ਐਡਵੋਕੇਟ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਫ਼ਸਵਾਂ ਮੁਕਾਬਲਾ, ਥੋੜੇ ਸਮੇਂ ’ਚ ਤਸਵੀਰ ਹੋਵੇਗੀ ਸਾਫ਼!
ਐੱਸਜੀਪੀਸੀ ਦੀਆਂ ਚੋਣਾਂ ਦੌਰਾਨ ਬੀਬੀ ਜਗੀਰ ਕੌਰ ਅਤੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਚਾਲੇ ਕਰੜਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇੱਕ ਪਾਸੇ ਸੁਖਬੀਰ ਸਿੰਘ ਬਾਦਲ ਦੇ ਹਮਾਇਤੀ ਹਨ ਉੱਥੇ ਹੀ ਦੂਜੇ ਪਾਸੇ ਬਾਦਲਾਂ ਦੇ ਵਿਰੋਧੀ ਧੜੇ ਬੀਬੀ ਦੀ ਹਮਾਇਤ ’ਚ ਨਿਤਰਦੇ ਦਿਖਾਈ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ
ਚੰਡੀਗੜ੍ਹ: ਐੱਸਜੀਪੀਸੀ ਦੀਆਂ ਚੋਣਾਂ ਦੌਰਾਨ ਬੀਬੀ ਜਗੀਰ ਕੌਰ ਅਤੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਚਾਲੇ ਕਰੜਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇੱਕ ਪਾਸੇ ਸੁਖਬੀਰ ਸਿੰਘ ਬਾਦਲ ਦੇ ਹਮਾਇਤੀ ਹਨ ਉੱਥੇ ਹੀ ਦੂਜੇ ਪਾਸੇ ਬਾਦਲਾਂ ਦੇ ਵਿਰੋਧੀ ਧੜੇ ਬੀਬੀ ਦੀ ਹਮਾਇਤ ’ਚ ਨਿਤਰਦੇ ਦਿਖਾਈ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਦੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਦੌਰਾਨ ਤਕਰੀਬਨ 100 ਮੈਬਰਾਂ ਨੇ ਹਿੱਸਾ ਲਿਆ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ 100 ਫ਼ੀਸਦ ਤੈਅ ਹੈ।
ਦੱਸ ਦੇਈਏ ਕਿ ਇਸ ਵਾਰ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਵਿਰੁੱਧ ਚੋਣ ਮੈਦਾਨ ’ਚ ਹਨ। ਪ੍ਰਧਾਨਗੀ ਦੀ ਇਸ ਲੜਾਈ ’ਚ ਜਿੱਤ ਕਿਸ ਦੀ ਹੋਵੇਗੀ, ਇਹ ਅੱਜ ਬਾਅਦ ਦੁਪਹਿਰ ਤੈਅ ਹੋ ਜਾਵੇਗਾ।
ਦਿਲਚਸਪ ਗੱਲ ਇਹ ਹੈ ਕਿ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਬੀਬੀ ਜਗੀਰ ਕੌਰ ਦੇ ਸਮਰਥਨ ’ਚ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਇਕੋ-ਇੱਕ ਮਕਸਦ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਹੈ।
ਢੀਂਡਸਾ ਨੇ ਕਿਹਾ ਸੁਖਬੀਰ ਸਿੰਘ ਬਾਦਲ ਦਾ ਰਵਈਆ ਤਾਨਾਸ਼ਾਹ ਵਾਲਾ ਹੈ, ਜਦਕਿ ਪ੍ਰਕਾਸ਼ ਸਿੰਘ ਬਾਦਲ ਅਜਿਹੇ ਨਹੀਂ ਸਨ।
ਮੌਜੂਦਾ ਸਮੇਂ ’ਚ ਭਾਵੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਾਰਟੀ ’ਚ ਲਗਾਤਾਰ ਉੱਠ ਰਹੀ ਬਗਾਵਤ ਅਤੇ ਬੀਬੀ ਜਗੀਰ ਕੌਰ ਨੂੰ ਬਾਹਰੋਂ ਮਿਲ ਰਹੀ ਹਮਾਇਤ ਦੇ ਚੱਲਦਿਆਂ ਪ੍ਰਧਾਨ ਦੀ ਲੜਾਈ ਕਾਫ਼ੀ ਦਿਲਚਸਪ ਬਣੀ ਹੋਈ ਹੈ।