ਮੁੜ ਭਖਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ, SGPC ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਮੰਗਿਆ ਸਮਾਂ
Advertisement
Article Detail0/zeephh/zeephh1330531

ਮੁੜ ਭਖਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ, SGPC ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਮੰਗਿਆ ਸਮਾਂ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਗੱਲਬਾਤ ਦਾ ਸਮਾਂ ਮੰਗਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀ ਵਿੱਚ ਸਜਾ ਪੂਰੀ ਕਰ ਚੁੱਕੇ ਸਿੰਘਾਂ ਦਾ ਜ਼ਿਕਰ ਵੀ ਕੀਤਾ ਗਿਆ ਹੈ।

ਮੁੜ ਭਖਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ, SGPC ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਮੰਗਿਆ ਸਮਾਂ

ਚੰਡੀਗੜ੍ਹ- ਬੀਤੇ ਦਿਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਦਿੱਤੇ ਬਿਆਨ ਨੇ ਪੰਜਾਬ ਦੀ ਸਿਆਸਤ ਗਰਮਾ ਦਿੱਤੀ ਹੈ। ਕੇਂਦਰੀ ਮੰਤਰੀ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਸੂਬਾ ਸਰਕਾਰਾਂ ਤੋਂ ਬੰਦੀ ਸਿੰਘਾਂ ਦੀ ਸੂਚੀ ਮੰਗ ਮੰਗ ਕੇ ਥੱਕ ਗਈ ਹੈ ਪਰ ਹੁਣ ਤੱਕ ਕਿਸੇ ਸਰਕਾਰ ਨੇ ਸਿੱਖ ਕੈਦੀਆਂ ਦੀ ਸੂਚੀ ਹੀ ਨਹੀਂ ਦਿੱਤੀ। ਇਸ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ‘ਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੇ ਜ਼ੋਰ ਫੜ ਲਿਆ ਹੈ।

ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲਬਾਤ ਲਈ 5 ਮੈਂਬਰੀ ਵਫਦ ਦੇ ਮਿਲਣ ਦਾ ਸਮਾਂ ਮੰਗਿਆ। ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀ ਵਿੱਚ ਸਜਾ ਪੂਰੀ ਕਰ ਚੁੱਕੇ ਸਿੰਘਾਂ ਦਾ ਜ਼ਿਕਰ ਵੀ ਕੀਤਾ ਗਿਆ ਹੈ।

ਕੀ ਹੈ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ

ਜ਼ਿਕਰਯੋਗ ਹੈ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਪਰ ਫਿਰ ਵੀ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।

WATCH LIVE TV

Trending news