰਗ ਕਰਵਾਈ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਲਈ ਟੈਗੋਰ ਥੀਏਟਰ ਵਿੱਚ ਕਰਵਾਉਣ ਦੀ ਚਰਚਾ ਚੱਲ ਰਹੀ ਸੀ। ਇਸ ਤੋਂ ਬਾਅਦ ਸਰਕਾਰ ਨੇ ਖੇਤੀਬਾੜੀ ਯੂਨੀਵਰਸਿਟੀ ਵਿੱਚ ਖੁੱਲ੍ਹੀ ਬਹਿਸ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ।
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਨੇ ਸਿਆਸੀ ਧਿਰਾਂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਸੀ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਸਾਹਮਣੇ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਤੇ ਮੀਡੀਆ ਅੱਗੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਸੀ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਇਹ ਨੇਤਾ ਪੰਜਾਬ ਨਾਲ ਹੋਏ ਧੋਖੇ ਲਈ ਜ਼ਿੰਮੇਵਾਰ ਹਨ।
ਇਹ ਵੀ ਪੜ੍ਹੋ : Punjab Weather News: ਰਾਤ ਨੂੰ ਦਸੰਬਰ ਵਰਗੀ ਠੰਢ, ਡਿੱਗਿਆ ਤਾਪਮਾਨ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ