Governor Banwari Lal Purohit: ਪੰਜਾਬ ਦੇ ਗਵਰਨਰ ਨੇ ਨਸ਼ਿਆਂ ਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਉਪਰ ਚੱਲ ਰਹੇ ਹਨ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਉਪਰੰਤ ਉਥੇ ਸਰਪੰਚਾਂ ਅਤੇ ਮੋਹਤਬਰ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਥੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਅੰਮ੍ਰਿਤਸਰ ਵਿੱਚ ਕਾਨਫਰੰਸ ਦੌਰਾਨ ਰਾਜਪਾਲ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਰਕਾਰਾਂ, ਸਿਆਸੀ ਪਾਰਟੀਆਂ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਆਮ ਲੋਕਾਂ ਦੇ ਸਹਿਯੋਗ ਦੀ ਵੀ ਜ਼ਰੂਰਤ ਹੈ।


ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਹਰ ਚਾਲ ਚੱਲਣ ਲਈ ਤਿਆਰ ਹੈ।  ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਗ਼ੈਰ ਕਾਨੂੰਨੀ ਮਾਈਨਿੰਗ ਦਾ ਖਾਤਮਾ ਕੀਤਾ ਜਾਵੇਗਾ ਪਰ ਇਸ ਲਈ ਆਮ ਲੋਕਾਂ ਦੀ ਸਹਾਇਤਾ ਦੀ ਲੋੜ ਹੈ।


ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਤੇ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਘੱਟਣ ਦੀ ਬਜਾਏ ਹੋਰ ਵਧੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਥਾਣੇ ਹੋਰ ਮਜ਼ਬੂਤ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੋਈ ਕਿੰਨਾ ਵੱਡਾ ਵੀ ਹੋਵੇ ਪਰ ਜੇਕਰ ਉਹ ਗੁਨਾਹਗਾਰ ਹੈ ਤਾਂ ਪੁਲਿਸ ਸਾਹਮਣੇ ਗੁਨਾਹਗਾਰ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਤੋਂ ਉਪਰ ਕੋਈ ਨਹੀਂ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਜਦ ਕੋਈ ਇਮਾਨਦਾਰ ਅਧਿਕਾਰੀ ਕਿਸੇ ਨੂੰ ਰੰਗੇ ਹੱਥੀ ਫੜ੍ਹਦਾ ਹੈ ਤਾਂ ਉਹ ਗੁਨਾਹਗਾਰ ਹੁੰਦਾ ਹੈ।


ਇਹ ਵੀ ਪੜ੍ਹੋ : Punjab News: 1 ਨਵੰਬਰ ਨੂੰ ਹੋ ਸਕਦੀ ਹੈ 'ਪੰਜਾਬ ਐਗਰੀਕਲਚਰਲ ਯੂਨੀਵਰਸਿਟੀ' 'ਚ ਖੁੱਲ੍ਹੀ ਬਹਿਸ!


ਇਸ ਤੋਂ ਇਲਾਵਾ ਅੰਤ ਵਿੱਚ ਰਾਜਪਾਲ ਨੇ 20-21 ਅਕਤੂਬਰ ਨੂੰ ਹੋਣ ਵਾਲੇ ਸੈਸ਼ਨ ਸਬੰਧੀ ਪੁੱਛੇ ਗਏ ਸਵਾਲ ਉਤੇ ਰਾਜਪਾਲ ਨੇ ਕਿਹਾ ਕਿ ਮੇਰੇ ਕੋਲੋਂ ਸੈਸ਼ਨ ਸਬੰਧੀ ਪੁੱਛਿਆ ਨਹੀਂ ਗਿਆ ਹੈ।


ਇਹ ਵੀ ਪੜ੍ਹੋ : Bihar Train Accident: ਬਿਹਾਰ 'ਚ ਟਰੇਨ ਦੀਆਂ 23 ਬੋਗੀਆਂ ਪਟੜੀ ਤੋਂ ਉਤਰੀਆਂ, 4 ਲੋਕਾਂ ਦੀ ਮੌਤ; 100 ਤੋਂ ਵੱਧ ਜ਼ਖਮੀ