ਚੰਡੀਗੜ੍ਹ - ਸਿੱਖਾਂ ਵੱਲੋਂ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਗਾਤਾਰ ਸੰਘਰਸ਼ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਘਟਾਉਣ ਦੀ ਅਰਜ਼ੀ 'ਤੇ ਜਲਦ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਹਨ।


COMMERCIAL BREAK
SCROLL TO CONTINUE READING

ਜ਼ਿਕਰਯੋਗ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਕੱਟ ਰਹੇ ਹਨ। ਵਾਰ- ਵਾਰ ਸੁਪਰੀਮ ਕੋਰਟ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਲਈ ਪਟੀਸ਼ਨ ਪਾਈ ਗਈ ਸੀ। ਜਿਸ ਤੋਂ ਬਾਅਦ  2 ਮਈ ਨੂੰ ਸੁਪਰੀਮ ਕੋਰਟ ਨੇ ਸਜਾ ਸਬੰਧੀ ਫੈਸਲਾ ਕੇਂਦਰ ਸਰਕਾਰ 'ਤੇ ਛੱਡਿਆ ਸੀ। ਪਰ 2 ਮਹੀਨਿਆਂ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਇਸ 'ਤੇ ਕੋਈ ਵਿਚਾਰ ਨਹੀਂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਸਖਤੀ ਦਿਖਾਈ ਤੇ ਕੇਂਦਰ ਸਰਕਾਰ ਨੂੰ ਝਾੜ ਪਾਉਂਦਿਆਂ ਹੋਇਆ ਕਿਹਾ ਕਿ ਸਜਾ ਘਟਾਉਣ ਸਬੰਧੀ ਪਹਿਲਾ ਹੀ ਬਹੁਤ ਸਮਾਂ ਹੋ ਚੁੱਕਿਆ ਹੈ। ਜਲਦ ਯਾਨੀ ਕਿ 29 ਸਤੰਬਰ ਨੂੰ ਹੀ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ।