ਚੰਡੀਗੜ੍ਹ- ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਪਹਿਲਾ ਦੁਸ਼ਹਿਰਾ ਤੇ ਫਿਰ ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ਵਿੱਚ ਵੀ ਰੌਣਕ ਦੇਖਣ ਨੂੰ ਮਿਲੇਗੀ। ਇਸ ਨੂੰ ਲੈ ਕੇ ਪੁਲਿਸ ਨੂੰ ਸ਼ਹਿਰਾਂ ਵਿੱਚ ਫਲੈਗ ਮਾਰਚ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਪੁਲਿਸ ਵੱਲੋਂ ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਰੇਲਵੇ ਸਟੇਸ਼ਨ, ਬੱਸ ਅੱਡਿਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਭੀੜ ਭੜਕੇ ਵਾਲੇ ਇਲਾਕਿਆਂ ਵਿੱਚ ਵੀ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਪੈਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਤਿਉਹਾਰਾ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਮੂਸਤੈਦ ਹੈ। 


COMMERCIAL BREAK
SCROLL TO CONTINUE READING

ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਨੇ ਸੀਨੀਅਰ ਪੁਲਿਸ ਅਧਿਕਾਰੀਆਂ, ਕਮਿਸ਼ਨਰਾਂ ਤੇ ਐਸ. ਐਸ. ਪੀ ਨੂੰ ਆਦੇਸ਼ ਦਿੱਤੇ ਹਨ ਕਿ ਉਹ ਤਿਉਹਾਰਾਂ ਨੂੰ ਲੈ ਕੇ ਹੋਰ ਚੌਕਸੀ ਵਰਤਣ। ਤਿਉਹਾਰ ਵਿੱਚ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੇ ਹਨ। ਸੂਬੇ ਵਿੱਚ ਕਿਸੇ ਨੂੰ ਵੀ ਅਮਨ-ਸ਼ਾਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਹੈ। ਪੁਲਿਸ ਵੱਲੋਂ ਵੱਖ- ਵੱਖ ਜਗ੍ਹਾ 'ਤੇ ਨਾਕੇ ਲਗਾਏ ਗਏ ਹਨ।
ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕੋਈ ਅਣਪਛਾਤਾ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਤਾਂ ਤੁਰੰਤ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਲਿਸ ਤਤਪਰ ਹੈ।


ਦੂਜੇ ਪਾਸੇ ਸਰਹੱਦੀ ਇਲਾਕੇ ਬਾਰੇ ਵੀ ਡੀ. ਜੀ. ਪੀ. ਨੇ ਕਿਹਾ ਕਿ ਸਰਹੱਦੀਆਂ ਇਲਾਕਿਆਂ ਦੀ ਸੁਰੱਖਿਆ ਵਿੱਚ ਵੀ ਵਾਧਾ ਕੀਤਾ ਗਿਆ ਹੈ। ਕਿਉਕਿਂ ਸ਼ਰਾਰਤੀ ਅਨਸਰਾਂ ਵੱਲੋਂ ਸਰਹੱਦੀ ਇਲਾਕੇ ਰਾਹੀ ਪੰਜਾਬ ਵਿੱਚ ਹਥਿਆਰਾ ਜਾਂ ਫਿਰ ਨਸ਼ਾਂ ਸਪਲਾਈ ਕੀਤਾ ਜਾਂਦਾ ਹੈ। ਅਕਸਰ ਸਰਹੱਦੀ ਇਲਾਕੇ ਰਾਹੀ ਡਰੋਨ ਭਾਰਤ ਵਿੱਚ ਆਉਂਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਸਰਹੱਦੀ ਇਲਾਕਿਆ ਰਾਹੀ ਹੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਹੁੰਦੀ ਹੈ। ਸੀਨੀਅਰ ਪੁਲਿਸ ਅਧਿਕਾਰੀਆ ਨੂੰ ਸਰਹੱਦੀ ਇਲਾਕਿਆਂ ਵੱਲ ਜ਼ਿਆਦਾ ਚੌਕਸ ਰਹਿਣ ਦੇ ਆਦੇਸ਼ ਦਿੱਤੇ ਹਨ। 


WATCH LIVE TV