ਪੰਜਾਬ ‘ਚ ਨਹੀਂ ਰੁਕ ਰਹੀਆਂ ਬੇਅਦਬੀ ਦੀਆਂ ਘਟਨਾਵਾਂ, ਹੁਣ ਸ੍ਰੀ ਗੁਟਕਾ ਸਾਹਿਬ ਦੇ ਮਿਲੇ ਅੰਗ
ਫਗਵਾੜਾ ਦੇ ਪੁਰਾਏ ਸਿਵਲ ਹਸਪਤਾਲ ਦੇ ਨਜ਼ਦੀਕ ਸਫਾਈ ਦੌਰਾਨ ਕਰਮਚਾਰੀਆਂ ਨੂੰ ਸ੍ਰੀ ਗੁਟਕਾ ਸਾਹਿਬ ਦੇ ਅੰਗ ਮਿਲੇ। ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਗੁਟਕਾ ਸਾਹਿਬ ਦੇ ਅੰਗ ਮਿਲਣ ਨਾਲ ਸਿੱਖ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ।
ਚੰਡੀਗੜ੍ਹ- ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਫਗਵਾੜਾ ‘ਚ ਸ੍ਰੀ ਗੁਟਕਾ ਸਾਹਿਬ ਦੇ ਅੰਗ ਮਿਲਣ ਦੀ ਘਟਨਾ ਸਾਹਮਣੇ ਆਈ ਹੈ। ਦੱਸਦੇਈਏ ਕਿ ਫਗਵਾੜਾ ਦੇ ਪੁਰਾਏ ਸਿਵਲ ਹਸਪਤਾਲ ਦੇ ਨੇੜਿਓ ਸਫਾਈ ਦੌਰਾਨ ਕਰਮਚਾਰੀਆਂ ਨੂੰ ਸ੍ਰੀ ਗੁਟਕਾ ਸਾਹਿਬ ਦੇ ਅੰਗ ਖਿਲਰੇ ਦਿਖਾਈ ਦਿੱਤੀ। ਜਿਸਦੀ ਤੁਰੰਤ ਸੂਚਨਾ ਉਨ੍ਹਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ।
ਸਿੱਖ ਜਥੇਬੰਦੀਆਂ ‘ਚ ਰੋਸ
ਗੁਟਕਾ ਸਾਹਿਬ ਦੇ ਅੰਗ ਮਿਲਣ ਨਾਲ ਸਿੱਖ ਭਾਈਚਾਰੇ ‘ਚ ਇਸ ਘਟਨਾ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਮੌਕੇ ‘ਤੇ ਪਹੁੰਚੇ ਸਿੱਖ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾ ਨੂ ਅੰਜਾਮ ਦਿੱਤਾ ਜਾ ਰਿਹਾ। ਉਨ੍ਹਾਂ ਪੁਲਿਸ ਨੂੰ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਦੱਸੇਦੇਈਏ ਕਿ ਇਹ ਕੋਈ ਪਹਿਲੀ ਘਟਨਾ ਨਹੀਂ। ਇਸ ਤੋਂ ਪਹਿਲਾ ਵੀ ਕਈ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆ ਹਨ। ਹਾਲ ਹੀ ਵਿੱਚ ਸੰਗਰੂਰ ਦੇ ਮਸਤੁਆਣਾ ਗੁਰਦੁਆਰਾ ਸਾਹਿਬ ਵਿੱਚ ਇੱਕ ਅਣਪਛਾਤੇ ਨੌਜਵਾਨ ਨੂੰ ਫੜਿਆ ਗਿਆ ਸੀ। ਉਸ ਤੋਂ ਪਹਿਲਾ ਵੀ ਕਈ ਘਟਨਾਵਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਫਤਿਹਗੜ੍ਹ ਸਾਹਿਬ, ਬੁਰਜ ਜਵਾਹਰ ਸਿੰਘ ਵਾਲਾ ਆਦਿ ਬਹੁਤ ਅਜਿਹੀਆਂ ਘਟਨਾਵਾਂ ਹਨ ਜਿੰਨਾਂ ਨੇ ਸਿੱਖਾਂ ਤੇ ਹਰ ਇੱਕ ਦੇ ਮਨਾ ਨੂੰ ਠੇਸ ਪਹੁੰਚਾਈ ਹੈ।
WATCH LIVE TV