AAP Goindwal Rally News: 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦਾ ਉਦਘਾਟਨ ਕੀਤਾ।
Trending Photos
AAP Goindwal Rally News: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦਾ ਉਦਘਾਟਨ ਕੀਤਾ।
ਇਸ ਮੌਕੇ ਸੀਐਮ ਮਾਨ ਨੇ ਅਕਾਲੀ ਦਲ ਅਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸੀਐਮ ਮਾਨ ਨੇ ਕਿਹਾ- ਚਾਰ ਦਿਨ ਪਹਿਲਾਂ ਅਕਾਲੀ ਦਲ ਵੱਲੋਂ ਪਰਿਵਾਰ ਬਚਾਓ ਯਾਤਰਾ ਸ਼ੁਰੂ ਕੀਤੀ ਗਈ ਸੀ। ਪਹਿਲੇ ਦਿਨ ਮਜੀਠਾ ਪਹੁੰਚੇ ਤਾਂ ਉੱਥੇ ਸਾਲਾ ਬਚਾਓ ਯਾਤਰਾ ਸੀ। ਅਗਲੇ ਦਿਨ ਕੈਰੋਂ ਪਿੰਡ ਗਏ ਉਥੇ ਯਾਤਰਾ ਦਾ ਨਾਂ ਜਵਾਈ ਬਚਾਓ ਯਾਤਰਾ ਸੀ।
ਕੱਲ੍ਹ ਫ਼ਿਰੋਜ਼ਪੁਰ ਵਿੱਚ ਸੇਵ ਮੀ (ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ) ਦੀ ਯਾਤਰਾ ਸੀ। ਅੱਜ ਇਹ ਯਾਤਰਾ ਬਠਿੰਡਾ ਵਿੱਚ ਕੱਢੀ ਜਾ ਰਹੀ ਹੈ, ਜਿਸ ਨੂੰ ਘਰਵਾਲੀ ਬਚਾਓ ਯਾਤਰਾ ਕਿਹਾ ਜਾਂਦਾ ਹੈ। ਸੀਐਮ ਮਾਨ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਬਚਾਓ ਯਾਤਰਾ ਨਹੀਂ, ਸਗੋਂ ਪਰਿਵਾਰ ਬਚਾਓ ਯਾਤਰਾ ਕੱਢ ਰਿਹਾ ਹੈ।
ਸਫ਼ਰ ਦੌਰਾਨ ਪੰਜਾਬ ਕਿਤੇ ਨਜ਼ਰ ਨਹੀਂ ਆਉਂਦਾ। ਸ਼੍ਰੋਮਣੀ ਅਕਾਲੀ ਦਲ ਧਰਮ ਨੂੰ ਰਾਜਨੀਤੀ ਵਿੱਚ ਵਰਤ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਬੇਅਦਬੀ ਨੂੰ ਨਹੀਂ ਕਰਵਾਉਂਦੇ, ਸਗੋਂ ਬੇਅਦਬੀ ਦੀ ਜਾਂਚ ਕਰ ਰਹੇ ਹਨ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਸਤੀ ਬਿਜਲੀ ਮਿਲਣ ਦਾ ਦਾਅਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਪਲਾਂਟ ਦੇ ਸ਼ੁਰੂ ਹੋਣ ਨਾਲ ਹੁਣ ਕਾਰੋਬਾਰੀਆਂ ਨੂੰ ਸਸਤੀ ਬਿਜਲੀ ਮਿਲੇਗੀ।
ਗੋਇੰਦਵਾਲ ਦਾ 540 ਮੈਗਾਵਾਟ ਸਮਰੱਥਾ ਵਾਲੇ GVK ਥਰਮਲ ਪਲਾਂਟ ਜਿਸ ਨੂੰ ਪੰਜਾਬ ਸਰਕਾਰ ਨੇ ਖ਼ਰੀਦ ਲਿਆ ਸੀ। ਇਸ ਥਰਮਲ ਪਲਾਂਟ ਨੂੰ ਸੀਐਮ ਭਗਵੰਤ ਸਿੰਘ ਮਾਨ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ ਜੀਏਟੀਪੀਐੱਲ ਗੋਇੰਦਵਾਲ ਵਜੋਂ ਸੂਬੇ ਦੇ ਲੋਕਾਂ ਨੂੰ ਅਰਪਿਤ ਕਰ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੀਐੱਸਪੀਸੀਐੱਲ ਨੇ 12 ਜਨਵਰੀ ਨੂੰ ਜੀਏਟੀਪੀਐੱਲ ਨੂੰ ਸ਼ਾਮਲ ਕੀਤਾ ਸੀ ਤੇ 7 ਫਰਵਰੀ ਨੂੰ ਅਧਿਗ੍ਰਹਿਣ ਪ੍ਰਕਿਰਿਆ ਹੋਣ ਨਾਲ GVK ਪਾਵਰ ਗੋਇੰਦਵਾਲ ਸਾਹਿਬ ਲਿਮਟਿਡ GATPL ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ।
ਜੀਵੀਕੇ ਪਾਵਰ ਗੋਇੰਦਵਾਲ ਸਾਹਿਬ ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਸੂਬਾ ਸਰਕਾਰ ਦੀ ਜਾਇਦਾਦ ਹੈ। ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਂ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਹੈ।
ਇਹ ਵੀ ਪੜ੍ਹੋ : CM Bhagwant Mann Ayodhya Tour: ਸੀਐਮ ਭਗਵੰਤ ਮਾਨ ਤੇ ਕੇਜਰੀਵਾਲ ਭਲਕੇ ਅਯੁੱਧਿਆ 'ਚ ਰਾਮ ਲੱਲਾ ਦੇ ਕਰਨਗੇ ਦਰਸ਼ਨ