Bharat Bandh Call News: ਭਾਰਤ ਬੰਦ ਸੱਦੇ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ
16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਹਾਲ ਗੇਟ ਦੇ ਅੰਦਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਕਿਸਾਨਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਠੇਕੇ `ਤੇ ਕੰਮ ਕਰਦੇ ਕੱਚੇ ਕਾਮੇ ਅਤੇ ਵਪਾਰੀ ਵਰਗ ਵੀ ਸੰਯੁਕਤ ਕਿਸਾਨ ਮੋਰਚੇ ਨਾਲ ਜੁੜ ਗਿਆ ਹੈ, ਜਿਸ ਕ
Bharat Bandh Call News (ਭਰਤ ਸ਼ਰਮਾ) : 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਹਾਲ ਗੇਟ ਦੇ ਅੰਦਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਕਿਸਾਨਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਠੇਕੇ 'ਤੇ ਕੰਮ ਕਰਦੇ ਕੱਚੇ ਕਾਮੇ ਅਤੇ ਵਪਾਰੀ ਵਰਗ ਵੀ ਸੰਯੁਕਤ ਕਿਸਾਨ ਮੋਰਚੇ ਨਾਲ ਜੁੜ ਗਿਆ ਹੈ, ਜਿਸ ਕਾਰਨ ਕਿਸਾਨਾਂ ਦਾ ਹੌਸਲਾ ਦੁੱਗਣਾ ਹੋ ਗਿਆ ਹੈ।
ਇਸ ਮੌਕੇ ਭਾਰਤ ਭਰ ਦੇ ਦੁਕਾਨਦਾਰਾਂ ਨੂੰ ਭਾਰਤ ਬੰਦ ਵਾਲੇ ਦਿਨ ਆਪਣੀਆਂ ਦੁਕਾਨਾਂ ਨਾ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਤਹਿਤ ਅੱਜ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ।
ਵੱਖ-ਵੱਖ ਬਾਜ਼ਾਰਾਂ ਵਿੱਚ ਇੱਕ ਵਿਸ਼ਾਲ ਮਾਰਚ ਕੱਢਿਆ ਗਿਆ ਜਿਸ ਵਿੱਚ ਉਨ੍ਹਾਂ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ 16 ਫਰਵਰੀ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਅਸੀਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਬੰਦ ਦੇ ਸੱਦੇ ਦਾ ਸਾਥ ਦੇਣ।
ਇਹ ਵੀ ਪੜ੍ਹੋ : Punjab Kisan Andolan Live Update: ਕਿਸਾਨਾਂ ਦਾ ਦਿੱਲੀ ਕੂਚ- ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਸੁੱਟੇ; ਹਾਲਾਤ ਤਣਾਅਪੂਰਨ
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕੇਂਦਰ ਵਿੱਚ ਬੈਠੀ ਮੋਦੀ ਸਰਕਾਰ ਪ੍ਰਾਈਵੇਟ ਅਦਾਰਿਆਂ ਨੂੰ ਸਭ ਕੁਝ ਦੇ ਰਹੀ ਹੈ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ ਅਤੇ ਸ਼ਹਿਰ ਵਾਸੀ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। ਅਸੀਂ ਉਨ੍ਹਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕਰਦੇ ਹਾਂ।
ਇਹ ਵੀ ਪੜ੍ਹੋ : Delhi Chalo March: ਅੰਦੋਲਨ ਤੋਂ ਪਹਿਲਾ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਦਾ ਟਵਿੱਟਰ ਅਕਾਊਂਟ ਬੰਦ