ਪੰਜਾਬ ’ਚ ਮੰਤਰੀ ਨੂੰ ਹੋਇਆ ਕੋਰੋਨਾ, ਖ਼ੁਦ ਟਵੀਟ ਕਰ ਦਿੱਤੀ ਜਾਣਕਾਰੀ!
Advertisement

ਪੰਜਾਬ ’ਚ ਮੰਤਰੀ ਨੂੰ ਹੋਇਆ ਕੋਰੋਨਾ, ਖ਼ੁਦ ਟਵੀਟ ਕਰ ਦਿੱਤੀ ਜਾਣਕਾਰੀ!

ਆਪਣੇ ਟਵੀਟ ’ਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਖ਼ੁਦ ਨੂੰ ਥੱਕਿਆ ਥੱਕਿਆ ਤੇ ਬੀਮਾਰ ਮਹਿਸੂਸ ਕਰ ਰਿਹਾ ਸੀ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਮੈਂ ਘਰ ਤੋਂ ਦਫ਼ਤਰੀ ਕੰਮ ਕਰਦਾ ਰਹਾਂਗਾ। 

ਪੰਜਾਬ ’ਚ ਮੰਤਰੀ ਨੂੰ ਹੋਇਆ ਕੋਰੋਨਾ, ਖ਼ੁਦ ਟਵੀਟ ਕਰ ਦਿੱਤੀ ਜਾਣਕਾਰੀ!

ਚੰਡੀਗੜ੍ਹ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਟਵੀਟ ਕਰ ਕੇ ਦਿੱਤੀ।

ਮੰਤਰੀ ਬੈਂਸ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
ਆਪਣੇ ਟਵੀਟ ’ਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਖ਼ੁਦ ਨੂੰ ਥੱਕਿਆ ਥੱਕਿਆ ਤੇ ਬੀਮਾਰ ਮਹਿਸੂਸ ਕਰ ਰਿਹਾ ਸੀ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਮੈਂ ਘਰ ਤੋਂ ਦਫ਼ਤਰੀ ਕੰਮ ਕਰਦਾ ਰਹਾਂਗਾ। 
ਉਨ੍ਹਾਂ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ, ਉਨ੍ਹਾਂ ਸਾਰਿਆਂ ਨੂੰ ਜਾਂਚ ਕਰਵਾਉਣ ਲਈ ਬੇਨਤੀ ਕੀਤੀ ਜੋ ਪਿਛਲੇ 2-3 ਦਿਨਾਂ ’ਚ ਉਨ੍ਹਾਂ ਸੰਪਰਕ ’ਚ ਆਏ ਹਨ।

ਜ਼ਿਕਰਯੋਗ ਹੈ ਕਿ 23 ਜੁਲਾਈ ਨੂੰ ਉਹ ਬਹਿਬਲ ਕਲਾਂ ਪਹੁੰਚੇ ਸਨ, ਜਿੱਥੇ ਉਨ੍ਹਾਂ ਸਿੱਖ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ ਸੀ।

ਦੇਸ਼ ’ਚ ਲਗਾਤਾਰ ਦੁਬਾਰਾ ਵੱਧ ਰਹੇ ਹਨ ਕੋਰੋਨਾ ਦੇ ਮਾਮਲੇ 
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਦੌਰਾਨ ਦੇਸ਼ ’ਚ ਕੋਰੋਨਾ ਦੇ ਮਾਮਲੇ ਦੁਬਾਰਾ ਵਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 14,830 ਨਵੇਂ ਮਾਮਲਿਆਂ ਦੇ ਆਉਣ ਕਾਰਨ ਹੁਣ ਤੱਕ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 4,39,20,451 ਹੋ ਗਈ ਹੈ।
ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੇ ਅੰਦਰ ਅੰਦਰ ਕੇਰਲਾ ਤੇ ਪੱਛਮੀ ਬੰਗਾਲ ’ਚ 7, ਮਹਾਂਰਾਸ਼ਟਰ ’ਚ 6, ਗੁਜਰਾਤ ’ਚ 3, ਦਿੱਲੀ ਅਤੇ ਪੰਜਾਬ ’ਚ 2, ਹਰਿਆਣਾ, ਕਰਨਾਟਕ, ਮੱਧਪ੍ਰਦੇਸ਼, ਮਨੀਪੁਰ, ਮੇਘਾਲਿਆ, ਉੜੀਸਾ, ਤ੍ਰਿਪੁਰਾ ਤੇ ਉੱਤਰਾਖੰਡ ’ਚ 1 ਵਿਅਕਤੀ ’ਦੀ ਮੌਤ ਹੋਈ ਹੈ।

Trending news