ਤੜਕੇ ਤੜਕੇ ਪੰਜਾਬ ਪੁਲਿਸ ਨੇ ਚਲਾ ਲਿਆ ਤਲਾਸ਼ੀ ਅਭਿਆਨ, ਕਈ ਚੜੇ ਪੁਲਿਸ ਦੇ ਹੱਥੇ
2500 ਦੇ ਕਰੀਬ ਪੁਲਿਸ ਮੁਲਾਜ਼ਮ ਡਿਊਟੀ `ਤੇ ਤਾਇਨਾਤ ਸਨ। ਪੰਜਾਬ ਪੁਲਿਸ ਨੇ ਇਹ ਮੁਹਿੰਮ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੀ ਹੈ। ਦੱਸ ਦੇਈਏ ਕਿ ਪੰਜਾਬ `ਚ ਗੈਂਗਸਟਰਾਂ ਨੂੰ ਫੜਨ ਅਤੇ ਉਨ੍ਹਾਂ ਦਾ ਕੰਮ ਪੂਰਾ ਕਰਨ ਲਈ ਸਰਹੱਦਾਂ `ਤੇ ਵਿਸ਼ੇਸ਼ ਨਾਕੇ ਲਗਾਏ ਗਏ ਹਨ।
ਚੰਡੀਗੜ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਘੁਸਪੈਠ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ। ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ ਨਾਲ ਮਿਲ ਕੇ ਵੀਰਵਾਰ ਰਾਤ ਨੂੰ ਸਰਹੱਦੀ ਜ਼ਿਲ੍ਹਿਆਂ ਵਿਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ। ਟੀਮ ਨੇ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਵਿਚ ਇਹ ਸਰਚ ਅਭਿਆਨ ਚਲਾਇਆ। ਇਸ ਆਪ੍ਰੇਸ਼ਨ ਦਾ ਉਦੇਸ਼ ਸਰਹੱਦੀ ਖੇਤਰਾਂ ਵਿਚ ਨਸ਼ੀਲੇ ਪਦਾਰਥਾਂ, ਗੋਲਾ ਬਾਰੂਦ, ਵਿਸਫੋਟਕ ਅਤੇ ਗ੍ਰਨੇਡ ਲੈ ਕੇ ਜਾਣ ਵਾਲੇ ਡਰੋਨਾਂ ਦੀ ਆਵਾਜਾਈ 'ਤੇ ਤਿੱਖੀ ਨਜ਼ਰ ਰੱਖਣਾ ਸੀ।
ਪੰਜਾਬ ਪੁਲਿਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, ਬੀਤੀ ਰਾਤ ਮੇਰੀ ਟੀਮ ਨੇ ਬੀ. ਐਸ. ਐਫ. ਦੇ ਸਹਿਯੋਗ ਨਾਲ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਕਈ ਅਪਰੇਸ਼ਨਾਂ ਦੀ ਅਗਵਾਈ ਕੀਤੀ ਜਿਸ ਦਾ ਉਦੇਸ਼ ਸਰਹੱਦੀ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ, ਗੋਲਾ ਬਾਰੂਦ, ਵਿਸਫੋਟਕ ਅਤੇ ਗ੍ਰਨੇਡ ਲੈ ਕੇ ਜਾਣ ਵਾਲੇ ਡਰੋਨਾਂ ਦੀ ਆਵਾਜਾਈ 'ਤੇ ਨੇੜਿਓਂ ਨਜ਼ਰ ਰੱਖਣਾ ਸੀ। ਉਨ੍ਹਾਂ ਸੱਤ ਜ਼ਿਲ੍ਹਿਆਂ ਦੇ ਨਾਂ ਵੀ ਦੱਸੇ ਜਿੱਥੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
ਕਰੀਬ 2500 ਪੁਲਿਸ ਮੁਲਾਜ਼ਮਾਂ ਦੀ ਡਿਊਟੀ
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 2500 ਦੇ ਕਰੀਬ ਪੁਲਿਸ ਮੁਲਾਜ਼ਮ ਡਿਊਟੀ 'ਤੇ ਤਾਇਨਾਤ ਸਨ। ਪੰਜਾਬ ਪੁਲਿਸ ਨੇ ਇਹ ਮੁਹਿੰਮ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੀ ਹੈ। ਦੱਸ ਦੇਈਏ ਕਿ ਪੰਜਾਬ 'ਚ ਗੈਂਗਸਟਰਾਂ ਨੂੰ ਫੜਨ ਅਤੇ ਉਨ੍ਹਾਂ ਦਾ ਕੰਮ ਪੂਰਾ ਕਰਨ ਲਈ ਸਰਹੱਦਾਂ 'ਤੇ ਵਿਸ਼ੇਸ਼ ਨਾਕੇ ਲਗਾਏ ਗਏ ਹਨ। ਜਦੋਂ ਸੂਬੇ ਦਾ ਡੀ. ਜੀ. ਪੀ. ਨਿਯੁਕਤ ਕੀਤਾ ਗਿਆ ਸੀ, ਉਸ ਸਮੇਂ ਉਸ ਨੇ ਗੈਂਗਸਟਰਾਂ ਬਾਰੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਸਨ। ਉਨ੍ਹਾਂ ਕਿਹਾ ਸੀ ਕਿ ਇੱਥੇ ਗੈਂਗਸਟਰਾਂ ਲਈ ਕੋਈ ਥਾਂ ਨਹੀਂ ਹੈ।
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਈ ਮੈਂਬਰ ਗ੍ਰਿਫਤਾਰ ਕੀਤੇ
ਪੰਜਾਬ ਪੁਲਿਸ ਨੇ ਪਿਛਲੇ ਮਹੀਨੇ ਦੱਸਿਆ ਸੀ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ, ਪਿਛਲੇ ਇੱਕ ਮਹੀਨੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਕੁਝ ਮੈਂਬਰਾਂ ਅਤੇ ਨਸ਼ਾ ਤਸਕਰਾਂ ਸਮੇਤ ਕਈ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਅਨੁਸਾਰ ਇਸ ਦੌਰਾਨ ਤਸਕਰਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਹਰਾਉਂਦੀ ਆ ਰਹੀ ਹੈ ਕਿ ਉਸ ਦਾ ਉਦੇਸ਼ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਹੈ ਅਤੇ ਇਹ ਉਸ ਦੀ ਪ੍ਰਮੁੱਖ ਤਰਜੀਹ ਹੈ। ਇਸ ਤਹਿਤ ਪੁਲਿਸ ਨੇ ਨਾ ਸਿਰਫ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਦੋ ਸ਼ਾਰਪ ਸ਼ੂਟਰਾਂ ਨੂੰ ਇੱਕ ਮੁਕਾਬਲੇ ਵਿੱਚ ਮਾਰ ਮੁਕਾਇਆ ਸਗੋਂ ਗੁਜਰਾਤ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ 147.5 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ।
WATCH LIVE TV