Advisory Issued News: ਡਾਇਰੈਕੋਰੇਟ ਸਿਹਤ ਪਰਿਵਾਰ ਭਲਾਈ ਪੰਜਾਬ ਵੱਲੋਂ ਵਧਦੇ ਹੋਏ ਪ੍ਰਦੂਸ਼ਣ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਮਾਸਕ ਪਹਿਨਣ ਦੇ ਨਾਲ-ਨਾਲ ਲੋਕਾਂ ਨੂੰ ਸਵੇਰ ਦੀ ਸੈਰ ਸੂਰਜ ਚੜ੍ਹਨ ਤੋਂ ਬਾਅਦ ਕਰਨ ਦੇ ਨਾਲ-ਨਾਲ ਬਜ਼ੁਰਗ ਬੱਚਿਆਂ ਤੇ ਔਰਤਾਂ ਜਿਨ੍ਹਾਂ ਨੂੰ ਅਲਰਜੀ ਹੈ, ਉਨ੍ਹਾਂ ਨੂੰ ਘਰ ਵਿੱਚ ਰਹਿਣ ਦੇਣ ਦੀ ਸਲਾਹ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਪੰਜਾਬ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਆਮ ਜਨਤਾ ਲਈ 9 ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨੇ ਬਿਨਾਂ ਘਰ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਨਾਲ ਹੀ, ਇਹ ਪ੍ਰਦੂਸ਼ਣ ਕਿਸੇ ਵਿਅਕਤੀ ਨੂੰ ਕਿਵੇਂ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।


ਇਹ ਵੀ ਪੜ੍ਹੋ : Punjab News: ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਬਣੀ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀ ਬੋਤਲ ਲੈ ਕੇ ਚੜ੍ਹੀ ਮਹਿਲਾ