Taran Taran News: ਤਰਨ ਤਾਰਨ ਦੇ ਸਰਹੱਦੀ ਪਿੰਡ ਖਾਲੜਾ ਵਿੱਚ ਗੁਟਕਾ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ। ਗਲੀ ਵਿੱਚ ਗੁਟਕਾ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਸੜੇ ਹੋਏ ਅੰਗ ਮਿਲੇ ਹਨ। ਇਸ ਘਟਨਾ ਨਾਲ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਸਬੰਧਤ ਥਾਣੇ ਦੀ ਪੁਲਿਸ ਨੇ ਖਾਲੜਾ ਵਾਸੀ ਸੁਖਦੇਵ ਸਿੰਘ ਦੀ ਸ਼ਿਕਾਇਤ ਉਤੇ ਕੇਸ ਦਰਜ ਕਰਕੇ ਜਾਂਚ ਆਰੰਭ ਕਰ ਲਈ ਹੈ। ਸਰਹੱਦੀ ਪਿੰਡ ਖਾਲੜਾ ਦੇ ਗੁਰਦੁਆਰਾ ਭਾਈ ਜਗਤਾ ਜੀ ਨੇੜੇ ਇੱਕ ਗਲੀ ਵਿੱਚ ਸ੍ਰੀ ਸੁਖਮਨੀ ਸਾਹਿਬ ਅਤੇ ਗੁਟਕਾ ਸਾਹਿਬ ਦੇ ਅੰਗ ਪਾੜਨ ਤੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


ਪਿੰਡ ਖਾਲੜਾ ਦੇ ਵਸਨੀਕ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦਾ ਲੜਕਾ ਰਣਜੀਤ ਸਿੰਘ ਸ਼ਾਮ 6 ਵਜੇ ਦੇ ਕਰੀਬ ਟਿਊਸ਼ਨ ਤੋਂ ਵਾਪਸ ਆ ਰਿਹਾ ਸੀ ਤਾਂ ਉਸ ਨੇ ਗਲੀ ਵਿੱਚ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ ਦੇਖੇ, ਜਿਸ ਤੋਂ ਬਾਅਦ ਉਸ ਨੇ ਨੇੜਲੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੂੰ ਸੂਚਨਾ ਦਿੱਤੀ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਥਾਣਾ ਖਾਲੜਾ ਦੇ ਐਸ.ਐਚ.ਓ ਬਲਵਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਖਦੇਵ ਸਿੰਘ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਟਵੀਟ ਕਰਦੇ ਲਿਖਿਆ ਕਿ ਪਿੰਡ ਖਾਲੜਾ (ਖੇਮਕਰਨ) 'ਚ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਵਿੱਤਰ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਗਲੀਆਂ 'ਚ ਸਾੜਨ ਦੀ ਕੋਸ਼ਿਸ ਕੀਤੀ ਗਈ।


ਇਹ ਮੰਦਭਾਗੀ ਖ਼ਬਰ ਜਾਣ ਕੇ ਬਹੁਤ ਦੁੱਖ ਹੋਇਆ। ਪਿਛਲੇ ਕੁੱਝ ਸਾਲਾਂ ਤੋਂ ਕੋਈ ਮਹੀਨਾ ਅਜਿਹਾ ਨਹੀਂ ਲੰਘ ਰਿਹਾ ਜਿਸ ਵਿੱਚ ਸੂਬੇ ਅੰਦਰ ਅਜਿਹੀ ਦੁਖਦਾਈ ਘਟਨਾ ਨਾ ਵਾਪਰੀ ਹੋਵੇ। ਮੈਂ ਪੰਜਾਬ ਸਰਕਾਰ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਅਜਿਹੀਆਂ ਪੀੜਾ ਦੇਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ।


ਇਹ ਵੀ ਪੜ੍ਹੋ : US Shooting News: ਅਮਰੀਕਾ ਦੇ ਮੇਨ ਸੂਬੇ 'ਚ ਇੱਕੋ ਸਮੇਂ ਕਈ ਥਾਵਾਂ 'ਤੇ ਗੋਲੀਬਾਰੀ, ਹੁਣ ਤੱਕ 22 ਮੌਤਾਂ, ਕਈ ਜ਼ਖ਼ਮੀ


ਨਾਲ ਹੀ ਪੰਥਕ ਆਗੂਆਂ ਨੂੰ ਵੀ ਸਵਾਲ ਹੈ ਕਿ ਹਰ ਮਹੀਨੇ ਹੋ ਰਹੀਆਂ ਇਹਨਾਂ ਬੇਅਦਬੀਆਂ ਲਈ ਨਾ ਤਾਂ ਸਰਕਾਰ ਨੂੰ ਕੁੱਝ ਪੁੱਛਿਆ ਜਾ ਰਿਹਾ ਹੈ ਨਾ ਹੀ ਕੋਈ ਦੋਸ਼ ਤਹਿ ਕੀਤੇ ਜਾ ਰਹੇ ਹਨ। 


ਸ਼੍ਰੋਮਣੀ ਕਮੇਟੀ ਨੇ ਕੀਤੀ ਨਿਖੇਧੀ


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਸਿੱਖ ਮਨਾਂ ਨੂੰ ਠੇਸ ਪਾਹੁੰਚਾ ਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਤਾਜਾ ਘਟਨਾ ਹਲਕਾ ਖੇਮਕਰਨ ਦੇ ਪਿੰਡ ਖਾਲੜਾ ਵਿਖੇ ਵਾਪਰੀ ਹੈ ਜਿਥੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਹੈ। ਉਨ੍ਹਾਂ ਸਰਕਾਰ ਪਾਸੋਂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅੰਦਰ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਾ ਸਤਿਕਾਰ ਕਰਨ ਅਤੇ ਸੁਚੇਤ ਰੂਪ ਵਿਚ ਆਪਣੀ ਜ਼ਿੰਮੇਵਾਰੀ ਸਮਝੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।


ਇਹ ਵੀ ਪੜ੍ਹੋ : Punjab Weather News: ਰਾਤ ਨੂੰ ਦਸੰਬਰ ਵਰਗੀ ਠੰਢ, ਡਿੱਗਿਆ ਤਾਪਮਾਨ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ