ਚੰਡੀਗੜ੍ਹ- ਬੀਤੇ ਦਿਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਦਿੱਤੇ ਬਿਆਨ ਨੇ ਪੰਜਾਬ ਦੀ ਸਿਆਸਤ ਗਰਮਾ ਦਿੱਤੀ ਹੈ। ਕੇਂਦਰੀ ਮੰਤਰੀ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਸੂਬਾ ਸਰਕਾਰਾਂ ਤੋਂ ਬੰਦੀ ਸਿੰਘਾਂ ਦੀ ਸੂਚੀ ਮੰਗ ਮੰਗ ਕੇ ਥੱਕ ਗਈ ਹੈ ਪਰ ਹੁਣ ਤੱਕ ਕਿਸੇ ਸਰਕਾਰ ਨੇ ਸਿੱਖ ਕੈਦੀਆਂ ਦੀ ਸੂਚੀ ਹੀ ਨਹੀਂ ਦਿੱਤੀ। ਇਸ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ‘ਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੇ ਜ਼ੋਰ ਫੜ ਲਿਆ ਹੈ।


COMMERCIAL BREAK
SCROLL TO CONTINUE READING

ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ


ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲਬਾਤ ਲਈ 5 ਮੈਂਬਰੀ ਵਫਦ ਦੇ ਮਿਲਣ ਦਾ ਸਮਾਂ ਮੰਗਿਆ। ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀ ਵਿੱਚ ਸਜਾ ਪੂਰੀ ਕਰ ਚੁੱਕੇ ਸਿੰਘਾਂ ਦਾ ਜ਼ਿਕਰ ਵੀ ਕੀਤਾ ਗਿਆ ਹੈ।