ਪੰਜਾਬ ‘ਚ ਨਹੀਂ ਰੁਕ ਰਹੀਆਂ ਬੇਅਦਬੀ ਦੀਆਂ ਘਟਨਾਵਾਂ, ਮਸਤੂਆਣਾ ਸਾਹਿਬ ਵਿੱਚ ਹੋਈ ਬੇਅਦਬੀ ਦੀ ਕੋਸ਼ਿਸ਼
ਸੰਗਰੂਰ ਦੇ ਗੁਰਦੁਆਰਾ ਮਸਤੂਆਣਾ ਸਾਹਿਬ ਵਿੱਚ ਇੱਕ ਅਣਜਾਣ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ ਕੀਤੀ ਗਈ। ਜਿਸ ਤੋਂ ਬਾਅਦ ਮੌਕੇ ਤੇ ਖੜੇ ਸੇਵਾਦਾਰਾਂ ਵੱਲੋਂ ਉਸਨੂੰ ਕਾਬੂ ਕਰ ਲਿਆ ਜਾਂਦਾ ਹੈ ਤੇ ਪੁਲਿਸ ਹਵਾਲੇ ਕੀਤਾ ਜਾਂਦਾ ਹੈ।
ਚੰਡੀਗੜ੍ਹ- ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ ਸੰਗਰੂਰ ਦੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਇਕ ਅਣਜਾਣ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਅੱਜ ਸਵੇਰੇ 5 ਵਜੇ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਅੰਦਰ ਜਾਂਦਾ ਤੇ ਆਪਣੀ ਸ਼ਰਟ ਉਤਾਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕੋਲ ਜਾਣ ਦੀ ਕੋਸ਼ਿਸ਼ ਕਰਦਾ। ਉਸਦੀ ਇਹ ਹਰਕਤ ਦੇਖ ਕੇ ਮੌਕੇ ਤੇ ਖੜੇ ਸੇਵਾਦਾਰ ਵੱਲੋਂ ਉਸਨੂੰ ਪਕੜ ਲਿਆ ਜਾਂਦਾ ਹੈ। ਨੌਜਵਾਨ ਵੱਲੋਂ ਖੁਦ ਨੂੰ ਛੁਡਵਾਉਣ ਲਈ ਜੰਗਲੇ ਨੂੰ ਹੱਥ ਪਾਇਆ ਜਾਂਦਾ ਤੇ ਉਹ ਜੰਗਲਾ ਉਥੋ ਪੱਟਿਆ ਜਾਂਦਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਆਰੌਪੀ ਨੂੰ ਪੁਲਸ ਚੌਕੀ ਬਡਰੁੱਖਾਂ ਦੇ ਹਵਾਲੇ ਕੀਤਾ ਗਿਆ।